Home / Punjabi News / ਕਰਤਾਰਪੁਰ ਸਾਹਿਬ ਜਾਣਗੇ ਮਨਮੋਹਨ ਸਿੰਘ, ਕੈਪਟਨ ਦਾ ਸੱਦਾ ਕੀਤਾ ਸਵੀਕਾਰ

ਕਰਤਾਰਪੁਰ ਸਾਹਿਬ ਜਾਣਗੇ ਮਨਮੋਹਨ ਸਿੰਘ, ਕੈਪਟਨ ਦਾ ਸੱਦਾ ਕੀਤਾ ਸਵੀਕਾਰ

ਕਰਤਾਰਪੁਰ ਸਾਹਿਬ ਜਾਣਗੇ ਮਨਮੋਹਨ ਸਿੰਘ, ਕੈਪਟਨ ਦਾ ਸੱਦਾ ਕੀਤਾ ਸਵੀਕਾਰ

ਨਵੀਂ ਦਿੱਲੀ—ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰਾ ਜਾਣ ਲਈ ਸੱਦੇ ਨੂੰ ਸਵੀਕਰ ਕਰ ਲਿਆ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕਰਤਾਰਪੁਰ ਕੋਰੀਡੋਰ ਖੁੱਲਣ ਤੋਂ ਬਾਅਦ ਪਾਕਿਸਤਾਨ ਜਾਣ ਵਾਲੇ ਪਹਿਲੇ ਜੱਥੇ ‘ਚ ਸ਼ਾਮਲ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਜਾਣ ਦਾ ਸੱਦਾ ਦਿੱਤਾ ਸੀ, ਜਿਸ ਨੂੰ ਮਨਮੋਹਨ ਸਿੰਘ ਨੇ ਸਵੀਕਾਰ ਕਰ ਲਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਨੇ ਮਨਮੋਹਨ ਸਿੰਘ ਨੂੰ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ, ਜਿਸ ਨੂੰ ਮਨਮੋਹਨ ਸਿੰਘ ਨੇ ਅਸਵੀਕਾਰ ਕਰ ਦਿੱਤਾ ਸੀ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਪਾਕਿਸਤਾਨ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸਮਾਰੋਹ ਲਈ ਸੱਦਾ ਨਹੀਂ ਦਿੱਤਾ ਹੈ। ਦੱਸਣਯੋਗ ਹੈ ਕਿ ਕਰਤਾਰਪੁਰ ਕੋਰੀਡੋਰ 9 ਨਵੰਬਰ ਨੂੰ ਭਾਰਤੀ ਸਿੱਖ ਤੀਰਥ ਯਾਤਰੀਆਂ ਲਈ ਖੋਲਿਆ ਜਾਵੇਗਾ।

Check Also

ਕੇਕੇ ਯਾਦਵ ਨੇ ਪੰਜਾਬੀ ’ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਸਰਬਜੀਤ ਸਿੰਘ ਭੰਗੂ ਪਟਿਆਲਾ, 26 ਅਪਰੈਲ ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ …