Home / Punjabi News / ਕਰਤਾਰਪੁਰ ਸਾਹਿਬ ਬੇਅਦਬੀ ਮਾਮਲਾ: ਪਾਕਿਸਤਾਨ ਹਾਈ ਕਮਿਸ਼ਨ ਨੇੜੇ ਰੋਸ ਪ੍ਰਦਰਸ਼ਨ

ਕਰਤਾਰਪੁਰ ਸਾਹਿਬ ਬੇਅਦਬੀ ਮਾਮਲਾ: ਪਾਕਿਸਤਾਨ ਹਾਈ ਕਮਿਸ਼ਨ ਨੇੜੇ ਰੋਸ ਪ੍ਰਦਰਸ਼ਨ

ਮਨਧੀਰ ਦਿਓਲ

ਨਵੀਂ ਦਿੱਲੀ, 21 ਨਵੰਬਰ

ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਹੋਈ ਬੇਅਦਬੀ ਦੇ ਮਾਮਲੇ ਵਿੱਚ ਦਿੱਲੀ ਭਾਜਪਾ ਦੇ ਸਿੱਖ ਸੈੱਲ ਦੇ ਸੈਂਕੜੇ ਵਰਕਰਾਂ ਨੇ ਅੱਜ ਪਾਕਿਸਤਾਨ ਹਾਈ ਕਮਿਸ਼ਨ ਨੇੜੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਇਮਪ੍ਰੀਤ ਸਿੰਘ ਬਖਸ਼ੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਲਈ ਸਿਰਮੌਰ ਧਾਰਮਿਕ ਅਸਥਾਨ ਹੈ ਅਤੇ ਪਾਕਿਸਤਾਨ ਦੇ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਉਸ ਧਾਰਮਿਕ ਅਸਥਾਨ ਦੀ ਬੇਅਦਬੀ ਦੀਆਂ ਖ਼ਬਰਾਂ ਨੇ ਕੇਵਲ ਸਿੱਖਾਂ ਨੂੰ ਹੀ ਨਹੀਂ ਸਗੋਂ, ਸਾਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੁਨੀਆਂ ਦੇ ਕੋਨੇ-ਕੋਨੇ ਵਿਚ ਵਸਦੇ ਸਿੱਖਾਂ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਧਰਨੇ ਵਿੱਚ ਇਕੱਠੇ ਹੋਏ ਭਾਜਪਾ ਵਰਕਰਾਂ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਬਾਰੇ ਜਾਣੂ ਕਰਵਾਇਆ ਹੈ ਅਤੇ ਮੰਗ ਕੀਤੀ ਹੈ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਤੁਰੰਤ ਸਿੱਖਾਂ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਿਆ ਜਾਵੇ ਤਾਂ ਜੋ ਅਜਿਹੀ ਬੇਅਦਬੀ ਨਾ ਹੋ ਸਕੇ।

The post ਕਰਤਾਰਪੁਰ ਸਾਹਿਬ ਬੇਅਦਬੀ ਮਾਮਲਾ: ਪਾਕਿਸਤਾਨ ਹਾਈ ਕਮਿਸ਼ਨ ਨੇੜੇ ਰੋਸ ਪ੍ਰਦਰਸ਼ਨ appeared first on punjabitribuneonline.com.

Source link

Check Also

ਸੈਮਸੰਗ ਨੇ ਏਆਈ ਨਾਲ ਲੈਸ ਲੈਪਟਾਪ ਲਾਂਚ ਕੀਤਾ

ਨਵੀਂ ਦਿੱਲੀ, 3 ਜੁਲਾਈ ਸੈਮਸੰਗ ਨੇ ਭਾਰਤ ਵਿਚ ਨਵਾਂ ਲੈਪਟਾਪ ਗਲੈਕਸੀ ਬੁਕ 4 ਅਲਟਰਾ ਲਾਂਚ …