Home / Punjabi News / ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਖਬਰ ਦਾ ਐੱਸ. ਜੀ. ਪੀ. ਸੀ. ਵਲੋਂ ਸਵਾਗਤ

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਖਬਰ ਦਾ ਐੱਸ. ਜੀ. ਪੀ. ਸੀ. ਵਲੋਂ ਸਵਾਗਤ

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਖਬਰ ਦਾ ਐੱਸ. ਜੀ. ਪੀ. ਸੀ. ਵਲੋਂ ਸਵਾਗਤ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ‘ਤੇ ਕਰਤਾਰਪੁਰ ਸਾਹਿਬ ਕਾਰੀਡੋਰ ਖੋਲ੍ਹਣ ਦੇ ਦਿੱਤੇ ਬਿਆਨ ਦਾ ਸਵਾਗਤ ਕੀਤਾ ਹੈ। ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੇਕਰ ਕਰਤਾਰਪੁਰ ਕਾਰੀਡੋਰ ਖੁੱਲ੍ਹ ਜਾਂਦਾ ਹੈ ਤਾਂ ਇਸ ਨਾਲ ਦੋਵਾਂ ਦੇਸ਼ਾਂ ਦੀਆਂ ਸਿੱਖ ਸੰਗਤਾਂ ਨੂੰ ਫਾਇਦਾ ਹੋਵੇਗਾ। ਭਾਈ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਇਸ ਬਾਬਤ ਪਾਕਿ ਸਰਕਾਰ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਇਸ ਦੌਰਾਨ ਐੱਸ. ਜੀ. ਪੀ. ਸੀ. ਪ੍ਰਧਾਨ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਵੀ ਧੰਨਵਾਦ ਕੀਤਾ।
ਦੱਸਣਯੋਗ ਹੈ ਕਿ ਪਾਕਿਸਤਾਨ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ‘ਤੇ ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਸਹਿਮਤੀ ਜਤਾਈ ਹੈ। ਸੂਤਰਾਂ ਅਨੁਸਾਰ ਇਹ ਫੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੀ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਲਿਆ ਹੈ ਅਤੇ ਜਲਦ ਹੀ ਇਸ ਸੰਬੰਧੀ ਐਲਾਨ ਕੀਤਾ ਜਾ ਸਕਦਾ ਹੈ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …