Home / Punjabi News / ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਯੇਦੀਯੁਰੱਪਾ ਖ਼ਿਲਾਫ਼ ਪੋਕਸੋ ਤਹਿਤ ਕੇਸ ਦਰਜ

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਯੇਦੀਯੁਰੱਪਾ ਖ਼ਿਲਾਫ਼ ਪੋਕਸੋ ਤਹਿਤ ਕੇਸ ਦਰਜ

ਬੰਗਲੌਰ, 15 ਮਾਰਚ
ਭਾਜਪਾ ਦੇ ਸੀਨੀਅਰ ਆਗੂ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਖ਼ਿਲਾਫ਼ 17 ਸਾਲਾ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਪੋਕਸੋ (ਬਾਲ ਜਿਨਸੀ ਅਪਰਾਧਾਂ ਤੋਂ ਸੁਰੱਖਿਆ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੀੜਤਾ ਦੀ ਮਾਂ ਨੇ ਦੋਸ਼ ਲਾਇਆ ਹੈ ਕਿ 81 ਸਾਲਾ ਯੇਦੀਯੁਰੱਪਾ ਨੇ 2 ਫਰਵਰੀ ਨੂੰ ਮੀਟਿੰਗ ਦੌਰਾਨ ਉਸ ਦੀ ਧੀ ਦਾ ਜਿਨਸੀ ਸ਼ੋਸ਼ਣ ਕੀਤਾ। ਪੁਲੀਸ ਮੁਤਾਬਕ ਭਾਜਪਾ ਆਗੂ ‘ਤੇ ਪੋਕਸੋ ਐਕਟ ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ ਦੀ ਧਾਰਾ 354ਏ (ਜਿਨਸੀ ਸ਼ੋਸ਼ਣ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹਾਲੇ ਤੱਕ ਭਾਜਪਾ ਨੇਤਾ ਜਾਂ ਉਸ ਦੇ ਪਰਿਵਾਰ ਨੇ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ।

The post ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਯੇਦੀਯੁਰੱਪਾ ਖ਼ਿਲਾਫ਼ ਪੋਕਸੋ ਤਹਿਤ ਕੇਸ ਦਰਜ appeared first on Punjabi Tribune.


Source link

Check Also

ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦਾ ਸਾਂਝਾ ਅਪਰੇਸ਼ਨ: 3450 ਲਿਟਰ ਇਥਨੋਲ ਬਰਾਮਦ ਤੇ 3 ਕਾਬੂ

ਗੁਰਦੀਪ ਸਿੰਘ ਲਾਲੀ ਸੰਗਰੂਰ, 27 ਅਪਰੈਲ ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਅਪਰੇਸ਼ਨ …