Home / Punjabi News / ਕਰਨੀ ਸੈਨਾ ਦੇ ਮੁਖੀ ਦੀ ਹੱਤਿਆ ਦੇ ਮਾਮਲੇ ’ਚ ਗੋਲਡੀ ਬਰਾੜ ਤੇ 11 ਹੋਰਨਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਕਰਨੀ ਸੈਨਾ ਦੇ ਮੁਖੀ ਦੀ ਹੱਤਿਆ ਦੇ ਮਾਮਲੇ ’ਚ ਗੋਲਡੀ ਬਰਾੜ ਤੇ 11 ਹੋਰਨਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ


ਨਵੀਂ ਦਿੱਲੀ, 5 ਜੂਨਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਿਛਲੇ ਸਾਲ ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇੜੀ ਦੀ ਹੱਤਿਆ ਵਿੱਚ ਕਥਿਤ ਸ਼ਮੂਲੀਅਤ ਨੂੰ ਲੈ ਕੇ ਕੈਨੇਡਾ ਆਧਾਰਤ ਗੈਂਗਸਟਰ ਗੋਲਡੀ ਬਰਾੜ ਅਤੇ 11 ਹੋਰਨਾਂ ਖ਼ਿਲਾਫ਼ ਅੱਜ ਚਾਰਜਸ਼ੀਟ ਦਾਇਰ ਕੀਤੀ। ਇਕ ਅਧਿਕਾਰਤ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ ਗਈ। ਬਰਾੜ ਨੂੰ ਸਰਕਾਰ ਨੇ ਅਤਿਵਾਦ ਵਿਰੋਧੀ ਕਾਨੂੰਨ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ ਅਤਿਵਾਦੀ ਐਲਾਨਿਆ ਹੈ। ਉਹ ਸਰਹੱਦ ਪਾਰ ਤੋਂ ਡਰੋਨ ਰਾਹੀਂ ਉੱਚ ਸ਼੍ਰੇਣੀ ਦੇ ਹਥਿਆਰਾਂ, ਗੋਲਾ-ਬਾਰੂਦ ਤੇ ਧਮਾਕਾਖੇਜ਼ ਸਮੱਗਰੀ ਦੀ ਤਸਕਰੀ ਕਰਨ ਅਤੇ ਹੱਤਿਆਵਾਂ ਨੂੰ ਅੰਜਾਮ ਦੇਣ ਵਾਸਤੇ ਉਨ੍ਹਾਂ ਦੀ ਸਪਲਾਈ ਕਰਨ ਤੇ ‘ਸ਼ਾਰਪਸ਼ੂਟਰ’ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਰਿਹਾ ਹੈ। -ਪੀਟੀਆਈ

 

 

The post ਕਰਨੀ ਸੈਨਾ ਦੇ ਮੁਖੀ ਦੀ ਹੱਤਿਆ ਦੇ ਮਾਮਲੇ ’ਚ ਗੋਲਡੀ ਬਰਾੜ ਤੇ 11 ਹੋਰਨਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ appeared first on Punjabi Tribune.


Source link

Check Also

Top 10 Punjabi News Headlines and Trends from 24 July 2026

ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …