Home / Punjabi News / ਕਰੋਨਾ ਦੀ ਤੀਜੀ ਲਹਿਰ ਅਟੱਲ: ਸਰਕਾਰ

ਕਰੋਨਾ ਦੀ ਤੀਜੀ ਲਹਿਰ ਅਟੱਲ: ਸਰਕਾਰ

ਕਰੋਨਾ ਦੀ ਤੀਜੀ ਲਹਿਰ ਅਟੱਲ: ਸਰਕਾਰ

ਨਵੀਂ ਦਿੱਲੀ, 5 ਮਈ

ਸਰਕਾਰ ਨੇ ਅੱਜ ਕਿਹਾ ਕਿ ਕਰੋਨਵਾਇਰਸ ਮਹਾਮਾਰੀ ਦੀ ਤੀਜੀ ਲਹਿਰ ‘ਅਟੱਲ’ ਹੈ। ਹਾਲਾਂਕਿ ਇਹ ਕਦੋਂ ਆਵੇਗੀ, ਇਸ ਬਾਰੇ ਭਵਿੱਖਬਾਣੀ ਨਹੀਂ ਕੀਤੀ ਜਾ ਸਕਦੀ। ਕੇਂਦਰ ਸਰਕਾਰ ਦੇ ਪ੍ਰਮੁੱਖ ਵਿਗਿਆਨਕ ਸਲਾਹਕਾਰ ਕੇ ਵਿਜੈ ਰਾਘਵਨ ਨੇ ਕਿਹਾ ਕਿ ਇਸ ਮਹਾਮਾਰੀ ਨਾਲ ਨਜਿੱਠਣ ਲਈ ਹੁਣੇ ਤੋਂ ਤਿਆਰੀ ਖਿੱਚ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ, ”ਵਾਇਰਸ ਦੇ ਵੱਡੇ ਪੱਧਰ ‘ਤੇ ਫੈਲਣ ਦੇ ਮੱਦੇਨਜ਼ਰ ਤੀਜਾ ਗੇੜ ਅਟੱਲ ਹੈ, ਪਰ ਤੀਜੀ ਲਹਿਰ ਆਉਣ ਦੇ ਸਮੇਂ ਬਾਰੇ ਕੁੱਝ ਨਹੀਂ ਕਿਹਾ ਜਾ ਸਕਦਾ। ਸਾਨੂੰ ਨਵੀਆਂ ਚੁਣੌਤੀਆਂ ਲਈ ਤਿਆਰ ਰਹਿਣਾ ਚਾਹੀਦਾ ਹੈ।” ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਬਿਆਨ ਵਿੱਚ ਅਧਿਕਾਰੀਆਂ ਨੇ ਕਿਹਾ ਕਿ ਦੇਸ਼ ਜਿਸ ‘ਖੌਫ਼ਨਾਕ’ ਕਰੋਨਾ (ਦੂਜੀ) ਲਹਿਰ ਨਾਲ ਜੂਝ ਰਿਹਾ ਹੈ, ਇਸ ਬਾਰੇ ਕਿਸੇ ਨੇ ‘ਸੋਚਿਆ’ ਨਹੀਂ ਸੀ। ਨੀਤੀ ਅਯੋਗ ਦੇ ਮੈਂਬਰ ਡਾ. ਵੀਕੇ ਪਾਲ ਨੇ ‘ਡਾਕਟਰ ਭਾਈਚਾਰੇ’ ਨੂੰ ਅਪੀਲੀ ਕੀਤੀ ਹੈ ਕਿ ਉਹ ਅੱਗੇ ਆਉਣ ਅਤੇ ਕਰੋਨਵਾਇਰਸ ਪੀੜਤ ਮਰੀਜ਼ਾਂ ਤੇ ਪਰਿਵਾਰਾਂ ਨੂੰ ਘਰਾਂ ਵਿੱਚ ਹੀ ਮੋਬਾਈਲ ਰਾਹੀਂ ਆਪਣੀਆਂ ਸੇਵਾਵਾਂ ਦੇਣ। -ਪੀਟੀਆਈ


Source link

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …