Home / Punjabi News / ਕਰੋਨਾ ਨਾਲ ਮੌਤ ਹੋਣ ’ਤੇ 50,000 ਰੁਪਏ ਦੇਵੇਗੀ ਦਿੱਲੀ ਸਰਕਾਰ

ਕਰੋਨਾ ਨਾਲ ਮੌਤ ਹੋਣ ’ਤੇ 50,000 ਰੁਪਏ ਦੇਵੇਗੀ ਦਿੱਲੀ ਸਰਕਾਰ

ਨਵੀਂ ਦਿੱਲੀ, 18 ਮਈ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਹੈ ਕਿ ਕੌਮੀ ਰਾਜਧਾਨੀ ਵਿੱਚ ਕਰੋਨਾ ਨਾਲ ਮੌਤ ਹੋਣ ‘ਤੇ ਹਰੇਕ ਪੀੜਤ ਪਰਿਵਾਰ ਨੂੰ 50,000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਸਰਕਾਰ ਕੋਵਿਡ-19 ਕਾਰਨ ਘਰ ਵਿੱਚੋਂ ਵਿੱਚ ਕਮਾਉਣ ਵਾਲੇ ਵਿਅਕਤੀ ਦੀ ਮੌਤ ਹੋਣ ਦੀ ਸੂਰਤ ਵਿੱਚ ਪਰਿਵਾਰ ਨੂੰ 2500 ਰੁਪਏ ਮਹੀਨਾ ਪੈਨਸ਼ਨ ਵੀ ਦੇਵੇਗੀ। ‘ਆਪ’ ਸਰਕਾਰ ਦਿੱਲੀ ਵਿੱਚ ਤਾਲਾਬੰਦੀ ਦੌਰਾਨ ਪ੍ਰਭਾਵਿਤ ਹੋਣ ਵਾਲੇ ਪਰਿਵਾਰਾਂ ਨੂੰ ਪੰਜ ਕਿਲੋ ਰਾਸ਼ਨ ਮੁਫ਼ਤ ਮੁਹੱਈਆ ਕਰਵਾਏਗੀ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਇਹ ਸਾਰੇ ਫ਼ੈਸਲੇ ਕੈਬਨਿਟ ਦੀ ਮਨਜ਼ੂਰੀ ਤੋਂ ਤੁਰੰਤ ਮਗਰੋਂ ਲਾਗੂ ਕੀਤੇ ਜਾਣਗੇ। -ਆਈਏਐੱਨਐੱਸ


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …