Home / Punjabi News / ਕਰੋਨਾ ਮਹਾਮਾਰੀ ਮਗਰੋਂ ਦੇਸ਼ ’ਚ ਕੈਂਸਰ ਕੇਸ ਵਧੇ: ਰਾਮਦੇਵ

ਕਰੋਨਾ ਮਹਾਮਾਰੀ ਮਗਰੋਂ ਦੇਸ਼ ’ਚ ਕੈਂਸਰ ਕੇਸ ਵਧੇ: ਰਾਮਦੇਵ

ਪਣਜੀ, 18 ਫਰਵਰੀ

ਬਾਬਾ ਰਾਮਦੇਵ ਨੇ ਅੱਜ ਦਾਅਵਾ ਕੀਤਾ ਕਿ ਕਰੋਨਾ ਮਹਾਮਾਰੀ ਮਗਰੋਂ ਦੇਸ਼ ਵਿੱਚ ਕੈਂਸਰ ਦੇ ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਨੇ ਅੱਜ ਇਹ ਟਿੱਪਣੀ ਗੋਆ ਦੇ ਮਿਰਾਮਰ ਤੱਟ ‘ਤੇ ਪਤੰਜਲੀ ਯੋਗ ਸਮਿਤੀ ਦੇ ਤਿੰਨ ਦਿਨਾ ਯੋਗ ਕੈਂਪ ਦੀ ਸ਼ੁਰੂਆਤ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤੀ। ਇਸ ਮੌਕੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵੀ ਉਨ੍ਹਾਂ ਨਾਲ ਸਟੇਜ ‘ਤੇ ਮੌਜੂਦ ਸਨ। ਰਾਮਦੇਵ ਨੇ ਕਿਹਾ, ”ਕੈਂਸਰ ਵਿੱਚ ਬਹੁਤ ਵਾਧਾ ਹੋਇਆ ਹੈ। ਕਰੋਨਾ ਮਹਾਮਾਰੀ ਮਗਰੋਂ ਇਸ ਰੋਗ ਦੇ ਕੇਸ ਵਧੇ ਹਨ। ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ (ਨਜ਼ਰ) ਅਤੇ ਸੁਣਨ ਦੀ ਸ਼ਕਤੀ ਪ੍ਰਭਾਵਿਤ ਹੋਈ ਹੈ।” -ਪੀਟੀਆਈ


Source link

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …