Home / Punjabi News / ਕਰੋਨਾ: ਸ਼ੀ ਜਿਨਪਿੰਗ ਵੱਲੋਂ ਭਾਰਤ ਨੂੰ ਸਹਿਯੋਗ ਦਾ ਭਰੋਸਾ

ਕਰੋਨਾ: ਸ਼ੀ ਜਿਨਪਿੰਗ ਵੱਲੋਂ ਭਾਰਤ ਨੂੰ ਸਹਿਯੋਗ ਦਾ ਭਰੋਸਾ

ਪੇਈਚਿੰਗ, 30 ਅਪਰੈਲ

ਚੀਨ ਦੇ ਪ੍ਰਧਾਨ ਮੰਤਰੀ ਸ਼ੀ ਜਿਨਪਿੰਗ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਭਾਰਤ ਵਿਚ ਕਰੋਨਾ ਮਹਾਮਾਰੀ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਸਹਿਯੋਗ ਤੇ ਮਦਦ ਕਰਨ ਸਬੰਧੀ ਪੱਤਰ ਲਿਖ ਕੇ ਕਿਹਾ ਕਿ ਇਸ ਔਖੀ ਘੜੀ ਚੀਨ ਭਾਰਤ ਨਾਲ ਖੜ੍ਹਾ ਹੈ। ਇਸ ਤੋਂ ਇਕ ਦਿਨ ਪਹਿਲਾਂ ਚੀਨ ਦੇ ਵਿਦੇਸ਼ ਮੰਤਰੀ ਵਾਂਗ ਜ਼ੀ ਨੇ ਵੀ ਭਾਰਤ ਨਾਲ ਕਰੋਨਾ ਮਹਾਮਾਰੀ ਦੌਰਾਨ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਸੀ। ਚੀਨ ਦੇ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਦਾ ਇਹ ਸੰਦੇਸ਼ ਉਸ ਵੇਲੇ ਆਇਆ ਹੈ ਜਦੋਂ ਭਾਰਤੀ ਤੇ ਚੀਨੀ ਫੌਜਾਂ ਦਰਮਿਆਨ ਪੂਰਬੀ ਲਦਾਖ ਦੀ ਸਰਹੱਦ ਦਾ ਮਸਲਾ ਹੱਲ ਨਹੀਂ ਹੋਇਆ।-ਪੀਟੀਆਈ


Source link

Check Also

ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ…

Punjab Club Dancer Murder: ਪੰਚਕੂਲਾ ਦੇ ਸੈਕਟਰ-20 ਵਿੱਚ ਹੋਈ ਪੰਜਾਬ ਦੀ ਕਲੱਬ ਡਾਂਸਰ ਦਾ ਕਤਲ …