Home / Punjabi News / ਕਸ਼ਮੀਰ ਵਿਚਲਾ ਏਸ਼ੀਆ ਦਾ ਸਭ ਤੋਂ ਵੱਡਾ ਟਿਊਲਿਪ ਗਾਰਡਨ ਸ਼ਨਿਚਰਵਾਰ ਤੋਂ ਖੁੱਲ੍ਹੇਗਾ ਸੈਲਾਨੀਆਂ ਲਈ

ਕਸ਼ਮੀਰ ਵਿਚਲਾ ਏਸ਼ੀਆ ਦਾ ਸਭ ਤੋਂ ਵੱਡਾ ਟਿਊਲਿਪ ਗਾਰਡਨ ਸ਼ਨਿਚਰਵਾਰ ਤੋਂ ਖੁੱਲ੍ਹੇਗਾ ਸੈਲਾਨੀਆਂ ਲਈ

ਸ੍ਰੀਨਗਰ, 20 ਮਾਰਚ
ਰੰਗ-ਬਿਰੰਗੇ ਫੁੱਲਾਂ ਨਾਲ ਮਹਿਕਦਾ ਏਸ਼ੀਆ ਦਾ ਸਭ ਤੋਂ ਵੱਡਾ ਟਿਊਲਿਪ ਗਾਰਡਨ ‘ਇੰਦਰਾ ਗਾਂਧੀ ਮੈਮੋਰੀਅਲ ਟਿਊਲਿਪ ਗਾਰਡਨ’ ਇਸ ਹਫਤੇ ਦੇ ਅੰਤ ਵਿਚ ਸੈਲਾਨੀਆਂ ਲਈ ਖੁੱਲ੍ਹ ਜਾਵੇਗਾ। ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਬਾਗ ਨੂੰ ਪਹਿਲਾਂ ਸਿਰਾਜ ਬਾਗ ਵਜੋਂ ਜਾਣਿਆ ਜਾਂਦਾ ਸੀ। ਇਹ ਡਲ ਝੀਲ ਅਤੇ ਜ਼ਬਰਵਾਨ ਪਹਾੜੀਆਂ ਦੇ ਵਿਚਕਾਰ ਸਥਿਤ ਹੈ। ਇਸ ਨੂੰ ਸ਼ਨਿਚਰਵਾਰ ਨੂੰ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ, ਕਿਉਂਕਿ ਵੱਖ-ਵੱਖ ਰੰਗਾਂ ਦੇ ਟਿਊਲਿਪ ਖਿੜਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਟਿਊਲਿਪਸ ਦੀਆਂ ਮੌਜੂਦਾ 68 ਕਿਸਮਾਂ ਵਿੱਚ ਪੰਜ ਨਵੀਆਂ ਕਿਸਮਾਂ ਸ਼ਾਮਲ ਕੀਤੀਆਂ ਗਈਆਂ ਹਨ।

The post ਕਸ਼ਮੀਰ ਵਿਚਲਾ ਏਸ਼ੀਆ ਦਾ ਸਭ ਤੋਂ ਵੱਡਾ ਟਿਊਲਿਪ ਗਾਰਡਨ ਸ਼ਨਿਚਰਵਾਰ ਤੋਂ ਖੁੱਲ੍ਹੇਗਾ ਸੈਲਾਨੀਆਂ ਲਈ appeared first on Punjabi Tribune.


Source link

Check Also

ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦਾ ਸਾਂਝਾ ਅਪਰੇਸ਼ਨ: 3450 ਲਿਟਰ ਇਥਨੋਲ ਬਰਾਮਦ ਤੇ 3 ਕਾਬੂ

ਗੁਰਦੀਪ ਸਿੰਘ ਲਾਲੀ ਸੰਗਰੂਰ, 27 ਅਪਰੈਲ ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਅਪਰੇਸ਼ਨ …