ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਜੌਰੀ ਗਾਰਡਨ ਹਲਕੇ ਤੋਂ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਰਾਜੌਰੀ ਗਾਰਡਨ ਜ਼ਿਮਨੀ ਚੋਣ ਦਾ ਨਤੀਜਾ ਘੋਸ਼ਤ ਕਰਨ ਤੋਂ ਰੋਕਣ ਲਈ ਚੋਣ ਕਮਿਸ਼ਨ ਕੋਲ ਪਹੁੰਚ ਕੇ ਪਹਿਲਾਂ ਹੀ ਹਾਰ ਕਬੂਲ ਲਈ ਹੈ।
ਉਹਨਾਂ ਕਿਹਾ ਕਿ ਇਸ ਤੋਂ ਦੋਹਾਂ ਪਾਰਟੀਆਂ ਦੀ ਘਬਰਾਹਟ ਜੱਗ ਜਾਹਰ ਹੋ ਗਈ ਹੈ ਤੇ ਸਪਸ਼ਟ ਹੋ ਗਿਆ ਹੈ ਕਿ ਉਹ ਚੋਣ ਲਡ਼ਨ ਤੋਂ ਭੱਜ ਗਈਆਂ ਹਨ।
ਸ੍ਰੀ ਸਿਰਸਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਾਂਗਰਸ ਪਾਰਟੀ ਨੇ ਦੋ ਵਾਰ ਇਲਾਕੇ ਦੀ ਪ੍ਰਤੀਨਿਧਤਾ ਕੀਤੀ ਜਦਕਿ ਆਪ ਦੇ ਵਿਧਾਇਕ ਨੇ ਵੀ ਹਲਕੇ ਦੀ ਨੁਮਾਇੰਦਗੀ ਕੀਤੀ ਪਰ ਦੋਹਾਂ ਵਿਚੋਂ ਕਿਸੇ ਨੇ ਵੀ ਹਲਕੇ ਵਿਚ ਪੈਂਦੇ ਇਲਾਕੇ ਦੇ ਵਿਕਾਸ ਵਾਸਤੇ ਕੰਮ ਕਰਨ ਦੀ ਪਰਵਾਹ ਨਹੀਂ ਕੀਤੀ। ਉਹਨਾ ਕਿਹਾ ਕਿ ਹਲਕੇ ਵਿਚ ਸਡ਼ਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਤਰਸਯੋਗ ਹਾਲਾਤ ਇਸ ਗੱਲ ਦੀ ਗਵਾਹ ਹੈ ਕਿ ਦੋਹਾਂ ਪਾਰਟੀਆਂ ਭਲਾਈ ਤੇ ਵਿਕਾਸ ਕਾਰਜ ਕਰਨ ਵਿਚ ਬੁਰੀ ਤਰਾਂ ਅਸਫਲ ਰਹੀਆਂ ਹਨ। ਉਹਨਾਂ ਕਿਹਾ ਕਿ ਇਲਾਕੇ ਵਿਚ ਜੋ ਵੀ ਥੋਡ਼ਾ ਬਹੁਤ ਵਿਕਾਸ ਹੋਇਆ ਹੈ, ਉਹ ਬਤੌਰ ਵਿਧਾਇਕ ਉਹਨਾਂ ਦੇ (ਸਿਰਸਾ ਦੇ) ਦੇ ਛੋਟੇ ਜਿਹੇ ਕਾਰਜਕਾਲ ਦੌਰਾਨ ਹੀ ਹੋਇਆ ਹੈ। ਉਹਨਾ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਦੋਹਾਂ ਪਾਰਟੀਆਂ ਨੇ ਲੋਕਾਂ ਦੀ ਭਲਾਈ ਵਾਸਤੇ ਕੰਮ ਕਰਨ ਨਾਲੋਂ ਹਮੇਸ਼ਾ ਰਾਜਨੀਤੀ ਕਰਨ ਨੂੰ ਹੀ ਤਰਜੀਹ ਦਿੱਤੀ ਹੈ।
ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਹੋਰ ਕਿਹਾ ਕਿ ਵਿਰੋਧੀਆਂ ਤੋਂ ਉਲਟ ਉਹਨਾਂ ਦਾ ਏਜੰਡਾ ਹਮੇਸ਼ਾ ਜਨਤਾ ਦੀ ਭਲਾਈ ਵਾਸਤੇ ਤੇ ਇਲਾਕੇ ਦੇ ਵਿਕਾਸ ਵਾਸਤੇ ਕੰਮ ਕਰਨ ਦਾ ਰਿਹਾ ਹੈ। ਉਹਨਾਂ ਕਿਹਾ ਕਿ ਭਾਜਪਾ ਆਪਣੇ ਵਿਕਾਸ ਏਜੰਡੇ ‘ਤੇ ਚੱਲਣ ਵਾਸਤੇ ਦ੍ਰਿਡ਼ ਸੰਕਲਪ ਹੈ। ਉਹਨਾਂ ਕਿਹਾ ਕਿ ਇਹ ਰਾਜੌਰੀ ਗਾਰਡਨ ਦੇ ਲੋਕਾਂ ਵਾਸਤੇ ਢੁਕਵਾਂ ਸਮਾਂ ਹੈ ਕਿ ਉਹ ਭਾਜਪਾ ਨੂੰ ਵੋਟ ਦੇਣ ਕਿਉਂਕਿ ਇਹ ਇਕਲੌਤੀ ਪਾਰਟੀ ਹੈ ਜੋ ਸਹੀ ਅਰਥਾਂ ਵਿਚ ਦੇਸ਼ ਅਤੇ ਇਸਦੇ ਲੋਕਾਂ ਵਾਸਤੇ ਕੰਮ ਕਰ ਰਹੀ ਹੈ।
ਆਪ ‘ਤੇ ਵਰਦਿਆਂ ਸ੍ਰੀ ਸਿਰਸਾ ਨੇ ਕਿਹਾ ਕਿ ਪੁਰਾਣੀ ਆਦਤਾਂ ਅਨੁਸਾਰ ਹੀ ਇਹ ਪਾਰਟੀ ਲੋਕਾਂ ਨਾਲ ਵੱਡੇ-ਵੱਡੇ ਤੇ ਝੂਠੇ ਵਾਅਦੇ ਕਰ ਰਹੀ ਹੈ ਤੇ ਅਜਿਹਾ ਕਰਦਿਆਂ ਇਹ ਵੀ ਨਹੀਂ ਵੇਖ ਰਹੀ ਕਿ ਦੇਸ਼ ਵਿਚ ਅਤੇ ਕੌਮੀ ਰਾਜਧਾਨੀ ਵਿਚ ਲਾਗੂ ਕਾਨੂੰਨੀ ਵਿਵਸਥਾਵਾਂ ਕੀ ਹਨ।
ਇਸ ਦੌਰਾਨ ਸ੍ਰੀ ਸਿਰਸਾ ਨੇ ਘਰ ਘਰ ਜਾ ਕੇ ਚੋਣ ਪ੍ਰਚਾਰ ਕਰਨ ਦੀ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਉਹਨਾਂ ਨੇ ਅੱਜ ਵਿਸ਼ਨੂੰ ਗਾਰਡਨ ਤੇ ਹੋਰ ਇਲਾਕਿਆਂ ਵਿਚ ਘਰ ਘਰ ਜਾ ਕੇ ਲੋਕਾਂ ਤੋਂ ਵੋਟਾਂ ਮੰਗੀਆਂ ਅਤੇ ਲੋਕਾਂ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਤੇ ਦੱਸਿਆ ਕਿ ਉਹ ਵੋਟਾਂ ਵਾਲੇ ਦਿਨ ਦੀ ਉਡੀਕ ਵਿਚ ਹਨ ਤਾਂ ਕਿ ਭਾਜਪਾ ਨੂੰ ਵੋਟ ਪਾ ਕੇ ਇਲਾਕੇ ਦੇ ਵਿਕਾਸ ਯਕੀਨੀ ਬਣਾ ਸਕਣ।
Home / World / ਕਾਂਗਰਸ ਤੇ ਆਪ ਨੇ ਜ਼ਿਮਨੀ ਚੋਣ ਦਾ ਨਤੀਜਾ ਰੋਕਣ ਦੀ ਅਪੀਲ ਕਰ ਕੇ ਪਹਿਲਾਂ ਹੀ ਹਾਰ ਕਬੂਲੀ : ਮਨਜਿੰਦਰ ਸਿੰਘ ਸਿਰਸਾ
Check Also
Donald Trump may cause problems for China before he leaves presidency: Experts
WASHINGTON: With US President Donald Trump showing no signs that he will leave office gracefully after …
Asian Tribune Your Multilingual Newspaper covering World and local news News