Breaking News
Home / Punjabi News / ਕਾਂਗਰਸ ਤੇ ‘ਆਪ’ ਸਰਕਾਰਾਂ ਬੇਅਦਬੀ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿੱਚ ਨਕਾਮ: ਹਰਸਿਮਰਤ

ਕਾਂਗਰਸ ਤੇ ‘ਆਪ’ ਸਰਕਾਰਾਂ ਬੇਅਦਬੀ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿੱਚ ਨਕਾਮ: ਹਰਸਿਮਰਤ

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 16 ਮਾਰਚ
ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਵਿੱਚ ਜਨ ਸਭਾਵਾਂ ਨੂੰ ਸਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਬਾਦਲ ਪਰਿਵਾਰ ’ਤੇ ਬੇਅਦਬੀ ਦੇ ਝੂਠੇ ਦੋਸ਼ ਲਾ ਕੇ ਬਦਨਾਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ।
ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਪ ਚੋਣਾਂ ਦੌਰਾਨ ਵਾਅਦੇ ਕਰਦੀਆਂ ਰਹੀਆਂ ਕਿ ਉਨ੍ਹਾਂ ਦੀਆਂ ਸਰਕਾਰਾਂ ਬਣਨ ’ਤੇ ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਫੜ ਕੇ ਉਨ੍ਹਾਂ ਨੂੰ ਸਜ਼ਾਵਾਂ ਦੇਣਗੀਆਂ। ਪਰ ਨਾ ਤਾਂ ਕਾਂਗਰਸ ਸਰਕਾਰ ਪੰਜ ਸਾਲ ਵਿੱਚ ਅਤੇ ਨਾ ਹੀ ਆਪ ਸਰਕਾਰ ਹੁਣ ਤੱਕ ਇਹ ਵਾਅਦਾ ਪੂਰਾ ਕਰ ਸਕੀ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਕਾਂਗਰਸ ਦੇ 9 ਅਤੇ ਆਪ ਦੇ ਅੱਠ ਸੰਸਦ ਮੈਂਬਰਾਂ ਵਿੱਚੋਂ ਕਿਸੇ ਨੇ ਵੀ ਕਦੇ ਪੰਜਾਬ ਦੇ ਮਸਲਿਆਂ ਦੀ ਪਾਰਲੀਮੈਂਟ ਵਿੱਚ ਕਦੇ ਗੱਲ ਨਹੀਂ ਕੀਤੀ। ਜਦ ਕਿ ਜਦ ਅਕਾਲੀ ਦਲ ਦੇ ਦੋਵੇਂ ਸੰਸਦ ਮੈਂਬਰ ਪੰਜਾਬ ਦੇ ਮਸਲਿਆਂ ਨੂੰ ਜ਼ੋਰ ਸ਼ੋਰ ਨਾਲ ਉਭਾਰਦੇ ਰਹੇ। ਬੀਬੀ ਬਾਦਲ ਨੇ ਅੱਜ ਪਿੰਡ ਲੇਲੇਵਾਲਾ, ਜਗਾ ਰਾਮ ਤੀਰਥ, ਗੁਰੂਸਰ, ਨਵਾਂ ਪਿੰਡ, ਜੋਗੇਵਾਲਾ ਆਦਿ ਪਿੰਡਾ ਵਿੱਚ ਜਨ ਸਭਾਵਾਂ ਨੂੰ ਸਬੋਧਨ ਕੀਤਾ।

The post ਕਾਂਗਰਸ ਤੇ ‘ਆਪ’ ਸਰਕਾਰਾਂ ਬੇਅਦਬੀ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿੱਚ ਨਕਾਮ: ਹਰਸਿਮਰਤ appeared first on Punjabi Tribune.


Source link

Check Also

ਨੀਟ ਪੇਪਰ ਲੀਕ: ਸੀਬੀਆਈ ਵੱਲੋਂ ਝਾਰਖੰਡ ਤੋਂ ਤਿੰਨ ਸ਼ੱਕੀ ਗ੍ਰਿਫ਼ਤਾਰ

ਪਟਨਾ, 28 ਜੂਨ ਸੀਬੀਆਈ ਨੇ ਨੀਟ ਪ੍ਰੀਖਿਆ ਪੱਤਰ ਲੀਕ ਹੋਣ ਦੇ ਮਾਮਲੇ ਵਿਚ ਅੱਜ ਝਾਰਖੰਡ …