ਮੁੰਬਈ, 30 ਮਾਰਚ
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਦੀ ਨੂੰਹ ਅਰਚਨਾ ਪਾਟਿਲ ਅੱਜ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਈ। ਉਹ ਮੁੰਬਈ ਵਿੱਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਈ। ਸ਼ਿਵਰਾਜ ਪਾਟਿਲ, ਜੋ ਮਹਾਰਾਸ਼ਟਰ ਦੇ ਮਰਾਠਵਾੜਾ ਖੇਤਰ ਦੇ ਲਾਤੂਰ ਦੇ ਰਹਿਣ ਵਾਲੇ ਹਨ, ਯੂਪੀਏ-1 ਸਰਕਾਰ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਸਨ ਪਰ 26/11 ਦੇ ਮੁੰਬਈ ਅਤਿਵਾਦੀ ਹਮਲਿਆਂ ਦੇ ਮੱਦੇਨਜ਼ਰ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਪਹਿਲਾਂ ਉਹ ਲੋਕ ਸਭਾ ਸਪੀਕਰ ਵੀ ਰਹਿ ਚੁੱਕੇ ਹਨ। ਇਸ ਮੌਕੇ ‘ਤੇ ਸ੍ਰੀ ਫੜਨਵੀਸ ਨੇ ਕਿਹਾ ਕਿ ਅਰਚਨਾ ਪਾਟਿਲ ਸਮਾਜਿਕ ਕੰਮਾਂ ਨਾਲ ਜੁੜੀ ਹੋਈ ਹੈ ਅਤੇ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਨਾਲ ਲਾਤੂਰ ਅਤੇ ਮਰਾਠਵਾੜਾ ਖੇਤਰ ‘ਚ ਪਾਰਟੀ ਨੂੰ ਮਦਦ ਮਿਲੇਗੀ।
The post ਕਾਂਗਰਸ ਨੇਤਾ ਸ਼ਿਵਰਾਜ ਪਾਟਿਲ ਦੀ ਨੂੰਹ ਭਾਜਪਾ ’ਚ ਸ਼ਾਮਲ appeared first on Punjabi Tribune.
Source link
Asian Tribune Your Multilingual Newspaper covering World and local news News