ਕਿਹਾ – ਮੋਦੀ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਹਾਂ ਤਿਆਰ
ਨਵੀਂ ਦਿੱਲੀ : ਕਾਂਗਰਸ ਪਾਰਟੀ ਵਲੋਂ ਟਵੀਟ ਕਰਕੇ ਨਰਿੰਦਰ ਮੋਦੀ ਨੂੰ ਦੂਜੀ ਪਾਰੀ ਲਈ ਵਧਾਈ ਦਿੱਤੀ। ਕਾਂਗਰਸ ਨੇ ਵਧਾਈ ਦਿੰਦਿਆਂ ਟਵੀਟ ਵਿਚ ਲਿਖਿਆ ਕਿ ਉਹ ਭਾਰਤ ਅਤੇ ਇਸਦੇ ਨਾਗਰਿਕਾਂ ਦੀ ਤਰੱਕੀ ਅਤੇ ਵਿਕਾਸ ਲਈ ਨਵੀਂ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹਨ। ਜ਼ਿਕਰਯੋਗ ਹੈ ਕਿ ਕਾਂਗਰਸ ਨੂੰ ਇਨ੍ਹਾਂ ਚੋਣਾਂ ਵਿਚ 52 ਸੀਟਾਂ ‘ਤੇ ਜਿੱਤ ਪ੍ਰਾਪਤ ਹੋਈ ਸੀ, ਅਤੇ ਉਸ ਨੂੰ ਵਿਰੋਧੀ ਧਿਰ ‘ਚ ਬੈਠਣ ਲਈ ਵੀ 55 ਸੀਟਾਂ ਦੀ ਲੋੜ ਹੈ। ਪਿਛਲੀਆਂ 2014 ਦੀਆਂ ਚੋਣਾਂ ਦੌਰਾਨ ਵੀ ਕਾਂਗਰਸ ਨੂੰ ਸਿਰਫ 44 ਸੀਟਾਂ ਹੀ ਮਿਲੀਆਂ ਸਨ। ਧਿਆਨ ਰਹੇ ਕਿ ਲੰਘੇ ਕੱਲ੍ਹ ਮੋਦੀ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਵੀ ਸ਼ਾਮਲ ਹੋਏ ਸਨ।
Check Also
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ‘ਚ ਆਇਆ ਤੂਫ਼ਾਨ…
Jalandhar News: ਪੰਜਾਬ ਦੀ ਰਾਜਨੀਤੀ ਵਿੱਚ ਆਮ ਆਦਮੀ ਪਾਰਟੀ (AAP ) ਨੇ ਜਲੰਧਰ ਛਾਉਣੀ ਇਲਾਕੇ …
Asian Tribune Your Multilingual Newspaper covering World and local news News