Home / Punjabi News / ਕਾਂਗਰਸ ਪਾਰਟੀ ਵਲੋਂ ਅੰਮ੍ਰਿਤਸਰ ਲੋਕ ਸਭਾ ਸੀਟ ਨਵਜੋਤ ਕੌਰ ਸਿੱਧੂ ਨੂੰ ਦੇਣ ਦੇ ਚਰਚੇ

ਕਾਂਗਰਸ ਪਾਰਟੀ ਵਲੋਂ ਅੰਮ੍ਰਿਤਸਰ ਲੋਕ ਸਭਾ ਸੀਟ ਨਵਜੋਤ ਕੌਰ ਸਿੱਧੂ ਨੂੰ ਦੇਣ ਦੇ ਚਰਚੇ

ਕਾਂਗਰਸ ਪਾਰਟੀ ਵਲੋਂ ਅੰਮ੍ਰਿਤਸਰ ਲੋਕ ਸਭਾ ਸੀਟ ਨਵਜੋਤ ਕੌਰ ਸਿੱਧੂ ਨੂੰ ਦੇਣ ਦੇ ਚਰਚੇ

ਅੰਮ੍ਰਿਤਸਰ : ਜਿਉਂ ਜਿਉਂ 2019 ਦੀਆਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਟਿਕਟਾਂ ਦੀ ਵੰਡ ਨੂੰ ਲੈ ਕੇ ਕਿਆਸ ਅਰਾਈਆਂ ਵੀ ਲੱਗਣ ਲੱਗ ਪਈਆਂ ਹਨ। ਹੁਣ ਚਰਚਾ ਛਿੜੀ ਹੈ ਕਿ ਕਾਂਗਰਸ ਹਾਈਕਮਾਨ ਅੰਮ੍ਰਿਤਸਰ ਤੋਂ ਡਾ. ਨਵਜੋਤ ਕੌਰ ਸਿੱਧੂ ਨੂੰ ਟਿਕਟ ਦੇ ਸਕਦੀ ਹੈ। ਇਸਦਾ ਕਾਰਨ ਇਹ ਹੈ ਕਿ ਨਵਜੋਤ ਕੌਰ ਸਿੱਧੂ ਦੇ ਪਤੀ ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਕੱਲ੍ਹ ਕਾਂਗਰਸ ਪਾਰਟੀ ਦੀ ਮੂਹਰਲੀ ਕਤਾਰ ਦੇ ਆਗੂਆਂ ਵਿਚ ਸ਼ਾਮਲ ਹੋ ਚੁੱਕੇ ਹਨ। ਧਿਆਨ ਰਹੇ ਕਿ ਕਾਂਗਰਸ ਹਾਈਕਮਾਨ ਦਾ ਇਹ ਵੀ ਫੈਸਲਾ ਹੈ ਕਿ ਪਰਿਵਾਰ ਦਾ ਇਕ ਹੀ ਵਿਅਕਤੀ ਪਾਰਟੀ ਦੀ ਟਿਕਟ ‘ਤੇ ਚੋਣ ਲੜ ਸਕਦਾ ਹੈ।

Check Also

ਮੁਹਾਲੀ: ਜ਼ਿਲ੍ਹਾ ਸੀਆਈਏ ਸਟਾਫ਼ ਵੱਲੋਂ ਨਾਜਾਇਜ਼ ਅਸਲੇ ਸਣੇ ਦੋ ਕਾਰ ਸਵਾਰ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ ਮੁਹਾਲੀ, 4 ਮਈ ਜ਼ਿਲ੍ਹਾ ਸੀਆਈਏ ਸਟਾਫ਼ ਵੱਲੋਂ ਦੋ ਕਾਰ ਸਵਾਰਾਂ ਨੂੰ ਨਾਜਾਇਜ਼ …