ਅੰਬਿਕਾਪੁਰ, 13 ਫਰਵਰੀ
ਕਿਸਾਨਾਂ ਦੇ ‘ਦਿੱਲੀ ਚਲੋ’ ਅੰਦੋਲਨ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਐਲਾਨ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਈ ਤਾਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੇਵੇਗੀ। ਸ੍ਰੀ ਖੜਗੇ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਉਨ੍ਹਾਂ ਦੀ ਪਾਰਟੀ ਦੀ ਪਹਿਲੀ ‘ਗਾਰੰਟੀ’ ਹੈ। ਛੱਤੀਸਗੜ੍ਹ ਦੇ ਸਰਗੁਜਾ ਜ਼ਿਲ੍ਹੇ ਦੇ ਹੈੱਡਕੁਆਰਟਰ ਅੰਬਿਕਾਪੁਰ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਏ ਯਾਤਰਾ ਦੌਰਾਨ ਇਕੱਠ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੋਕਾਂ ਨੂੰ ਮੋਦੀ ਦੀਆਂ ‘ਗਾਰੰਟੀਆਂ’ ‘ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ।
The post ਕਾਂਗਰਸ ਸਰਕਾਰ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਵੇਗੀ: ਖੜਗੇ appeared first on Punjabi Tribune.
Source link
Asian Tribune Your Multilingual Newspaper covering World and local news News