Home / Punjabi News / ਕਾਨੂੰਨ ਦੀਆਂ ਧੱਜੀਆਂ ਉਡਾ ਰਹੀ ਹੈ ਪੰਜਾਬ ਸਰਕਾਰ: ਸੁਖਬੀਰ ਬਾਦਲ

ਕਾਨੂੰਨ ਦੀਆਂ ਧੱਜੀਆਂ ਉਡਾ ਰਹੀ ਹੈ ਪੰਜਾਬ ਸਰਕਾਰ: ਸੁਖਬੀਰ ਬਾਦਲ

ਕੇਪੀ ਸਿੰਘ
ਗੁਰਦਾਸਪੁਰ, 1 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬੱਬੇਹਾਲੀ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਫ਼ੈਸਲੇ ਨੂੰ ਵਾਪਸ ਲੈਣਾ ਇੱਕ ਤਰ੍ਹਾਂ ਨਾਲ ਮਾਨਯੋਗ ਹਾਈਕੋਰਟ ਵੱਲੋਂ ਇਸ ਸਰਕਾਰ ਦੇ ਮੂੰਹ ’ਤੇ ਥੱਪੜ ਹੈ। ਸਰਕਾਰ ਸੂਬੇ ਵਿੱਚ ਕਾਨੂੰਨ ਦੀਆਂ ਧੱਜੀਆਂ ਉਡਾ ਰਹੀ ਹੈ। ਧੱਕੇ ਨਾਲ ਫ਼ੈਸਲੇ ਕੀਤੇ ਜਾ ਰਹੇ ਹਨ। ਸੂਬੇ ਦੀਆਂ 13 ਹਜ਼ਾਰ ਪੰਚਾਇਤਾਂ ਨੂੰ ਭੰਗ ਕਰਨ ਦੀ ਗੱਲ ਕਹਿ ਕੇ ਚੁਣੇ ਨੁਮਾਇੰਦਿਆਂ ਨੂੰ ਭ੍ਰਿਸ਼ਟ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਦ ਕਿ ਸਭ ਤੋਂ ਵੱਧ ਭ੍ਰਿਸ਼ਟਾਚਾਰ ਤਾਂ ਇਸ ਸਰਕਾਰ ਦੇ ਵਿਧਾਇਕ ਹਨ। ਉਨ੍ਹਾਂ ਕਿਹਾ ਕਿ ਐਸਮਾ ਤਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਲੱਗਣਾ ਚਾਹੀਦਾ ਹੈ। ਸੂਬੇ ਵਿੱਚ ਆਪਣੀ ਡਿਊਟੀ ਛੱਡ ਕੇ ਉਹ ਛੱਤੀਸਗੜ੍ਹ ਅਤੇ ਮੁੰਬਈ ਘੁੰਮ ਰਹੇ ਹਨ। ਰੱਖੜ ਪੁੰਨਿਆ ਦੇ ਪਵਿੱਤਰ ਤਿਉਹਾਰ ’ਤੇ ਹਰ ਸਾਲ ਹੋਣ ਵਾਲੇ ਸਮਾਗਮ ਵਿੱਚ ਸੂਬੇ ਦਾ ਮੁੱਖ ਮੰਤਰੀ ਆਪਣੀ ਹਾਜ਼ਰੀ ਦਰਜ ਕਰਵਾਉਂਦਾ ਹੈ ਪਰ ਪੰਜਾਬ ਦਾ ਮੌਜੂਦਾ ਮੁੱਖ ਮੰਤਰੀ ਆਪਣੇ ਬੌਸ ਅਰਵਿੰਦ ਕੇਜਰੀਵਾਲ ਨਾਲ ਜਹਾਜ਼ ’ਚ ਝੂਟੇ ਲੈ ਰਿਹਾ ਹੈ।
ਹੜ੍ਹਾਂ ਦੇ ਦਿਨਾਂ ਵਿੱਚ ਵੀ ਭਗਵੰਤ ਮਾਨ ਸੂਬੇ ਵਿੱਚ ਗੈਰ ਹਾਜ਼ਰ ਰਹੇ ਅਤੇ ਦੂਸਰੇ ਸੂਬਿਆਂ ਵਿੱਚ ਘੁੰਮਦੇ ਰਹੇ। ਲੌਂਗੋਵਾਲ ਵਿੱਚ ਪੁਲੀਸ ਲਾਠੀਚਾਰਜ ਨਾਲ ਇੱਕ ਕਿਸਾਨ ਦੀ ਮੌਤ ਲਈ ਭਗਵੰਤ ਮਾਨ ਨੂੰ ਦੋਸ਼ੀ ਠਹਿਰਾਉਂਦਿਆਂ ਸ੍ਰੀ ਬਾਦਲ ਨੇ ਕਿਹਾ ਇਸ ਮਾਮਲੇ ਵਿੱਚ ਮੁੱਖ ਮੰਤਰੀ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਲਾਠੀਚਾਰਜ ਉਨ੍ਹਾਂ ਦੀ ਮਨਜ਼ੂਰੀ ਦੇ ਬਾਅਦ ਕੀਤਾ ਗਿਆ। ਜੇ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਆਉਂਦੀਆਂ ਸਰਕਾਰਾਂ ਕਾਰਵਾਈ ਕਰਨਗੀਆਂ। ਇਸ ਦੇਸ਼ ੲਿਕ ਚੋਣ ਦੀ ਹਮਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹਰ ਦੂਜੇ ਦਿਨ ਕਿਤੇ ਨਾ ਕਿਤੇ ਚੋਣਾਂ ਆ ਜਾਂਦੀਆਂ ਹਨ। ਸੰਸਦ ਅਤੇ ਵਿਧਾਨ ਸਭਾ ਚੋਣਾਂ ਪੰਜ ਸਾਲ ਬਾਅਦ ਇਕੱਠੀਆਂ ਹੋਣੀਆਂ ਚਾਹੀਦੀਆਂ ਹਨ।

The post ਕਾਨੂੰਨ ਦੀਆਂ ਧੱਜੀਆਂ ਉਡਾ ਰਹੀ ਹੈ ਪੰਜਾਬ ਸਰਕਾਰ: ਸੁਖਬੀਰ ਬਾਦਲ appeared first on punjabitribuneonline.com.


Source link

Check Also

ਰਾਸ਼ਟਰਪਤੀ ਦੇ ਭਾਸ਼ਣ ਵਿੱਚ ਨਾ ਕੋਈ ਦਿਸ਼ਾ, ਨਾ ਹੀ ਕੋਈ ਦ੍ਰਿਸ਼ਟੀ: ਖੜਗੇ

ਨਵੀਂ ਦਿੱਲੀ, 1 ਜੁਲਾਈ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਰਾਸ਼ਟਰਪਤੀ …