Home / Punjabi News / ਕਾਹਨੂੰਵਾਨ: ਪੰਜਾਬੀ ਨੌਜਵਾਨ ਬ੍ਰਿਟਿਸ਼ ਕੋਲੰਬੀਆ ਦੀ ਅੰਡਰ-18 ਹਾਕੀ ਟੀਮ ਦਾ ਬਣਿਆ ਕਪਤਾਨ

ਕਾਹਨੂੰਵਾਨ: ਪੰਜਾਬੀ ਨੌਜਵਾਨ ਬ੍ਰਿਟਿਸ਼ ਕੋਲੰਬੀਆ ਦੀ ਅੰਡਰ-18 ਹਾਕੀ ਟੀਮ ਦਾ ਬਣਿਆ ਕਪਤਾਨ

ਵਰਿੰਦਰਜੀਤ ਜਾਗੋਵਾਲ

ਕਾਹਨੂੰਵਾਨ, 23 ਜੁਲਾਈ

ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬਹੂਰੀਆਂ ਸੈਣੀਆਂ ਤੋਂ ਵਿਦੇਸ਼ ਗਏ ਪਰਿਵਾਰ ਦਾ ਲੜਕਾ ਕੈਨੇਡਾ ਦੇਸ਼ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੀ ਅੰਡਰ 18 ਹਾਕੀ ਟੀਮ ਦਾ ਕਪਤਾਨ ਨਿਯੁਕਤ ਹੋਇਆ ਹੈ। ਖਿਡਾਰੀ ਸੁਖਮਨਪ੍ਰੀਤ ਸਿੰਘ ਦੇ ਪਿਤਾ ਲੱਡੂ ਸਿੰਘ ਖ਼ਾਲਸਾ ਅਤੇ ਮਾਤਾ ਅਰਵਿੰਦਰ ਕੌਰ ਸੋਨੀ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਹਾਕੀ ਕੋਚ ਗੁਰਵਿੰਦਰ ਸਿੰਘ ਦੀ ਦੇਖ ਰੇਖ ਵਿੱਚ ਸਖ਼ਤ ਮਿਹਨਤ ਕਰਨ ਸਦਕਾ ਕਪਤਾਨ ਚੁਣਿਆ ਗਿਆ ਹੈ। ਉਸ ਦਾ ਪੁੱਤਰ ਕੈਨੇਡਾ ਵਿੱਚ ਹੋਣ ਜਾ ਰਹੀ (ਅੰਡਰ-18) ਫ਼ੀਲਡ ਹਾਕੀ ਨੈਸ਼ਨਲ ਚੈਂਪੀਅਨਸ਼ਿਪ ਵਿਚ ਭਾਗ ਲੈਣ ਵਾਲੀ ਬ੍ਰਿਟਿਸ਼ ਕੋਲੰਬੀਆ ਦੀ ਅੰਡਰ 18 ਹਾਕੀ ਟੀਮ ਦੀ ਕਪਤਾਨੀ ਕਰੇਗਾ। ਇਹ ਟੂਰਨਾਮੈਂਟ ਬ੍ਰਿਟਿਸ਼ ਕੋਲੰਬੀਆ ਦੇ ਸੰਘਣੀ ਪੰਜਾਬੀ ਆਬਾਦੀ ਵਾਲੇ ਸ਼ਹਿਰ ਸਰੀ ਵਿਖੇ 30 ਜੁਲਾਈ ਤੋਂ 3 ਅਗਸਤ ਤੱਕ ਚੱਲੇਗਾ।


Source link

Check Also

ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ…

Patiala News: ਪਟਿਆਲਾ ਦੇ ਐਸਐਸਟੀ ਨਗਰ ਇਲਾਕੇ ਵਿੱਚ ਇੱਕ ਜਿਮ ਟ੍ਰੇਨਰ ਦੀ ਕਾਰ ‘ਤੇ ਕਥਿਤ …