Home / Punjabi News / ਕਾਹਨੂੰਵਾਨ: 103 ਸਾਲਾ ਆਜ਼ਾਦੀ ਘੁਲਾਟੀਏ ਨਾਹਰ ਸਿੰਘ ਦਾ ਦੇਹਾਂਤ, ਸਰਕਾਰੀ ਸਨਮਾਨ ਨਾਲ ਸਸਕਾਰ

ਕਾਹਨੂੰਵਾਨ: 103 ਸਾਲਾ ਆਜ਼ਾਦੀ ਘੁਲਾਟੀਏ ਨਾਹਰ ਸਿੰਘ ਦਾ ਦੇਹਾਂਤ, ਸਰਕਾਰੀ ਸਨਮਾਨ ਨਾਲ ਸਸਕਾਰ

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 1 ਦਸੰਬਰ
103 ਸਾਲਾ ਆਜ਼ਾਦੀ ਘੁਲਾਟੀਏ ਨਾਹਰ ਸਿੰਘ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਜੀਂਦੜ ਵਿਖੇ ਸਰਕਾਰੀ ਸਨਮਾਨ ਨਾਲ ਕੀਤਾ ਗਿਆ। ਉਨ੍ਹਾਂ ਦੇ ਪੁੱਤਰ ਸੂਬੇਦਾਰ ਜੋਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਬੀਤੇ ਦਿਨ ਆਖਰੀ ਸਾਹ ਲਿਆ। ਉਨ੍ਹਾਂ ਆਜ਼ਾਦ ਹਿੰਦ ਫ਼ੌਜ ਵਿੱਚ ਸੇਵਾ ਨਿਭਾਅ ਕੇ ਦੇਸ਼ ਦੀ ਆਜ਼ਾਦੀ ਲਈ ਵਡਮੁੱਲਾ ਯੋਗਦਾਨ ਪਾਇਆ। ਸ੍ਰੀ ਨਾਹਰ ਸਿੰਘ ਦੇ ਪੰਜ ਪੁੱਤਰਾਂ ਨੇ ਵੀ ਉਨ੍ਹਾਂ ਦੇ ਰਸਤੇ ਉੱਤੇ ਚੱਲਦਿਆਂ ਫ਼ੌਜ ਦੀ ਡਿਊਟੀ ਕਰਦਿਆਂ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਨਾਇਬ ਤਹਿਸੀਲਦਾਰ ਕਾਹਨੂੰਵਾਨ ਸੁਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਪਠਾਨਕੋਟ ਅਤੇ ਐੱਸਐੱਚਓ ਕੁਲਵੰਤ ਸਿੰਘ ਥਾਣਾ ਭੈਣੀ ਮੀਆਂ ਖਾਂ ਤੋਂ ਇਲਾਵਾ ਰਾਜਨੀਤਿਕ ਆਗੂ ਸਾਬਕਾ ਚੇਅਰਮੈਨ ਬਲਰਾਜ ਸਿੰਘ, ਚੇਅਰਮੈਨ ਕੁਲਵੰਤ ਸਿੰਘ ਭੈਣੀ ਖਾਦਰ, ਬੀਬੀ ਸ਼ਰਨਜੀਤ ਕੌਰ ਜੀਂਦੜ, ਸਰਪੰਚ ਅਵਤਾਰ ਸਿੰਘ ਜੀਂਦੜ ਸਮੇਤ ਇਲਾਕੇ ਦੇ ਮੋਹਤਬਰ ਸ਼ਾਮਲ ਸਨ। ਇਹ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਬਾਪੂ ਨੂੰ ਭੇਜੀ ਚਾਦਰ ਭੇਟ ਕਰ ਕੇ ਸ਼ਰਧਾਂਜਲੀ ਦਿੱਤੀ ਗਈ। ਜ਼ਿਲ੍ਹਾ ਹੈੱਡ ਕੁਆਰਟਰ ਤੋਂ ਆਈ ਪੁਲੀਸ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। ਇਸ ਮੌਕੇ ਇਕਬਾਲ ਸਿੰਘ ਨਾਨੋਵਾਲ ਜੀਂਦੜ, ਸਰਪੰਚ ਮੱਖਣ ਸਿੰਘ ਰਾਜਪੁਰ, ਨੰਬਰਦਾਰ ਸੁਰੇਸ਼ ਸਿੰਘ, ਪਹਿਲਵਾਨ ਸਤਨਾਮ ਸਿੰਘ ਸੋਨੀ ਤੇ ਸਰਪੰਚ ਹਰਜੀਤ ਸਿੰਘ ਹਾਜ਼ਰ ਸਨ।

The post ਕਾਹਨੂੰਵਾਨ: 103 ਸਾਲਾ ਆਜ਼ਾਦੀ ਘੁਲਾਟੀਏ ਨਾਹਰ ਸਿੰਘ ਦਾ ਦੇਹਾਂਤ, ਸਰਕਾਰੀ ਸਨਮਾਨ ਨਾਲ ਸਸਕਾਰ appeared first on punjabitribuneonline.com.


Source link

Check Also

ਬੀਆਰਓ ਨੇ 2.79 ਕਿਲੋਮੀਟਰ ਲੰਬੀ ਸੁੰਗਲ ਸੁਰੰਗ ਬਣਾਈ

ਸ੍ਰੀਨਗਰ, 14 ਮਈ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਨੇ ਅੱਜ ਜੰਮੂ-ਪੁਣਛ ਕੌਮੀ ਮਾਰਗ ’ਤੇ 2.79 ਕਿਲੋਮੀਟਰ …