Home / Punjabi News / ਕਿਸ਼ੋਰ ਸਿੱਖਿਆ ਨਾਲ ਸਬੰਧਤ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ

ਕਿਸ਼ੋਰ ਸਿੱਖਿਆ ਨਾਲ ਸਬੰਧਤ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ

ਕਿਸ਼ੋਰ ਸਿੱਖਿਆ ਨਾਲ ਸਬੰਧਤ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ


ਕਿਸ਼ੋਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਅਧਿਆਪਕਾਂ ਦੀ ਭੂਮਿਕਾ ਅਹਿਮ – ਡਾ ਸੰਜੇ ਖੰਨਾ
ਜਲੰਧਰ, 14 ਮਾਰਚ – ਰਾਜ ਵਿੱਦਿਆ ਖੋਜ ਅਤੇ ਸਿਖਲਾਈ ਕੌਂਸਲ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਸਿਖਿਆ ਅਫਸਰ ਹਰਿੰਦਰਪਾਲ ਸਿੰਘ (ਸੈਕੰਡਰੀ ਸਿੱਖਿਆ) ਅਤੇ ਉਪ ਜ਼ਿਲਾ ਸਿੱਖਿਆ ਅਫਸਰ-ਕਮ-ਨੋਡਲ ਅਫ਼ਸਰ ਰਾਜੀਵ ਜੋਸ਼ੀ ਦੀ ਅਗਵਾਈ ਤਹਿਤ ਜਿਲ੍ਹੇ ਦੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਦਾ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਇੱਕ ਰੋਜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਸੀ ਟੀ ਕਾਲਜ ਸ਼ਾਹਪੁਰ ਕੈਂਪਸ ਵਿਖੇ ਕਰਵਾਈ ਗਈ ਇਸ ਵਰਕਸ਼ਾਪ ਵਿੱਚ ਅਧਿਆਪਕਾਂ ਨਾਲ ਵਿਦਿਆਰਥੀਆਂ ਵਿੱਚ ਕਿਸ਼ੋਰ ਅਵਸਥਾ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ।
ਵਰਕਸ਼ਾਪ ਦੀ ਸ਼ੁਰੂਆਤ ਵਿੱਚ ਨੋਡਲ ਅਫ਼ਸਰ ਰਾਜੀਵ ਜੋਸ਼ੀ ਵਲੋਂ ਕਿਸ਼ੋਰ ਸਿੱਖਿਆ ਦੇ ਉਦੇਸ਼ਾਂ ਅਤੇ ਸਕੂਲ ਸਿੱਖਿਆ ਵਿਚ ਇਸ ਦੀ ਮਹੱਤਤਾ ਬਾਰੇ ਦੱਸਿਆ ਗਿਆ ਉਨ੍ਹਾਂ ਵੱਲੋਂ ਸੰਬੋਧਨ ਕਰਦਿਆ ਕਿਸ਼ੋਰ ਅਵਸਥਾ ਦੀ ਪੜਾਅਵਾਰ ਵਿਆਖਿਆ ਕੀਤੀ ਗਈ ਅਤੇ ਵਿਦਿਆਰਥੀਆ ਵਿੱਚ ਲਿੰਗੀ ਤੌਰ ਤੇ ਸਮਾਨਤਾ ਦਾ ਸੰਦੇਸ਼ ਦਿੱਤਾ ਗਿਆ। ਰਿਸੋਰਸ ਪਰਸਨ ਡਾਕਟਰ ਸੰਜੇ ਖੰਨਾ, ਮਨੋਵਿਗਿਆਨੀ ਅਤੇ ਨਸ਼ਾ ਛੁਡਾਉ ਵਿਭਾਗ ਸਿਵਲ ਹਸਪਤਾਲ, ਜਲੰਧਰ ਦੇ ਇੰਚਾਰਜ ਵਲੋਂ ਕਿਸ਼ੋਰ ਉਮਰ ਦੇ ਵਿਦਿਆਰਥੀਆਂ ਵਿੱਚ ਵਧ ਰਹੇ ਨਸ਼ਿਆ ਦੇ ਰੁਝਾਨ ਅਤੇ ਇਸ ਨੂੰ ਰੋਕਣ ਵਿੱਚ ਅਧਿਆਪਕਾਂ ਦੀ ਭੂਮਿਕਾ ਬਾਰੇ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ। ਰਿਸੋਰਸ ਪਰਸਨ ਡਾਕਟਰ ਸਿਮਰਨਜੀਤ ਕੌਰ,( ਫੀਮੇਲ ਮੈਡੀਕਲ ਅਫ਼ਸਰ,ਸਕੂਲੀ ਸਿਹਤ) ਨੇ ਇਸ ਉਮਰ ਦੀਆਂ ਵਿਦਿਆਰਥਣਾਂ ਦੀਆਂ ਸ਼ਰੀਰਕ ਅਤੇ ਮਾਨਸਿਕ ਸਮੱਸਿਆਵਾਂ ਬਾਰੇ ਦੱਸਿਆ। ਇਸ ਤੋਂ ਬਾਅਦ ਲੈਕਚਰਾਰ ਨਰੇਸ਼ ਕੁਮਾਰ, ਨਿਤਿਨ ਚੌਹਾਨ ਅਤੇ ਅਮਨਜੋਤ ਕੌਰ ਨੇ ਸਕੂਲੀ ਵਿਦਿਆਰਥੀਆਂ ਅੰਦਰ ਕਿਸ਼ੋਰ ਅਵਸਥਾ ਦੌਰਾਨ ਆਉਂਦੀਆਂ ਮੁਸ਼ਕਲਾਂ ਅਤੇ ਉਹਨਾਂ ਦੇ ਹਲ ਲਈ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ । ਪ੍ਰੋਗਰਾਮ ਦੇ ਅਖੀਰ ਵਿਚ ਜ਼ਿਲ੍ਹਾ ਸਿੱਖਿਆ ਅਫਸਰ ਹਰਿੰਦਰਪਾਲ ਸਿੰਘ (ਸੈਕੰਡਰੀ ਸਿੱਖਿਆ) ਨੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਸਕੂਲਾਂ ਵਿੱਚ ਕਿਸ਼ੋਰ ਸਿੱਖਿਆ ਚਲਾਉਣ ਲਈ ਵਚਨਬੱਧ ਕੀਤਾ। ਅੱਜ ਦੇ ਇਸ ਪ੍ਰੋਗਰਾਮ ਵਿਚ ਮੰਚ ਸੰਚਾਲਨ ਹਰਜੀਤ ਕੁਮਾਰ ਬਾਵਾ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਰਾਜੀਵ ਹਾਂਡਾ ,ਪ੍ਰਿੰਸੀਪਲ ਭੁਪਿੰਦਰਪਾਲ ਸਿੰਘ ਮੰਡ,ਪ੍ਰਿੰਸੀਪਲ ਅਨਿਲ ਅਵਸਥੀ,ਪ੍ਰਿੰਸੀਪਲ ਧਰਮਿੰਦਰ ਰੈਣਾ , ਪ੍ਰਿੰਸੀਪਲ ਅਸ਼ੋਕ ਬਸਰਾ, ਮੀਡੀਆ ਕੋਆਰਡੀਨੇਟਰ ਹਰਜੀਤ ਸਿੰਘ ਅਤੇ ਨਵੀਨ ਕੁਮਾਰ ਸਮੇਤ ਸਮੂਹ ਸੈਕੰਡਰੀ ,ਹਾਈ ਅਤੇ ਮਿਡਲ ਸਕੂਲਾਂ ਦੇ ਮੁਖੀਆਂ ਤੋਂ ਇਲਾਵਾ ਸਮੂਹ ਵਿਸ਼ਿਆਂ ਦੇ ਬੀਐੱਮ , ਡੀਐੱਮ ਅਤੇ ਵੱਡੀ ਗਿਣਤੀ ਵਿੱਚ ਅਧਿਆਪਕ ਵੀ ਹਾਜਰ ਸਨ।

The post ਕਿਸ਼ੋਰ ਸਿੱਖਿਆ ਨਾਲ ਸਬੰਧਤ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ first appeared on Punjabi News Online.


Source link

Check Also

ਬੀਆਰਓ ਨੇ 2.79 ਕਿਲੋਮੀਟਰ ਲੰਬੀ ਸੁੰਗਲ ਸੁਰੰਗ ਬਣਾਈ

ਸ੍ਰੀਨਗਰ, 14 ਮਈ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਨੇ ਅੱਜ ਜੰਮੂ-ਪੁਣਛ ਕੌਮੀ ਮਾਰਗ ’ਤੇ 2.79 ਕਿਲੋਮੀਟਰ …