Home / Punjabi News / ਕਿਸਾਨਾਂ ਦਾ ਦਿੱਲੀ ਕੂਚ: ਹਰਿਆਣਾ ਵੱਲੋਂ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਸੀਲ, ਅੰਬਾਲਾ ਜਾਣ ਲਈ ਬਦਲਵੇਂ ਰੂਟ ਤੈਅ

ਕਿਸਾਨਾਂ ਦਾ ਦਿੱਲੀ ਕੂਚ: ਹਰਿਆਣਾ ਵੱਲੋਂ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਸੀਲ, ਅੰਬਾਲਾ ਜਾਣ ਲਈ ਬਦਲਵੇਂ ਰੂਟ ਤੈਅ

ਸਰਬਜੀਤ ਸਿੰਘ ਭੰਗੂ
ਪਟਿਆਲਾ, 10 ਫਰਵਰੀ
ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਹਰਿਆਣਾ ਪੁਲੀਸ ਨੇ ਸ਼ੰਭੂ ਟੌਲ ਪਲਾਜ਼ਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਨੂੰ 10 ਫਰਵਰੀ ਦੀ ਸਵੇਰ ਤੋਂ ਬਦਲਵੇਂ ਰਸਤੇ ਤੋਂ ਆਉਣ ਲਈ ਕਿਹਾ ਹੈ। ਅੰਬਾਲਾ ਦੇ ਐੱਸਐੱਸਪੀ ਵੱਲੋਂ ਲਿਖੇ ਪੱਤਰ ਦੇ ਹਵਾਲੇ ਨਾਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਬਾਲਾ ਪੁਲੀਸ ਵਲੋਂ ਅੰਬਾਲਾ-ਦਿੱਲੀ ਆਉਣ ਵਾਲੀ ਟ੍ਰੈਫਿਕ ਨੂੰ ਬਦਲਵੇਂ ਰੂਟ ਨੂੰ ਅਪਣਾਉਣ ਦੀ ਸਲਾਹ ਦਿੱਤੀ ਗਈ ਹੈ। ਸ਼ੰਭੂ ਤੋਂ ਅੰਬਾਲਾ ਵਾਲੀ ਆਵਾਜਾਈ ਨੂੰ ਸ਼ੰਭੂ-ਰਾਜਪੁਰਾ-ਬਨੂੜ ਏਅਰਪੋਰਟ ਰੋਡ-ਡੇਰਾਬਸੀ-ਅੰਬਾਲਾ-ਦਿੱਲੀ ਰੂਟ ਤੋਂ ਇਲਾਵਾ ਸ਼ੰਭੂ-ਰਾਜਪੁਰਾ-ਬਨੂੜ-ਪੰਚਕੂਲਾ-ਨਾਢਾ ਸਾਹਿਬ-ਬਰਵਾਲਾ-ਸਹਿਜਾਦਪੁਰ-ਸਾਹਾ-ਸ਼ਾਹਬਾਦ-ਦਿੱਲੀ ਦਾ ਰੂਟ ਲਿਆ ਜਾ ਸਕਦਾ ਹੈ। ਤੀਜਾ ਰੂਟ ਰਾਜਪੁਰਾ-ਪਟਿਆਲਾ-ਪਿਹੋਵਾ-ਕੁਰੂਕਸ਼ੇਤਰਾ-ਦਿੱਲੀ ਜਾਂ ਚੌਥਾ ਰੂਟ ਰਾਜਪੁਰਾ-ਪਟਿਆਲਾ-ਪਿਹੋਵਾ-152ਡੀ ਐਕਸਪ੍ਰੈਸਵੇਅ-ਰੋਹਤਕ-ਦਿੱਲੀ ਵਾਲਾ ਰਸਤਾ ਅਪਣਾਇਆ ਜਾ ਸਕਦਾ ਹੈ। 10 ਫਰਵਰੀ ਤੋਂ ਅਗਲੀ ਸੂਚਨਾ ਤੱਕ ਪਟਿਆਲਾ-ਰਾਜਪੁਰਾ-ਸ਼ੰਭੂ ਰਸਤੇ ਅੰਬਾਲਾ-ਦਿੱਲੀ ਜਾਣ ਵਾਲੇ ਰਾਹਗੀਰਾਂ ਨੂੰ ਉਪਰੋਕਤ ਦਰਸਾਏ ਬਦਲਵੇਂ ਰਸਤੇ ਅਪਣਾਉਣ ਦੀ ਸਲਾਹ ਦਿੱਤੀ ਹੈ।

ਇਸ ਦੌਰਾਨ ਬਦਲਵੇਂ ਰੂਟਾਂ ਕਾਰਨ ਪਟਿਆਲਾ-ਚੰਡੀਗੜ੍ਹ ਆਵਾਜਾਈ ’ਤੇ ਮਾੜਾ ਅਸਰ ਪੈ ਗਿਆ ਹੈ। ਜਾਮ ਲੱਗਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

The post ਕਿਸਾਨਾਂ ਦਾ ਦਿੱਲੀ ਕੂਚ: ਹਰਿਆਣਾ ਵੱਲੋਂ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਸੀਲ, ਅੰਬਾਲਾ ਜਾਣ ਲਈ ਬਦਲਵੇਂ ਰੂਟ ਤੈਅ appeared first on Punjabi Tribune.


Source link

Check Also

ਪੰਜਾਬ ਸ਼ਿਵ ਸੈਨਾ ਆਗੂ ’ਤੇ ਹਮਲੇ ਤੋਂ ਬਾਅਦ ਸ਼ਬਦੀ ਜੰਗ ਛਿੜੀ

ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 6 ਜੁਲਾਈ ਲੁਧਿਆਣਾ ਵਿੱਚ ਸ਼ਿਵ ਸੈਨਾ (ਪੰਜਾਬ) ਦੇ ਆਗੂ ਸੰਦੀਪ ਥਾਪਰ …