Home / World / ਕਿਸਾਨਾਂ ਨੂੰ ਮੁਫ਼ਤ ਬਿਜਲੀ ਜਾਰੀ ਰਹੇਗੀ : ਕੈਪਟਨ ਅਮਰਿੰਦਰ ਸਿੰਘ

ਕਿਸਾਨਾਂ ਨੂੰ ਮੁਫ਼ਤ ਬਿਜਲੀ ਜਾਰੀ ਰਹੇਗੀ : ਕੈਪਟਨ ਅਮਰਿੰਦਰ ਸਿੰਘ

ਕਿਸਾਨਾਂ ਨੂੰ ਮੁਫ਼ਤ ਬਿਜਲੀ ਜਾਰੀ ਰਹੇਗੀ : ਕੈਪਟਨ ਅਮਰਿੰਦਰ ਸਿੰਘ

ਅਕਾਲੀਆਂ ਨੂੰ ਕੂੜ ਪ੍ਰਚਾਰ ਕਰਨ ’ਤੇ ਕਰੜੇ ਹੱਥੀਂ ਲਿਆ
ਖੇਤੀ ਕਰਜ਼ਾ ਮੁਆਫੀ ਨੂੰ ਪੂਰੀ ਤਰਾਂ ਲਾਗੂ ਕਰਨ ਦਾ ਭਰੋਸਾ
ਦੂੜੇ ਪੜਾਅ ਵਿੱਚ 29,192 ਕਿਸਾਨਾਂ ਦੀ 162.16 ਕਰੋੜ ਰੁਪਏ ਦੀ ਕਰਜ਼ਾ ਮੁਆਫੀ
ਨਕੋਦਰ (ਜਲੰਧਰ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਕੀਤੇ ਜਾ ਰਹੇ ਕੋਝੇ ਯਤਨਾਂ ਲਈ ਅਕਾਲੀਆਂ ’ਤੇ ਵਰਦਿਆਂ ਕਿਸਾਨਾਂ ਨਾਲ ਵਾਅਦਾ ਕੀਤਾ ਕਿਕਾਂਗਰਸ ਪਾਰਟੀ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਕਰਜ਼ਾ ਮੁਆਫੀ ਦੇ ਕੀਤੇ ਵਾਅਦੇ ਨੂੰ ਪੂਰੀ ਤਰਾਂ ਲਾਗੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀਸਪੱਸ਼ਟ ਕੀਤਾ ਕਿ ਖੇਤੀਬਾੜੀ ਲਈ ਮੁਫਤ ਬਿਜਲੀ ਨੂੰ ਵਾਪਸ ਲੈਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ।
ਸੂਬੇ ਦੇ 10.25 ਲੱਖ ਛੋਟੇ ਤੇ ਸੀਮਾਂਤ ਕਿਸਾਨਾਂ ਲਈ ਕਰਜ਼ਾ ਮੁਆਫੀ ਦੇ ਦੂਜੇ ਪੜਾਅ ਤਹਿਤ ਅੱਜ ਇੱਥੇ ਦਾਣਾ ਮੰਡੀ ਵਿਖੇ 29,192 ਕਿਸਾਨਾਂ ਨੂੰ 162.16 ਕਰੋੜ ਰੁਪਏਦੇ ਕਰਜ਼ਾ ਮੁਆਫੀ ਸਰਟੀਫਿਕੇਟਾਂ ਦੀ ਵੰਡ ਲਈ ਰੱਖੇ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ। ਅੱਜ ਦੇ ਸਮਾਗਮ ਵਿੱਚ ਜਲੰਧਰ, ਕਪੂਰਥਲਾ,ਲੁਧਿਆਣਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਯੋਗ ਕਿਸਾਨ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਦਿੱਤੇ ਗਏ।
ਕਿਸਾਨਾਂ ਨੂੰ ਸਰਟੀਫਿਕੇਟ ਵੰਡਣ ਨੂੰ ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਨਾਲ ਕੀਤੇ ਚੋਣ ਵਾਅਦੇ ਨੂੰ ਪੂਰਾ ਕਰਨ ਦੇ ਯਤਨਾਂ ਦਾ ਹਿੱਸਾ ਦੱਸਦਿਆਂ ਕੈਪਟਨ ਅਮਰਿੰਦਰਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਰਜ਼ਾ ਮੁਆਫੀ ਵਿੱਚ ਥੋੜੀ-ਬਹੁਤ ਦੇਰੀ ਫੰਡਾਂ ਦੀ ਘਾਟ ਕਰਕੇ ਨਹੀਂ ਹੋ ਰਹੀ ਸਗੋਂ ਯੋਗ ਕਿਸਾਨਾਂ ਦੀ ਸ਼ਨਾਖਤ ਅਤੇ ਤਸਦੀਕ ਦੀਪ੍ਰਿਆ ਕਰਕੇ ਹੋ ਰਹੀ ਹੈ। ਪਰ ਉਨਾਂ ਨੇ ਸਪੱਸ਼ਟ ਕੀਤਾ ਕਿ ਉਹ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ ਪੂਰੀ ਤਰਾਂ ਵਚਨਬੱਧ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਨੇਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿੱਥੇ-ਜਿੱਥੇ ਵੀ ਸੂਬੇ ਦਾ ਦੌਰਾ ਕੀਤਾ ਸੀ, ਉਥੇ ਕਿਸਾਨ ਖੁਦਕੁਸ਼ੀਆਂ ਦੀਆਂ ਘਟਨਾਵਾਂ ਬਾਰੇ ਸੁਣਨ ਮਗਰੋਂ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ।
ਮੁੱਖ ਮੰਤਰੀ ਨੇ ਦੱਸਿਆ ਕਿ ਜਦੋਂ ਤੋਂ ਕਾਂਗਰਸ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲੀ ਹੈ, ਉਸ ਸਮੇਂ ਤੋਂ ਲੈ ਕੇ ਖੁਦਕੁਸ਼ੀਆਂ ਘਟੀਆਂ ਹਨ ਅਤੇ ਸੂਬੇ ਦੀ ਸਥਿਤੀ ਵਿੱਚਵੱਡਾ ਸੁਧਾਰ ਹੋਇਆ ਹੈ ਜਿਸ ਦੇ ਤੱਥ ਸਰਕਾਰ ਵੱਲੋਂ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿੱਚ ਪੇਸ਼ ਕੀਤੇ ਜਾਣਗੇ।
ਟਿੳੂਬਵੈਲਾਂ ’ਤੇ ਮੀਟਰ ਲਾਉਣ ਦੇ ਮੁੱਦੇ ’ਤੇ ਅਕਾਲੀਆਂ ਵੱਲੋਂ ਉਨਾਂ ਦੀ ਸਰਕਾਰ ਖਿਲਾਫ਼ ਕੀਤੇ ਜਾ ਰਹੇ ਕੂੜ ਪ੍ਰਚਾਰ ਅਤੇ ਝੂਠ ਬੋਲਣ ’ਤੇ ਕਰੜੀ ਅਲੋਚਨਾ ਕਰਦਿਆਂਮੁੱਖ ਮੰਤਰੀ ਨੇ ਕਿਸਾਨਾਂ ਦੀ ਮੁਫ਼ਤ ਬਿਜਲੀ ਵਾਪਸ ਲੈਣ ਦੇ ਕਿਸੇ ਵੀ ਪ੍ਰਸਤਾਵ ਨੂੰ ਰੱਦ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਸੂਬੇ ਦੇ 13.5 ਲੱਖਟਿੳੂਬਵੈਲਾਂ ਵਿੱਚੋਂ ਸਿਰਫ 900 ਟਿੳੂਬਵੈਲਾਂ ’ਤੇ ਮੀਟਰ ਲਾਏ ਜਾਣੇ ਹਨ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਉਦੇਸ਼ ਨਾਲ ਖੋਜ ਪ੍ਰਾਜੈਕਟ ਦੇ ਹਿੱਸੇ ਤਹਿਤ ਕੀਤਾ ਜਾਣਾ ਹੈ।ਉਨਾਂ ਨੇ ਕਿਸਾਨਾਂ ਨੂੰ ਯਕੀਨ ਦਿਵਾਉਂਦਿਆਂ ਕਿਹਾ ਕਿ ਇਨਾਂ ਮੀਟਰਾਂ ਦੇ ਬਦਲੇ ਵਿੱਚ ਕਿਸਾਨਾਂ ਨੂੰ ਨਿੱਜੀ ਵਰਤੋਂ ਲਈ ਨਗਦੀ ਬਚਾਉਣ ਦੇ ਰੂਪ ਵਿੱਚ ਰਿਆਇਤ ਵੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਮਿਸਾਲ ਦਿੰਦਿਆਂ ਆਖਿਆ ਕਿ ਜੇਕਰ ਇਕ ਕਿਸਾਨ ਨੂੰ ਟਿੳੂਬਵੈਲ ਦੀ ਬਿਜਲੀ ਖਪਤ ਲਈ 10 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ ਅਤੇ ਬਿਜਲੀ ’ਤੇਖਰਚਾ ਸਿਰਫ 7000 ਰੁਪਏ ਹੁੰਦਾ ਹੈ ਤਾਂ ਬਾਕੀ ਬਚਦਾ 3000 ਰੁਪਏ ਉਸ ਕਿਸਾਨਾਂ ਦੀ ਜੇਬ ਵਿੱਚ ਚਲਾ ਜਾਵੇਗਾ ਅਤੇ ਇਸ ਦੇ ਨਾਲ ਹੀ ਉਹ ਕਿਸਾਨ ਸੂਬੇ ਵਿੱਚ ਪਾਣੀ ਦੇ ਡਿੱਗਰਹੇ ਪੱਧਰ ਨੂੰ ਬਚਾਉਣ ਲਈ ਵੀ ਆਪਣਾ ਯੋਗਦਾਨ ਪਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮੁੱਦੇ ’ਤੇ ਅਕਾਲੀਆਂ ਵੱਲੋਂ ਕਾਂਗਰਸ ਵਿਰੁੱਧ ਝੂਠੇ ਦੋਸ਼ ਲਾ ਕੇ ਲੋਕਾਂ ਦੇ ਮਨਾਂ ਵਿੱਚ ਗਲਤਫਹਿਮੀ ਪੈਦਾ ਕੀਤੀ ਜਾ ਰਹੀ ਹੈ।ਉਨਾਂ ਕਿਹਾ ਕਿ ਇਨਾਂ ਮੀਟਰਾਂ ਤੋਂ ਪੈਸੇ ਦੀ ਵਸੂਲੀ ਦਾ ਤਾਂ ਸੁਆਲ ਹੀ ਪੈਦਾ ਨਹੀਂ ਹੁੰਦਾ।
ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਲਈ ਪਾਣੀ ਬਚਾਉਣਾ ਸਾਡੀ ਜ਼ਿੰਮੇਵਾਰੀ ਬਣਦੀ ਹੈ। ਉਨਾਂ ਨੇ ਸੁਚੇਤ ਕਰਦਿਆਂ ਆਖਿਆ ਕਿ ਜੇਕਰ ਫੌਰੀ ਤੌਰ ’ਤੇਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੋਈ ਹੀਲਾ-ਵਸੀਲਾ ਨਾ ਕੀਤਾ ਗਿਆ ਤਾਂ ਪੰਜਾਬ ਨੂੰ ਮਾਰੂਥਲ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਉਨਾਂ ਨੇ ਪਟਿਆਲਾ ਦੀ ਮਿਸਾਲ ਵੀਦਿੱਤੀ ਜਿੱਥੇ ਸਿਰਫ ਇਕ ਸਾਲ ਵਿੱਚ ਪਾਣੀ ਦਾ ਪੱਧਰ 70 ਫੁੱਟ ਤੋਂ ਡਿੱਗ ਕੇ 700 ਫੁੱਟ ਤੱਕ ਚਲਾ ਗਿਆ ਹੈ।
ਲੋਕਾਂ ਨੂੰ ਅਕਾਲੀਆਂ ਦੀ ਝੂਠੀ ਬਿਆਨਬਾਜ਼ੀ ਨਾਲ ਗੁੰਮਰਾਹ ਨਾ ਹੋਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਕੀਤੇਜਾ ਰਹੇ ਯਤਨਾਂ ਦੀ ਸ਼ਲਾਘਾ ਬਜਾਏ ਅਕਾਲੀਆਂ ਵੱਲੋਂ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਦੇ ਭਾਈਵਾਲ ਅਕਾਲੀਆਂ ਨੇ ਪੰਜਾਬ ਦੇ ਖ਼ਜ਼ਾਨੇ ਦੀ ਕੀਮਤ ਉਤੇ ਕੇਵਲ ਆਪਣੀਆਂ ਜੇਬਾਂ ਹੀ ਭਰੀਆਂ ਹਨ। ਇਨਾਂ ਦੋਹਾਂ ਪਾਰਟੀਆਂ ਦੀ ਮਿਲੀ-ਭੁਗਤ ਦਾ ਸਬੂਤ ਇਸ ਤੱਥ ਤੋਂ ਮਿਲਦਾ ਹੈ ਕਿ ਅਕਾਲੀ ਲੀਡਰਸ਼ਿਪ ਨੇ ਹਿਮਾਚਲ ਪ੍ਰਦੇਸ਼ ’ਚਭਾਜਪਾ ਦੇ ਸੱਤਾ ਵਿੱਚ ਆਉਣ ਬਾਅਦ ਇਸ ਗੁਆਂਢੀ ਸੂਬੇ ਵਿੱਚ ਬੱਸਾਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ।
ਮੁੱਖ ਮੰਤਰੀ ਨੇ ਹਰਸਿਮਰਤ ਕੌਰ ਬਾਦਲ, ਜੋ ਕੇਂਦਰੀ ਵਜ਼ਾਰਤ ਵਿੱਚ ਹਨ, ਉਤੇ ਕੇਂਦਰ ਵਿੱਚ ਪੰਜਾਬ ਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਵਿੱਚ ਪੂਰੀ ਤਰਾਂ ਨਾਕਾਮ ਰਹਿਣ ਦਾ ਦੋਸ਼ ਲਾਇਆ। ਐਨਡੀਏ ਸਰਕਾਰ ’ਤੇ ਸਵਾਮੀਨਾਥਨ ਰਿਪੋਰਟ ਲਾਗੂ ਕਰਨ ’ਚ ਨਾਕਾਮ ਰਹਿਣ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੀਬੀ ਬਾਦਲ ਨੇ ਉਦੋਂ ਵੀ ਆਵਾਜ਼ ਨਹੀਂ ਉਠਾਈ ਜਦੋਂ ਆਮ ਬਜਟ ਵਿੱਚ ਕੇਂਦਰ ਸਰਕਾਰ ਨੇ ਕਿਸਾਨ ਭਾਈਚਾਰੇ ਲਈ ਕੋਈ ਕਦਮ ਨਹੀਂ ਚੁੱਕਿਆ। ਉਨਾਂ ਕਿਹਾ ਕਿ ਕੇਵਲ ਸਵਾਮੀਨਾਥਨ ਰਿਪੋਰਟ ਹੀ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨਾਂ ਨੂੰ ਮੌਜੂਦਾ ਸੰਕਟ ਵਿੱਚੋਂ ਬਾਹਰ ਕੱਢ ਸਕਦੀ ਹੈ।
ਮੁੱਖ ਮੰਤਰੀ ਨੇ ਅਕਾਲੀਆਂ ਅਤੇ ਭਾਜਪਾ ਨੂੰ ਚਿਤਾਵਨੀ ਦਿੱਤੀ ਕਿ ਕਾਂਗਰਸ ਸਰਕਾਰ ਹੁਣ ਉਨਾਂ ਨੂੰ ਪੰਜਾਬ ਨੂੰ ਹੋਰ ਬਰਬਾਦ ਨਹੀਂ ਕਰਨ ਦੇੇਵੇਗੀ। ਉਨਾਂ ਨੇ ਭਰੋਸਾ ਦਿੱਤਾ ਕਿਕਰਜ਼ਾ ਮੁਆਫ਼ੀ ਦਾ ਵਾਅਦਾ ਲਾਗੂ ਕੀਤਾ ਜਾਵੇਗਾ। ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਸਹਿਕਾਰੀ ਬੈਂਕ ਕਰਜ਼ਾ ਮੁਆਫ਼ੀ ਦੇ ਇਸ ਗੇੜ ਬਾਅਦ ਹੋਰ ਬੈਂਕਾਂ ਦੇ ਕਰਜ਼ੇ ਮੁਆਫ਼ ਕੀਤੇਜਾਣਗੇ।
ਕਰਜ਼ਾ ਮੁਆਫ਼ੀ ਪ੍ਰਕਿਰਿਆ ਜਾਰੀ ਹੋਣ ਬਾਰੇ ਸਪੱਸ਼ਟ ਕਰਦਿਆਂ ਉਨਾਂ ਦੱਸਿਆ ਕਿ ਤੀਜੇ ਗੇੜ ਵਿੱਚ 50 ਹਜ਼ਾਰ ਕਿਸਾਨਾਂ ਨੂੰ ਮਾਝੇ ਵਿੱਚ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟਦਿੱਤੇ ਜਾਣਗੇ।
ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਕਿਸਾਨਪੱਖੀ ਯਤਨਾਂ ਦੀ ਸ਼ਲਾਘਾ ਕਰਦਿਆਂ ਉਨਾਂ ਦੀ ਤੁਲਨਾ ਸਰ ਛੋਟੂ ਰਾਮ ਨਾਲ ਤੁਲਨਾ ਕੀਤੀ, ਜਿਨਾਂ ਨੇ ਕਿਸਾਨਾਂ ਦੀ ਭਲਾਈ ਲਈ ਕਾਫੀ ਕੰਮ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੂੰ ‘ਦੂਜੇ ਛੋਟੂ ਰਾਮ’ ਦੱਸਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੰਡੀਆਂ ਵਿੱਚੋਂ ਫ਼ਸਲਾਂ ਦੀ ਚੁਕਾਈ ਯਕੀਨੀ ਬਣਾਉਣ ਅਤੇ ਸਾਰੇ ਚੋਣਵਾਅਦੇ ਲਾਗੂ ਕਰਨ ਦੀ ਪ੍ਰਕਿਰਿਆ ਵਿੱਢਣ ਲਈ ਉਨਾਂ ਦੀ ਸ਼ਲਾਘਾ ਕੀਤੀ, ਜੋ ਕਿ ਸੂਬੇ ਦੀ ਮੰਦੀ ਵਿੱਤੀ ਹਾਲਤ ਕਾਰਨ ਸੌਖਾ ਕੰਮ ਨਹੀਂ ਹੈ। ਉਨਾਂ ਕਿਹਾ ਕਿ ਅਕਾਲੀਆਂ ਨੇ 10ਸਾਲ ਦੇ ਕਾਰਜਕਾਲ ਵਿੱਚ ਪੰਜਾਬ ਲਈ ਕੱਖ ਨਹੀਂ ਕੀਤਾ ਅਤੇ ਹੁਣ ਕਾਂਗਰਸ ਸਰਕਾਰ ਉਤੇ ਉਂਗਲਾਂ ਉਠਾ ਰਹੇ ਹਨ।
ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅਕਾਲੀਆਂ ’ਤੇ ਆਪਣਾ ਸਾਮਰਾਜ ਖੜਾ ਕਰਨ ਲਈ ਪੰਜਾਬ ਨੂੰ ਲੁੱਟਣ ਅਤੇ ਸੂਬੇ ਦੀ ਖੇਤੀਬਾੜੀ ਅਤੇ ਸਨਅਤ ਨੂੰ ਤਬਾਹ ਕਰਨਲਈ ਕਰੜੇ ਹੱਥੀਂ ਲਿਆ। ਉਨਾਂ ਕਿਹਾ ਕਿ ਪਿਛਲੀ ਸਰਕਾਰ ਨੇ ਲੋਕ ਭਲਾਈ ਲਈ ਕੁਝ ਨਹੀਂ ਕੀਤਾ ਜਦੋਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਵਾ ਅਤੇ ਬੁਢਾਪਾਪੈਨਸ਼ਨਾਂ ਸਮੇਤ ਪਹਿਲਾਂ ਹੀ ਕਈ ਭਲਾਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਅਕਾਲੀਆਂ ਨੂੰ ਚੁਣੌਤੀ ਦਿੱਤੀ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰਸਰਕਾਰ ਵੱਲੋਂ ਪੰਜਾਬ ਨੂੰ ਕੋਈ ਪੈਕੇਜ ਨਾ ਦੇਣ ਕਾਰਨ ਉਹ ਤੇਲਗੂ ਦੇਸਮ ਪਾਰਟੀ ਵਾਂਗ ਭਾਜਪਾ ਨਾਲ ਤੋੜ-ਵਿਛੋੜਾ ਕਰੇ।
ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਮਾਰਕਫੈਡ ਦੇ ਚੇਅਰਮੈਨ ਅਮਰਜੀਤ ਸਿੰਘ ਸਮਰਾ, ਵਿਧਾਇਕ ਰਾਣਾਗੁਰਜੀਤ ਸਿੰਘ, ਨਵਤੇਜ ਸਿੰਘ ਚੀਮਾ, ਚੌਧਰੀ ਸੁਰਿੰਦਰ ਸਿੰਘ, ਪ੍ਰਗਟ ਸਿੰਘ, ਬਾਵਾ ਹੈਨਰੀ, ਰਾਣਾ ਗੁਰਮੀਤ ਸਿੰਘ ਸੋਢੀ, ਰਾਜ ਕੁਮਾਰ ਚੱਬੇਵਾਲ, ਦਰਸ਼ਨ ਸਿੰਘ ਬਰਾੜ, ਸੰਤਸਿੰਘ ਗਿਲਜੀਆਂ, ਰਮਨਜੀਤ ਸਿੰਘ ਸਿੱਕੀ, ਪਰਮਿੰਦਰ ਸਿੰਘ ਪਿੰਕੀ, ਕੁਲਬੀਰ ਸਿੰਘ ਜ਼ੀਰਾ, ਸਾਬਕਾ ਮੰਤਰੀ ਮਹਿੰਦਰ ਸਿੰਘ ਕੇਪੀ, ਜੋਗਿੰਦਰ ਸਿੰਘ ਮਾਨ, ਸਰਵਣ ਸਿੰਘਫਿਲੌਰ, ਮਲਕੀਤ ਸਿੰਘ ਦਾਖਾ ਅਤੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਜ਼ਿਲਾ ਕਾਂਗਰਸ ਪ੍ਰਧਾਨ ਦਿਹਾਤੀ ਕੈਪਟਨ ਹਰੀਮਿੰਦਰ ਸਿੰਘ ਅਤੇ ਜ਼ਿਲਾ ਸ਼ਹਿਰੀ ਪ੍ਰਧਾਨਦਲਜੀਤ ਸਿੰਘ ਆਹਲੂਵਾਲੀਆ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸਹਿਕਾਰਤਾ ਡੀਪੀ ਰੈੱਡੀ, ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ, ਡਿਵੀਜ਼ਨਲ ਕਮਿਸ਼ਨਰ ਰਾਜਕਮਲ ਚੌਧਰੀ, ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਹਾਜ਼ਰ ਸਨ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …