Home / Punjabi News / ਕਿਸਾਨਾਂ ਵੱਲੋਂ ਹਾਈਵੇਅ ਜਾਮ, ਫਗਵਾੜਾ ਬਣਿਆ ਪੁਲਸ ਛਾਉਣੀ

ਕਿਸਾਨਾਂ ਵੱਲੋਂ ਹਾਈਵੇਅ ਜਾਮ, ਫਗਵਾੜਾ ਬਣਿਆ ਪੁਲਸ ਛਾਉਣੀ

ਕਿਸਾਨਾਂ ਵੱਲੋਂ ਹਾਈਵੇਅ ਜਾਮ, ਫਗਵਾੜਾ ਬਣਿਆ ਪੁਲਸ ਛਾਉਣੀ

ਫਗਵਾੜਾ — ਸ਼ੂਗਰ ਮਿਲ ਮਾਲਕਾਂ ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਕਰਕੇ ਪੂਰੇ ਪੰਜਾਬ ਦੇ ਕਿਸਾਨਾਂ ਨੇ ਫਗਵਾੜਾ ‘ਚ ਵਾਹਿਦ ਸੰਧਾਰ ਸ਼ੂਗਰ ਮਿਲ ਦੇ ਬਾਹਰ ਧਰਨਾ ਲਗਾਉਣ ਤੋਂ ਬਾਅਦ ਜਲੰਧਰ-ਫਗਵਾੜਾ ਹਾਈਵੇਅ ਜਾਮ ਕਰਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਜਮ ਕੇ ਨਾਅਰੇਬਾਜ਼ੀ ਕੀਤੀ ਕੀਤੀ।
ਦੱਸ ਦੇਈਏ ਕਿ ਕਿਸਾਨਾਂ ਵੱਲੋਂ ਪ੍ਰਸ਼ਾਸਨ ਨੂੰ 2 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਸੀ, ਜਿਸ ਤੋਂ ਉਨ੍ਹਾਂ ਨੇ ਹੁਣ ਜਲੰਧਰ-ਫਗਵਾੜਾ ਹਾਈਵੇਅ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਦੀ ਪੁਲਸ ਦੇ ਤਕਰਾਰ ਹੋਣ ਦੀ ਖਬਰ ਵੀ ਸਾਹਮਣੇ ਆਈ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ।
ਗੰਨਾ ਕਾਸ਼ਤਕਾਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਕਾਰਨ ਫਗਵਾੜਾ ਪੁਲਸ ਛਾਉਣੀ ‘ਚ ਤਬਦੀਲ ਹੋ ਗਿਆ ਹੈ ਅਤੇ ਫਗਵਾੜਾ ਸ਼ਹਿਰ ‘ਤੇ ਆਉਣ ਵਾਲੀਆਂ ਸੜਕਾਂ ਨੂੰ ਪੁਲਸ ਨੇ ਚਾਰੇ ਪਾਸਿਓ ਬੰਦ ਕੀਤਾ ਹੋਇਆ ਹੈ।

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …