Home / Punjabi News / ਕਿਸਾਨਾਂ ਵੱਲੋਂ 15 ਅਗਸਤ ਨੂੰ ਟਰੈਕਟਰ ਮਾਰਚ ਕਰਨ ਦਾ ਫੈਸਲਾ

ਕਿਸਾਨਾਂ ਵੱਲੋਂ 15 ਅਗਸਤ ਨੂੰ ਟਰੈਕਟਰ ਮਾਰਚ ਕਰਨ ਦਾ ਫੈਸਲਾ

 

ਪੱਤਰ ਪ੍ਰੇਰਕ
ਭਵਾਨੀਗੜ੍ਹ, 13 ਅਗਸਤ
ਗੈਰ ਰਾਜਨੀਤਕ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਭਾਰਤੀ ਕਿਸਾਨ ਯੂਨੀਅਨ ਅਜ਼ਾਦ ਵੱਲੋਂ ਬਲਾਕ ਦੇ ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ ਅੱਜ ਨੇੜਲੇ ਪਿੰਡ ਦੇ ਗੁਰਦੁਆਰੇ ਵਿੱਚ ਬਲਾਕ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਬਲਾਕ ਪ੍ਰਧਾਨ ਕਰਨੈਲ ਸਿੰਘ ਕਾਕੜਾ, ਬਲਜੀਤ ਸਿੰਘ ਜੌਲੀਆਂ, ਕਸ਼ਮੀਰ ਸਿੰਘ ਕਾਕੜਾ, ਆਜ਼ਾਦ ਜਥੇਬੰਦੀ ਦੇ ਆਗੂ ਬਲਵਿੰਦਰ ਸਿੰਘ ਲੱਖੇਵਾਲ ਅਤੇ ਕੁਲਦੀਪ ਸਿੰਘ ਮੁਨਸ਼ੀਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਕਿਸਾਨ ਮੋਰਚੇ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਮੁਨਕਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਖਿਲਾਫ 15 ਅਗਸਤ ਨੂੰ ਪਿੰਡਾਂ ਵਿੱਚ ਟਰੈਕਟਰ ਮਾਰਚ ਕਰਨ ਉਪਰੰਤ ਐਸਡੀਐਮ ਭਵਾਨੀਗੜ੍ਹ ਦੇ ਦਫ਼ਤਰ ਅੱਗੇ ਕਾਲੇ ਕਾਨੂੰਨਾਂ ਦਾ ਪੁਤਲਾ ਫੂਕਿਆ ਜਾਵੇਗਾ।

 

The post ਕਿਸਾਨਾਂ ਵੱਲੋਂ 15 ਅਗਸਤ ਨੂੰ ਟਰੈਕਟਰ ਮਾਰਚ ਕਰਨ ਦਾ ਫੈਸਲਾ appeared first on Punjabi Tribune.


Source link

Check Also

Top 10 Punjabi News Headlines and Trends from 24 July 2026

ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …