ਨਵੀਂ ਦਿੱਲੀ, 4 ਮਾਰਚ
ਦਿੱਲੀ ਹਾਈ ਕੋਰਟ ਨੇ ਅੱਜ ਉੱਤਰ ਪ੍ਰਦੇਸ਼ ਸਰਕਾਰ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ਦੌਰਾਨ ਟਰੈਕਟਰ ਪਲਟਣ ਕਾਰਨ ਮਾਰੇ ਗਏ ਨੌਜਵਾਨ ਦੇ ਐਕਸਰੇ ਦੀ ਅਸਲੀ ਪਲੇਟ ਅਤੇ ਪੋਸਟਮਾਰਟਮ ਦੀ ਵੀਡੀਓ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਯੋਗੇਸ਼ ਖੰਨਾ ਨੇ ਦੋਵੇਂ ਅਸਲੀ ਦਸਤਾਵੇਜ਼ 5 ਮਾਰਚ ਨੂੰ ਬਾਅਦ ਦੁਪਹਿਰ 2 ਵਜੇ ਦਿੱਲੀ ਪੁਲੀਸ ਦੇ ਹਵਾਲੇ ਕਰਨ ਲਈ ਕਿਹਾ। ਦਿੱਲੀ ਹਾਈ ਕੋਰਟ ਵੱਲੋਂ ਮ੍ਰਿਤਕ ਨੌਜਵਾਨ ਨਵਰੀਤ ਸਿੰਘ ਦੇ ਦਾਦਾ ਹਰਦੀਪ ਸਿੰਘ ਵੱਲੋਂ ਦਾਇਰ ਪਟੀਸ਼ਨ ‘ਤੇ ਇਹ ਹੁਕਮ ਦਿੱਤਾ। ਹਰਦੀਪ ਸਿੰਘ ਨੇ ਦਾਅਵਾ ਕੀਤਾ ਹੈ ਕਿ ਨਵਰੀਤ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ ਨਾ ਕਿ ਟਰੈਕਟਰ ਪਲਟਣ ਕਾਰਨ। ਦੂਜੇ ਪਾਸੇ ਦਿੱਲੀ ਅਤੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਅਦਾਲਤ ਸਾਹਮਣੇ ਇਹ ਦਾਅਵਾ ਕੀਤਾ ਗਿਆ ਕਿ ਨਵਰੀਤ ਦੀ ਮੌਤ ਗੋਲੀ ਲੱਗਣ ਕਾਰਨ ਨਹੀਂ ਹੋਈ। ਹਾਈ ਕੋਰਟ ਮਾਮਲੇ ਦੀ ਅਗਲੀ ਸੁਣਵਾਈ 17 ਮਾਰਚ ਨੂੰ ਕਰੇਗੀ।
Source link
Asian Tribune Your Multilingual Newspaper covering World and local news News