Home / Punjabi News / ਕਿਸਾਨ ਅੰਦੋਲਨ ਦੀਆਂ ਝੌਂਪੜੀਆਂ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸੁਆਹ, ਸਾਜਿਸ਼ ਦੇ ਇਲਜ਼ਾਮ

ਕਿਸਾਨ ਅੰਦੋਲਨ ਦੀਆਂ ਝੌਂਪੜੀਆਂ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸੁਆਹ, ਸਾਜਿਸ਼ ਦੇ ਇਲਜ਼ਾਮ

ਕਿਸਾਨ ਅੰਦੋਲਨ ਦੀਆਂ ਝੌਂਪੜੀਆਂ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸੁਆਹ, ਸਾਜਿਸ਼ ਦੇ ਇਲਜ਼ਾਮ

ਸੋਨੀਪਤ: ਸੋਨੀਪਤ ਕੁੰਡਲੀ ਬਾਰਡਰ ‘ਤੇ ਚੱਲ ਰਹੇ ਅੰਦੋਲਨ ‘ਚ ਉਸ ਸਮੇਂ ਅਫਰਾ-ਤਫਰੀ ਮੱਚ ਗਈ, ਜਦੋਂ ਢਾਬੇ ਨੇੜੇ ਚਾਰ ਝੌਪੜੀਆਂ ‘ਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਢਾਬੇ ਨੇੜੇ ਬਣੀਆਂ 4 ਝੌਪੜੀਆਂ ਸੜ ਕੇ ਸਵਾਹ ਹੋ ਗਈਆਂ। ਝੌਪੜੀਆਂ ‘ਚ ਰੱਖਿਆ ਸਾਮਾਨ ਵੀ ਸੜ ਗਿਆ। ਹਾਲਾਂਕਿ, ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੋਨੀਪਤ ਪੁਲਿਸ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਤੇ ਕਾਫ਼ੀ ਸਖਤ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਕੁਮਾਰ ਨੇ ਦੱਸਿਆ ਕਿ ਢਾਬੇ ਨੇੜੇ ਝੌਪੜੀਆਂ ‘ਚ ਅੱਗ ਲੱਗੀ ਹੋਈ ਸੀ। ਜੋ ਵੀ ਸ਼ਿਕਾਇਤ ਮਿਲੇਗੀ, ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਅੱਗ ਲੱਗਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਿਸਾਨ ਲੀਡਰਾਂ ਤੇ ਹੋਰ ਕਿਸਾਨਾਂ ਵਿੱਚ ਭਾਰੀ ਰੋਸ ਹੈ। ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਸਰਕਾਰ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਸਾਡੀ ਲਹਿਰ ਨੂੰ ਤੋੜਨਾ ਚਾਹੁੰਦੀ ਹੈ ਤੇ ਸਰਕਾਰ ਦੇ ਇਸ਼ਾਰੇ ‘ਤੇ ਕੁਝ ਸ਼ਰਾਰਤੀ ਅਨਸਰਾਂ ਨੇ ਝੌਪੜੀਆਂ ਵਿੱਚ ਅੱਗ ਲਗਾਈ ਹੈ।ਸਿਰਸਾ ਨੇ ਦੱਸਿਆ ਕਿ ਕਰੀਬ ਅੱਧੇ ਘੰਟੇ ਬਾਅਦ ਫਾਇਰ ਬ੍ਰਿਗੇਡ ਤੇ ਪੁਲਿਸ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ, ਇਹ ਵੇਖ ਕੇ ਇੰਝ ਲੱਗ ਰਿਹਾ ਹੈ ਕਿ ਸਰਕਾਰ ਕਿਸਾਨਾਂ ਨਾਲ ਸਾਜਿਸ਼ ਰਚ ਰਹੀ ਹੈ। ਪ੍ਰਦਰਸ਼ਨਕਾਰੀ ਮਹਿਲਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਅਸੀਂ ਇਨ੍ਹਾਂ ਘਟਨਾਵਾਂ ਤੋਂ ਨਹੀਂ ਡਰਦੇ ਤੇ ਇਹ ਮੰਗਾਂ ਪੂਰੀਆਂ ਹੋਣ ਤੱਕ ਇਹ ਕਿਸਾਨ ਅੰਦੋਲਨ ਜਾਰੀ ਨਹੀਂ ਰਹੇਗਾ।


Source link

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …