Breaking News
Home / Punjabi News / ਕਿਸਾਨ ਅੰਦੋਲਨ ਨਾਲ ਸਬੰਧਤ ਮਾਮਲੇ ਗੰਭੀਰ, ਸਿਰਫ਼ ਪ੍ਰਚਾਰ ਹਾਸਲ ਕਰਨ ਲਈ ਪਟੀਸ਼ਨ ਨਾ ਪਾਓ: ਸੁਪਰੀਮ ਕੋਰਟ

ਕਿਸਾਨ ਅੰਦੋਲਨ ਨਾਲ ਸਬੰਧਤ ਮਾਮਲੇ ਗੰਭੀਰ, ਸਿਰਫ਼ ਪ੍ਰਚਾਰ ਹਾਸਲ ਕਰਨ ਲਈ ਪਟੀਸ਼ਨ ਨਾ ਪਾਓ: ਸੁਪਰੀਮ ਕੋਰਟ

ਨਵੀਂ ਦਿੱਲੀ, 4 ਮਾਰਚ
ਅੱਜ ਸੁਪਰੀਮ ਕੋਰਟ ਨੇ ਕਿਸਾਨਾਂ ਦੇ ਪ੍ਰਦਰਸ਼ਨ ਨਾਲ ਜੁੜੇ ਮਾਮਲੇ ਨੂੰ ‘ਗੰਭੀਰ’ ਕਰਾਰ ਦਿੰਦਿਆਂ ਪਟੀਸ਼ਨਰ ਨੂੰ ਸਿਰਫ਼ ਪ੍ਰਚਾਰ ਹਾਸਲ ਕਰਨ ਲਈ ਅਖ਼ਬਾਰਾਂ ਦੀਆਂ ਖ਼ਬਰਾਂ ਦੇ ਆਧਾਰ ’ਤੇ ਪਟੀਸ਼ਨ ਦਾਇਰ ਕਰਨ ਤੋਂ ਬਚਣ ਲਈ ਕਿਹਾ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਸਿੱਖ ਚੈਂਬਰ ਆਫ਼ ਕਾਮਰਸ ਦੇ ਮੈਨੇਜਿੰਗ ਡਾਇਰੈਕਟਰ ਪਟੀਸ਼ਨਰ ਅਗਨੋਸਟੋਸ ਥੀਓਸ ਨੂੰ ਆਪਣੀ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ, ਜਿਸ ਵਿੱਚ ਕੇਂਦਰ ਅਤੇ ਕੁਝ ਰਾਜਾਂ ’ਤੇ ‘ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ’ ਕਰ ਰਹੇ ਕਿਸਾਨਾਂ ਦੇ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਗਿਆ ਸੀ।

The post ਕਿਸਾਨ ਅੰਦੋਲਨ ਨਾਲ ਸਬੰਧਤ ਮਾਮਲੇ ਗੰਭੀਰ, ਸਿਰਫ਼ ਪ੍ਰਚਾਰ ਹਾਸਲ ਕਰਨ ਲਈ ਪਟੀਸ਼ਨ ਨਾ ਪਾਓ: ਸੁਪਰੀਮ ਕੋਰਟ appeared first on Punjabi Tribune.


Source link

Check Also

ਭੋਜਪੁਰੀ ਅਦਾਕਾਰਾ ਅੰਮ੍ਰਿਤਾ ਪਾਂਡੇ ਦੀ ਭੇਤਭਰੀ ਮੌਤ

ਭਾਗਲਪੁਰ, 30 ਅਪਰੈਲ ਭੋਜਪੁਰੀ ਅਭਿਨੇਤਰੀ ਅੰਨਪੂਰਨਾ, ਜਿਸ ਨੂੰ ਅੰਮ੍ਰਿਤਾ ਪਾਂਡੇ ਦੇ ਨਾਮ ਨਾਲ ਜਾਣਿਆ ਜਾਂਦਾ …