
ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ ਪੂਰਾ 1 ਸਾਲ ਹੋ ਗਿਆ ਹੈ । ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਕਿਸਾਨ ਪੂਰੇ ਸਬਰ, ਸੰਤੋਖ ਅਤੇ ਦ੍ਰਿੜ ਵਿਸ਼ਵਾਸ ਨਾਲ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਰਹੇ ਹਨ । ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ‘ਤੇ ਰਾਕੇਸ਼ ਟਿਕੈਤ ਵੱਲੋਂ ਟਵੀਟ ਕੀਤਾ ਗਿਆ ਹੈ। ਰਾਕੇਸ਼ ਟਿਕੈਤ ਨੇ ਟਵੀਟ ਕਰਦਿਆਂ ਲਿਖਿਆ,”ਇੱਕ ਸਾਲ ਦਾ ਲੰਬਾ ਸੰਘਰਸ਼ ਬੇਮਿਸਾਲ, ਥੋੜ੍ਹੀ ਖੁਸ਼ੀ ਥੋੜ੍ਹਾ ਗਮ, ਲੜ ਰਹੇ ਹਾਂ ਜਿੱਤ ਰਹੇ ਹਾਂ, ਲੜਾਂਗੇ-ਜਿੱਤਾਂਗੇ, ੰਫ ‘ਤੇ ਕਾਨੂੰਨ ਕਿਸਾਨਾਂ ਦਾ ਅਧਿਕਾਰ।” ਅੱਗੇ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਹਾਲੇ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੋਂ ਹਟਣ ਵਾਲੇ ਨਹੀਂ ਹਨ। ਟਿਕੈਤ ਨੇ ਕਿਹਾ ਕਿ ਸਾਰੇ ਕਿਸਾਨ ਭਰਾਵਾਂ ਨੂੰ ਦਿੱਲੀ ਦੇ ਬਾਰਡਰਾਂ ‘ਤੇ ਬੈਠਿਆਂ ਨੂੰ ਇੱਕ ਸਾਲ ਦਾ ਸਮਾਂ ਹੋ ਗਿਆ ਹੈ। ਇਹ ਅੰਦੋਲਨ ਇੰਨੀ ਜਲਦੀ ਖਤਮ ਨਹੀਂ ਹੋਵੇਗਾ ਕਿਉਂਕਿ ਜਿਨ੍ਹਾਂ ਮੁੱਦਿਆਂ ਨੂੰ ਲੈ ਕੇ ਉਹ ਘਰੋਂ ਨਿਕਲੇ ਸੀ ਉਹ ਮੁੱਦੇ ਅੱਜ ਵੀ ਜ਼ਿੰਦਾ ਹਨ। ਜਦੋਂ ਤੱਕ ਉਹ ਮੁੱਦੇ ਤੇ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਉਹ ਘਰ ਵਾਪਸੀ ਨਹੀਂ ਕਰਨਗੇ।
ਅੰਦੋਲਨ ਨੂੰ ਸਾਲ ਪੂਰਾ ਹੋਣ ਤੇ ਕਿਸਾਨਾਂ ਨੇ ਇਸ ਦਿਨ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਸ ਕਾਰਨ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਇਕੱਠੇ ਹੋ ਗਏ ਹਨ। ਦਿੱਲੀ ਪੁਲੀਸ ਨੇ ਕਿਹਾ ਹੈ ਕਿ ਰਾਸ਼ਟਰੀ ਰਾਜਧਾਨੀ ਦੇ ਵੱਖ-ਵੱਖ ਸਰਹੱਦੀ ਪੁਆਇੰਟਾਂ ‘ਤੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ‘ਤੇ ਦੇਸ਼ ਭਰ ਵਿੱਚ ਕਈ ਸਮਾਗਮਕ ਕੀਤੇ ਜਾ ਰਹੇ ਹਨ। ਕਿਸਾਨਾ ਨੇ ਸਾਲ ਤੋਂ ਦਿੱਲੀ ਦੇ ਤਿੰਨ ਸਰਹੱਦੀ ਪੁਆਇੰਟਾਂ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ‘ਤੇ ਡੇਰੇ ਲਾਏ ਹੋਏ ਹਨ। ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਪਿਛਲੇ ਸਾਲ 26-27 ਨਵੰਬਰ ਨੂੰ ‘ਦਿੱਲੀ ਚਲੋ’ ਪ੍ਰੋਗਰਾਮ ਨਾਲ ਸ਼ੁਰੂ ਹੋਇਆ ਸੀ। ਦੇਸ਼ ਭਰ ਖਾਸ ਤੌਰ ’ਤੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਔਰਤਾਂ ਪੁੱਜੀਆਂ ਹੋਈਆਂ ਹਨ। ਲੋਕਾਂ ਵਿੱਚ ਕਾਫ਼ੀ ਉਤਸ਼ਾ ਹੈ।
The post ਕਿਸਾਨ ਅੰਦੋਲਨ ਨੂੰ ਦਿੱਲੀ ਦੇ ਬਾਰਡਰਾਂ ਤੇ ਹੋਇਆ 1 ਸਾਲ first appeared on Punjabi News Online.
Source link
Asian Tribune Your Multilingual Newspaper covering World and local news News