Home / Punjabi News / ਕਿਸਾਨ ਸੰਸਦ ਵੱਲੋਂ ਠੇਕਾ ਖੇਤੀ ਕਾਨੂੰਨ ਰੱਦ

ਕਿਸਾਨ ਸੰਸਦ ਵੱਲੋਂ ਠੇਕਾ ਖੇਤੀ ਕਾਨੂੰਨ ਰੱਦ

ਕਿਸਾਨ ਸੰਸਦ ਵੱਲੋਂ ਠੇਕਾ ਖੇਤੀ ਕਾਨੂੰਨ ਰੱਦ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 29 ਜੁਲਾਈ

ਇਥੇ ਜੰਤਰ-ਮੰਤਰ ‘ਤੇ ਜਾਰੀ ਕਿਸਾਨ ਸੰਸਦ ਦੀ ਕਾਰਵਾਈ ਛੇਵੇਂ ਦਿਨ ਅਨੁਸ਼ਾਸਨ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਗਈ। ਭਾਰੀ ਮੀਂਹ ਦੇ ਬਾਵਜੂਦ 200 ਕਿਸਾਨਾਂ ਨੇ ਸੰਸਦ ਦੀ ਕਾਰਵਾਈ ਸਮੇਂ ਸਿਰ ਪੂਰੀ ਕੀਤੀ। ਇਸ ਦੌਰਾਨ ਕਰੀਬ 50 ਬੁਲਾਰਿਆਂ ਨੇ ਭਾਗ ਲਿਆ। ਸੰਸਦ ਦੇ ਪਹਿਲੇ ਸੈਸ਼ਨ ਦੌਰਾਨ ਸਪੀਕਰ ਅਤੇ ਡਿਪਟੀ ਸਪੀਕਰ ਵਜੋਂ ਪ੍ਰੇਮ ਸਿੰਘ ਭੰਗੂ ਤੇ ਗੁਰਨਾਮ ਸਿੰਘ ਚੜੂਨੀ, ਦੂਜੇ ਸੈਸ਼ਨ ਦੌਰਾਨ ਅਤੁਲ ਕੁਮਾਰ ਅੰਜਾਨ ਤੇ ਗਗਨਦੀਪ ਸਿੰਘ ਅਤੇ ਤੀਜੇ ਸੈਸ਼ਨ ਦੌਰਾਨ ਅਨੁਰਾਧਾ ਭਾਰਗਵ ਅਤੇ ਹਰਬੰਸ ਸਿੰਘ ਸੰਘਾ ਨੇ ਜ਼ਿੰਮੇਵਾਰੀ ਨਿਭਾਈ। ਅੱਜ ਦੀ ਬਹਿਸ ਦਾ ਮੁੱਦਾ 2020 ‘ਚ ਕੇਂਦਰ ਸਰਕਾਰ ਵੱਲੋਂ ਲਿਆਂਦਾ ਠੇਕਾ ਖੇਤੀ ਕਾਨੂੰਨ ਸੀ। ਕਿਸਾਨ ਸੰਸਦ ਨੇ ਸਰਬਸੰਮਤੀ ਨਾਲ ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਮੁੱਲ ਆਸ਼ਵਾਸਨ ਅਤੇ ਕ੍ਰਿਸ਼ੀ ਸੇਵਾ ਕਾਨੂੰਨ-2020 ਨੂੰ ਗੈਰਕਾਨੂੰਨੀ, ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ ਦੱਸਦਿਆਂ ਇਸ ਨੂੰ ਰੱਦ ਕਰ ਦਿੱਤਾ। ਕਿਸਾਨਾਂ ਨੇ ਦਲੀਲ ਦਿੱਤੀ ਕਿ ਇਹ ਕਾਨੂੰਨ ਕਾਰਪੋਰੇਟ ਖੇਤੀ ਲਈ ਹੈ ਅਤੇ ਕਿਸਾਨਾਂ ਦੇ ਹਿੱਤਾਂ ਦਾ ਵਿਰੋਧੀ ਹੈ। ਕਿਸਾਨ ਸੰਸਦ ਨੇ ਕੁਝ ਅਹਿਦ ਵੀ ਲਏ ਅਤੇ ਕਿਹਾ ਕਿ ਰਾਸ਼ਟਰਪਤੀ ਨੂੰ ਇਹ ਵੇਖਣਾ ਚਾਹੀਦਾ ਹੈ ਕਿ ਸੰਸਦ ਦੀ ਸਰਵਉੱਚਤਾ ਬਰਕਰਾਰ ਰਹੇ।


Source link

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …