Home / Punjabi News / ਕਿਸਾਨ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਣ ਲਈ ਦ੍ਰਿੜ੍ਹ

ਕਿਸਾਨ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਣ ਲਈ ਦ੍ਰਿੜ੍ਹ

ਕਿਸਾਨ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਣ ਲਈ ਦ੍ਰਿੜ੍ਹ

ਨਵੀਂ ਦਿੱਲੀ, 22 ਜਨਵਰੀ

ਕਿਸਾਨ ਆਗੂਆਂ ਨੇ ਕਿਹਾ ਕਿ ਟਰੈਕਟਰ ਮਾਰਚ ਤੈਅ 26 ਜਨਵਰੀ ਨੂੰ ਹੀ ਹੋਵੇਗਾ। ਕਿਸਾਨ ਆਗੂਆਂ ਨੇ ਕਿਹਾ, ”ਅਸੀਂ ਪੁਲੀਸ ਨੂੰ ਦੱਸ ਦਿੱਤਾ ਹੈ ਕਿ ਕਿਸਾਨ ਮਾਰਚ ਮੌਕੇ ਅਮਨ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ।”

ਚੇਤੇ ਰਹੇ ਕਿ ਕਿਸਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਅੰਦਰ ਆਊਟਰ (ਬਾਹਰੀ) ਰਿੰਗ ਰੋਡ ਉੱਤੇ ਪਹਿਲਾਂ ਮਿੱਥੇ ਮੁਤਾਬਕ ਟਰੈਕਟਰ ਮਾਰਚ ਕਰਨ ਲਈ ਦ੍ਰਿੜ੍ਹ ਹਨ, ਜਦੋਂਕਿ ਦਿੱਲੀ ਪੁਲੀਸ ਨੇ ਅਮਨ ਤੇ ਕਾਨੂੰਨ ਦੇ ਹਵਾਲੇ ਨਾਲ ਪ੍ਰਵਾਨਗੀ ਦੇਣ ਤੋਂ ਨਾਂਹ ਕਰ ਦਿੱਤੀ ਸੀ। ਦਿੱਲੀ ਪੁਲੀਸ ਨੇ ਕਿਸਾਨਾਂ ਨੂੰ ਬਦਲਵੇਂ ਰੂਟ ਦਾ ਵੀ ਸੁਝਾਅ ਦਿੱਤਾ ਸੀ, ਜਿਸ ਨੂੰ ਕਿਸਾਨਾਂ ਨੇ ਕੋਰੀ ਨਾਂਹ ਕਰ ਦਿੱਤੀ ਸੀ। -ਪੀਟੀਆਈ


Source link

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …