Home / Punjabi News / ਕੁਪਵਾੜਾ : ਫੌਜ ਨੇ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ, 2 ਅੱਤਵਾਦੀ ਢੇਰ

ਕੁਪਵਾੜਾ : ਫੌਜ ਨੇ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ, 2 ਅੱਤਵਾਦੀ ਢੇਰ

ਕੁਪਵਾੜਾ : ਫੌਜ ਨੇ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ, 2 ਅੱਤਵਾਦੀ ਢੇਰ

ਸ਼੍ਰੀਨਗਰ— ਜੰਮੂ ਕਸ਼ਮੀਰ ਦੇ ਕੁਪਵਾੜਾ ਦੇ ਜੰਗਲਾਂ ‘ਚ ਅੱਤਵਾਦੀਆਂ ਵੱਲੋਂ ਘੁਸਪੈਠ ਨੂੰ ਭਾਰਤੀ ਫੌਜ ਨੇ ਨਾਕਾਮ ਕਰ ਦਿੱਤਾ ਹੈ। ਭਾਰਤੀ ਫੌਜ ਨੇ ਜਵਾਬੀ ਕਾਰਵਾਈ ‘ਚ ਦੋ ਅੱਤਵਾਦੀਆਂ ਨੂੰ ਢੇਰ ਕੀਤਾ। ਫਿਲਹਾਲ ਫੌਜ ਨੇ ਮੋਰਚਾ ਸੰਭਾਲ ਲਿਆ ਹੈ ਅਤੇ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਹਾਲ ਹੀ ‘ਚ ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਫੌਜ ਨੇ ਵਾਰਦਾਤ ਨੂੰ ਅੰਜ਼ਾਮ ਦੇਣ ਦੇ ਇਰਾਦੇ ‘ਚ ਘੁੰਮ ਰਹੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਸੀ। ਅੱਤਵਾਦੀਆਂ ਦੇ ਕੋਲ ਏ.ਕੇ.-56 ਅਤੇ ਮੈਗਜੀਨ ਬਰਾਮਦ ਕੀਤਾ ਗਿਆ ਸੀ। ਫੌਜ ਨੇ ਦੋਵਾਂ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਸੀ।
ਇਸ ਤੋਂ ਪਹਿਲਾਂ ਜੰਮੂ ਕਸ਼ਮੀਰ ‘ਚ ਪੁਲਵਾਮਾ ਜ਼ਿਲੇ ਦੇ ਬਾਟਗੁੰਡ ‘ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੈੱਫ. ਟੀਮ ‘ਤੇ ਗ੍ਰਨੇਡ ਨਾਲ ਹਮਲਾ ਕੀਤਾ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਸੀ.ਆਰ.ਪੀ.ਐੈੱਫ. ਦੇ ਜਵਾਨ ਗਸ਼ਤ ਕਰ ਰਹੇ ਸਨ, ਹਾਲਾਂਕਿ ਇਸ ਹਮਲੇ ‘ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ।

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …