ਸ਼੍ਰੀਨਗਰ—ਦੱਖਣੀ ਕਸ਼ਮੀਰ ਵਿਚ ਕੁਲਗਾਮ ਜ਼ਿਲੇ ਦੇ ਖੁੰਦਵਾੜੀ ਵਿਚ ਐਤਵਾਰ ਨੂੰ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ਵਿਚ ਇਕ ਵਿਦੇਸ਼ੀ ਸਮੇਤ 3 ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਦੂਜੇ ਦਿਨ ਸੋਮਵਾਰ ਨੂੰ ਵੀ ਜਨਜੀਵਨ ਪ੍ਰਭਾਵਿਤ ਰਿਹਾ। ਅਫਵਾਹਾਂ ਨੂੰ ਰੋਕਣ ਲਈ ਸੁਰੱਖਿਆ ਵਜੋਂ ਦੱਖਣੀ ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ ਵਿਚ ਇੰਟਰਨੈੱਟ ਸੇਵਾਵਾਂ ਨੂੰ ਰੱਦ ਕਰ ਦਿੱਤਾ ਗਿਆ। ਐਤਵਾਰ ਨੂੰ ਸੁਰੱਖਿਆ ਕਾਰਨਾਂ ਕਰ ਕੇ ਟ੍ਰੇਨ ਸੇਵਾ ਬੰਦ ਰਹਿਣ ਤੋਂ ਬਾਅਦ ਸੋਮਵਾਰ ਨੂੰ ਮੁੜ ਸ਼ੁਰੂ ਕਰ ਦਿੱਤੀ ਗਈ।
ਕੁਲਗਾਮ ਵਿਚ ਦੁਕਾਨਾਂ ਅਤੇ ਵਪਾਰਕ ਗਤੀਵਿਧੀਆਂ ਦੇ ਨਾਲ-ਨਾਲ ਸੜਕਾਂ ‘ਤੇ ਟ੍ਰੈਫਿਕ ਵੀ ਬੰਦ ਰਹੀ। ਇਸ ਸਭ ਤੋਂ ਬਾਅਦ ਵੀ ਉੱਤਰੀ ਕਸ਼ਮੀਰ ਵਿਚ ਅਮਰਨਾਥ ਸ਼ਰਧਾਲੂਆਂ ਨੂੰ ਲਿਜਾਣ ਵਾਲੇ ਵਾਹਨਾਂ ਸਮੇਤ ਸ਼੍ਰੀਨਗਰ-ਜੰਮੂ ਕੌਮੀ ਰਾਜਮਾਰਗ ‘ਤੇ ਟ੍ਰੈਫਿਕ ਆਮ ਰਹੀ। ਸੰਵੇਦਨਸ਼ੀਲ ਸਥਾਨਾਂ ‘ਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੁਰੱਖਿਆ ਵਧਾ ਦਿੱਤੀ ਗਈ। ਹੜਤਾਲ ਕਾਰਨ ਸਰਕਾਰੀ ਦਫਤਰਾਂ ਅਤੇ ਬੈਂਕਾਂ ਵਿਚ ਵੀ ਕੰਮਕਾਜ ਪ੍ਰਭਾਵਿਤ ਰਿਹਾ ਅਤੇ ਸਕੂਲ ਗਰਮੀਆਂ ਦੀ ਛੁੱਟੀਆਂ ਕਾਰਨ ਬੰਦ ਰਹੇ। ਦੱਖਣੀ ਕਸ਼ਮੀਰ ਦੇ ਬਾਕੀ ਹਿੱਸਿਆਂ ਵਿਚ ਹਾਲਾਤ ਠੀਕ ਰਹੇ।
Check Also
Fazilka ‘ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ
Fazilka Murder Case : ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨ ਦੇ ਵਿਵਾਦ …
Asian Tribune Your Multilingual Newspaper covering World and local news News