Home / Punjabi News / ਕੁਲਬੀਰ ਜ਼ੀਰਾ ਕਾਂਗਰਸ ਵਿਚੋਂ ਮੁਅੱਤਲ

ਕੁਲਬੀਰ ਜ਼ੀਰਾ ਕਾਂਗਰਸ ਵਿਚੋਂ ਮੁਅੱਤਲ

ਚੰਡੀਗੜ੍ਹ – ਬੀਤੇ ਦਿਨੀਂ ਨਸ਼ਿਆਂ ਦੇ ਮੁੱਦੇ ਉਤੇ ਆਪਣੀ ਹੀ ਪਾਰਟੀ ਕਾਂਗਰਸ ਖਿਲਾਫ ਭੜਾਸ ਕੱਢਣ ਵਾਲੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਵਿਚੋਂ ਮੁਅੱਤਲ ਕਰ ਦਿਤਾ ਗਿਆ ਹੈ।
ਇਸ ਸਬੰਧੀ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਚੰਡੀਗੜ੍ਹ ਵਿਚ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਵਿਚੋਂ ਸਸਪੈਂਡ ਕਰ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਕੁਲਬੀਰ ਸਿੰਘ ਜ਼ੀਰਾ ਵਲੋਂ ਜੋ ਵੀ ਇਲਜ਼ਾਮ ਲਾਏ ਗਏ ਹਨ ਉਹਨਾਂ ਦੀ ਨਿਰਪੱਖ ਤੌਰ ਉਤੇ ਜਾਂਚ ਕੀਤੀ ਜਾਵੇਗੀ, ਜੋ ਵੀ ਅਫਸਰ ਦੋਸ਼ੀ ਸਾਬਿਤ ਹੋਇਆ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ, ਪਰ ਅਨੁਸ਼ਾਸਨਹੀਣਤਾ ਕਾਰਨ ਕੁਲਬੀਰ ਜ਼ੀਰਾ ਨੂੰ ਕਾਂਗਰਸ ਵਿਚੋਂ ਸਸਪੈਂਡ ਕੀਤਾ ਜਾ ਰਿਹਾ ਹੈ।

Check Also

Top 10 Punjabi News Headlines and Trends from 24 July 2026

ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …