Home / Punjabi News / ਕੁੱਲੂ ਬੱਸ ਹਾਦਸਾ ਦੌਰਾਨ ਜ਼ਖਮੀਆਂ ਦਾ ਜਾਇਜ਼ਾ ਲੈਣ ਪਹੁੰਚੇ CM ਜੈਰਾਮ

ਕੁੱਲੂ ਬੱਸ ਹਾਦਸਾ ਦੌਰਾਨ ਜ਼ਖਮੀਆਂ ਦਾ ਜਾਇਜ਼ਾ ਲੈਣ ਪਹੁੰਚੇ CM ਜੈਰਾਮ

ਕੁੱਲੂ ਬੱਸ ਹਾਦਸਾ ਦੌਰਾਨ ਜ਼ਖਮੀਆਂ ਦਾ ਜਾਇਜ਼ਾ ਲੈਣ ਪਹੁੰਚੇ CM ਜੈਰਾਮ

ਕੁੱਲੂ—ਹਿਮਾਚਲ ਦੇ ਕੁੱਲੂ ਜ਼ਿਲੇ ‘ਚ ਹੋਏ ਬੱਸ ਹਾਦਸੇ ਤੋਂ ਬਾਅਦ ਅੱਜ ਭਾਵ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਜੈਰਾਮ ਠਾਕੁਰ ਜ਼ਿਲਾ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਦੀ ਸਥਿਤੀ ਦੀ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਦੱਸਿਆ ਕਿ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਲਈ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਜ਼ਖਮੀਆਂ ਅਤੇ ਮ੍ਰਿਤਕਾਂ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਪੂਰੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਨੇ ਹਾਦਸੇ ‘ਤੇ ਦੁੱਖ ਜਤਾਉਂਦੇ ਹੋਏ ਕਿਹਾ ਹੈ ਕਿ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰ ਨਾਲ ਉਹ ਹਮੇਸ਼ਾ ਖੜ੍ਹੇ ਹਨ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਲਈ ਸਰਕਾਰ ਤਿਆਰ ਹੈ।
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਹੈ ਕਿ ਇਸ ਹਾਦਸੇ ਨੂੰ ਲੈ ਕੇ ਸ਼ੁੱਕਰਵਾਰ ਨੂੰ ਇੱਕ ਬੈਠਕ ਵੀ ਕੀਤੀ ਗਈ ਹੈ। ਇਸ ਬੈਠਕ ‘ਚ ਫੈਸਲਾ ਲਿਆ ਗਿਆ ਕਿ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਭਵਿੱਖ ‘ਚ ਅਜਿਹਾ ਹਾਦਸਾ ਨਾ ਹੋਵੇ, ਇਸ ਦੇ ਲਈ ਸਖਤ ਕਦਮ ਚੁੱਕੇ ਜਾਣਗੇ।
ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲੇ ‘ਚ ਵੀਰਵਾਰ ਸ਼ਾਮ ਨੂੰ ਬੱਸ 500 ਫੁੱਟ ਡੂੰਘੀ ਖੱਡ ‘ਚ ਡਿੱਗ ਗਈ। ਹਾਦਸੇ ‘ਚ 44 ਲੋਕਾਂ ਦੀ ਮੌਤ ਹੋ ਗਈ ਅਤੇ 35 ਲੋਕ ਜ਼ਖਮੀ ਹੋ ਗਏ ਸੀ। ਬੱਸ ਕੁੱਲੂ ਤੋਂ ਗੜਾਗੁਸੈਣੀ ਜਾ ਰਹੀ ਸੀ। ਇਸ ਦੌਰਾਨ ਬੰਜਾਰ ਤੋਂ ਇੱਕ ਕਿਲੋਮੀਟਰ ਅੱਗੇ ਇੱਕ ਮੋੜ ਕੋਲ ਬੱਸ ਅਣਕੰਟਰੋਲ ਹੋ ਗਈ ਅਤੇ ਨਦੀ ‘ਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ 42 ਸੀਟਰ ਬੱਸ ‘ਚ 80 ਤੋਂ ਜ਼ਿਆਦਾ ਸਵਾਰੀਆਂ ਸੀ ਅਤੇ ਕੁਝ ਲੋਕ ਬੱਸ ਦੀ ਛੱਤ ‘ਤੇ ਵੀ ਬੈਠੇ ਹੋਏ ਸੀ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …