Home / Punjabi News / ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹਣੀਆਂ ਚਾਹੁੰਦੀ ਹੈ: ਕਿਸਾਨ ਮਹਾਪੰਚਾਇਤ

ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹਣੀਆਂ ਚਾਹੁੰਦੀ ਹੈ: ਕਿਸਾਨ ਮਹਾਪੰਚਾਇਤ

ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹਣੀਆਂ ਚਾਹੁੰਦੀ ਹੈ: ਕਿਸਾਨ ਮਹਾਪੰਚਾਇਤ

ਰਣਬੀਰ ਸਿੰਘ ਮਿੰਟੂ

ਚੇਤਨਪੁਰਾ, 19 ਅਪਰੈਲ

ਅੰਮ੍ਰਿਤਸਰ ਦੇ ਕਸਬਾ ਕੁੱਕੜਾਂਵਾਲਾ ਦੇ ਸਟੇਡੀਅਮ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਅਦਾਕਾਰਾ ਸੋਨੀਆ ਮਾਨ ਦੀ ਅਗਵਾਈ ਹੇਠ ਕਿਸਾਨ ਮਹਾਪੰਚਾਇਤ ਕਰਵਾਈ ਗਈ ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਜੋਗਿੰਦਰ ਸਿੰਘ ਉਗਰਾਹਾਂ, ਰੁਲਦੂ ਸਿੰਘ ਮਾਨਸਾ, ਉਮਰਾਓ ਸਿੰਘ ਰਾਜਸਥਾਨ, ਕੁਲਵੰਤ ਸਿੰਘ ਸੰਧੂ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਪ੍ਰੇਮ ਸਿੰਘ, ਕੁਲਵੰਤ ਸਿੰਘ ਸੰਧੂ, ਗੌਰਵ ਟਿਕੈਤ, ਟੇਕ ਰਾਮ ਕੰਡੇਲਾ, ਆਸਰਾ ਰਾਮ ਅਤੇ ਜਤਿੰਦਰ ਸਿੰਘ ਛੀਨਾ ਤੋਂ ਇਲਾਵਾ ਹੋਰ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੇ ਇਹ ਬਿੱਲ ਪਾਸ ਕਰ ਕੇ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦਾ ਮਨ ਬਣਾ ਲਿਆ ਹੈ ਤੇ ਇਸ ਤੋਂ ਬਾਅਦ ਮੋਦੀ ਸਰਕਾਰ ਸਕੂਲ, ਕਾਲਜ ਤੇ ਹੋਰ ਅਦਾਰਿਆਂ ‘ਤੇ ਵੀ ਕਬਜ਼ਾ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਆਰਐਸਐਸ ਦੇ ਏਜੰਡੇ ਹੇਠ ਪਾਸ ਕੀਤੇ ਗਏ ਹਨ। ਇਸ ਮੌਕੇ ਨਾਟਕ ਮੰਡਲੀਆਂ ਵਲੋਂ ਕਿਸਾਨੀ ਨਾਲ ਸਬੰਧਿਤ ਨਾਟਕ ਖੇਡੇ ਗਏ।


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …