ਸਪੀਕਰ ਵੱਲੋਂ ਪੁਲਵਾਮਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ
ਚੰਡੀਗੜ -ਪੁਲਵਾਮਾ ਵਿੱਚ ਸੀ.ਆਰ.ਪੀ.ਐਫ. ਦੇ ਕਾਫ਼ਲੇ ‘ਤੇ ਅਤਿਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੇਂਦਰ ਸਰਕਾਰ ਨੂੰ ਆਏ ਦਿਨ ਸੁਰੱਖਿਆ ਬਲਾਂ ‘ਤੇ ਹੋ ਰਹੇ ਹਮਲਿਆਂ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਹੈ। ਉਨ•ਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁੱਪ ਬੈਠਣ ਬਜਾਏ ਹੁਣ ਮੁਲਕ ਦੇ ਦੁਸ਼ਮਾਂ ਨੂੰ ਮੂੰਹ ਤੋੜ ਜਵਾਬ ਦੇਣ ਦੀ ਲੋੜ ਹੈ।
ਇਸ ਹਮਲੇ ਨੂੰ ਬੁਜ਼ਦਿਲਾਨਾ ਕਾਰਵਾਈ ਕਰਾਰ ਦਿੰਦਿਆਂ ਰਾਣਾ ਕੇ.ਪੀ. ਸਿੰਘ ਨੇ ਇਸ ਹਮਲੇ ਵਿੱਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕੀਤੀ। ਉਨ•ਾਂ ਕਿਹਾ ਕਿ ਭਾਰਤ ਦੇ ਹੌਸਲੇ ਨੂੰ ਦੇਸ਼ ਵਿਰੋਧੀ ਤਾਕਤਾਂ ਦੀਆਂ ਅਜਿਹੀਆਂ ਕਾਇਰਤਾ ਪੂਰਨ ਹਰਕਤਾਂ ਪਸਤ ਨਹੀਂ ਕਰ ਸਕਦੀਆਂ। ਉਨ•ਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਦੇਸ਼ ਦੇ ਜਵਾਨਾਂ ‘ਤੇ ਮਾਣ ਹੈ ਅਤੇ ਉਨ•ਾਂ ਵੱਲੋਂ ਦੇਸ਼ ਦੀ ਰੱਖਿਆ ਲਈ ਡੋਲਿਆ ਜਾ ਰਿਹਾ ਖੂਨ ਅਜਾਈਂ ਨਹੀਂ ਜਾਵੇਗਾ। ਅੱਜ ਪੂਰਾ ਮੁਲਕ ਇਨ•ਾਂ ਬਹਾਦਰ ਜਵਾਨਾਂ ਦੀ ਕੁਰਬਾਨੀ ਨੂੰ ਸਿਜਦਾ ਕਰ ਰਿਹਾ ਹੈ।
ਉਨ•ਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਆਏ ਦਿਨ ਅਤਿਵਾਦੀ ਹਮਲਿਆਂ ਅਤੇ ਸਰਹੱਦਾਂ ‘ਤੇ ਸਾਡੇ ਜਵਾਨ ਸ਼ਹੀਦ ਹੋ ਰਹੇ ਹਨ, ਜਿਸ ਕਾਰਨ ਲੋਕਾਂ ਦੇ ਮਨਾਂ ਵਿੱਚ ਰੋਸ ਹੈ। ਇਸ ਲਈ ਸਰਕਾਰ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਦੇਸ਼ ਵਿਰੋਧੀ ਤਾਕਤਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇ।
Check Also
ਸਿਆਸੀ ਜਗਤ ‘ਚ ਪਸਰਿਆ ਮਾਤਮ, ਹਸਪਤਾਲ ‘ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ…
Big News: ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਦੀ ਪਤਨੀ ਚੇਨੰਮਾ ਦਾ ਸ਼ਨੀਵਾਰ ਨੂੰ 85 ਸਾਲ …
Asian Tribune Your Multilingual Newspaper covering World and local news News