Home / Punjabi News / ਕੇਂਦਰ ਹਨ੍ਹੇਰੀ-ਤੂਫਾਨ ਤੋਂ ਪ੍ਰਭਾਵਿਤ ਰਾਜਾਂ ਨੂੰ ਹਰ ਸੰਭਵ ਮਦਦ ਨੂੰ ਤਿਆਰ : ਰਾਜਨਾਥ

ਕੇਂਦਰ ਹਨ੍ਹੇਰੀ-ਤੂਫਾਨ ਤੋਂ ਪ੍ਰਭਾਵਿਤ ਰਾਜਾਂ ਨੂੰ ਹਰ ਸੰਭਵ ਮਦਦ ਨੂੰ ਤਿਆਰ : ਰਾਜਨਾਥ

ਕੇਂਦਰ ਹਨ੍ਹੇਰੀ-ਤੂਫਾਨ ਤੋਂ ਪ੍ਰਭਾਵਿਤ ਰਾਜਾਂ ਨੂੰ ਹਰ ਸੰਭਵ ਮਦਦ ਨੂੰ ਤਿਆਰ : ਰਾਜਨਾਥ

ਨਵੀਂ ਦਿੱਲੀ— ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ ਅਤੇ ਦੇਸ਼ ਦੇ ਕੁਝ ਹੋਰ ਹਿੱਸਿਆਂ ‘ਚ ਬੇਮੌਸਮੀ ਬਾਰਸ਼ ਅਤੇ ਹਨ੍ਹੇਰੀ-ਤੂਫਾਨ ‘ਚ ਲੋਕਾਂ ਦੀ ਮੌਤ ‘ਤੇ ਦੁਖ ਜ਼ਾਹਰ ਕੀਤਾ ਹੈ। ਸ਼੍ਰੀ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਬੇਮੌਸਮੀ ਬਾਰ ਅਤੇ ਹਨ੍ਹੇਰੀ-ਤੂਫਾਨ ਕਾਰਨ ਹੋਈਆਂ ਵੱਖ-ਵੱਖ ਘਟਨਾਵਾਂ’ਚ ਲੋਕਾਂ ਦੀ ਮੌਤ ਤੋਂ ਉਹ ਦੁਖੀ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਭਰ ‘ਚ ਇਨ੍ਹਾਂ ਘਟਨਾਵਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਪਹੁੰਚਾਉਣ ਲਈ ਤਿਆਰ ਹੈ।
ਗੁਜਰਾਤ, ਮੱਧ ਪ੍ਰਦੇਸ਼, ਰਾਜਸਥਾਨ, ਮਣੀਪੁਰ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮੰਗਲਵਾਰ ਰਾਤ ਬਾਰਸ਼ ਅਤੇ ਹਨ੍ਹੇਰੀ-ਤੂਫਾਨ ਨਾਲ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ। ਹੁਣ ਤੱਕ ਪ੍ਰਾਪਤ ਸਮਾਚਾਰਾਂ ਅਨੁਸਾਰ ਘੱਟੋ-ਘੱਟ 40 ਲੋਕਾਂ ਦੀ ਮੌਤ ਹੋਈ ਹੈ। ਬਾਰਸ਼ ਕਾਰਨ ਵੱਡੇ ਪੈਮਾਨੇ ‘ਤੇ ਫਸਲ ਖਰਾਬ ਹੋਈ ਹੈ ਅਤੇ ਹਨ੍ਹੇਰੀ ਕਾਰਨ ਜਗ੍ਹਾ-ਜਗ੍ਹਾ ਵੱਡੀ ਗਿਣਤੀ ‘ਚ ਦਰੱਖਤ ਉਖੜ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮ੍ਰਿਤਕਾਂ ਦੇ ਪੀੜਤਾਂ ਨੂੰ ਪ੍ਰਧਾਨ ਮੰਤਰੀ ਰਾਹਤ ਫੰਡ ਤੋਂ 2-2 ਲੱਖ ਰੁਪਏ ਦੀ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਜ਼ਖਮੀਆਂ ਨੂੰ 50-50 ਹਜ਼ਾਰ ਦੀ ਮਦਦ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ।

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …