Home / Punjabi News / ਕੇਜਰੀਵਾਲ ਦੀ ਪੰਜਾਬ ਦੇ ਅਧਿਕਾਰੀਆਂ ਨਾਲ ਭਗਵੰਤ ਮਾਨ ਦੀ ਗੈਰਹਾਜ਼ਰੀ ‘ਚ ਬੈਠਕ ! ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਪ ਸੁਪਰੀਮੋ

ਕੇਜਰੀਵਾਲ ਦੀ ਪੰਜਾਬ ਦੇ ਅਧਿਕਾਰੀਆਂ ਨਾਲ ਭਗਵੰਤ ਮਾਨ ਦੀ ਗੈਰਹਾਜ਼ਰੀ ‘ਚ ਬੈਠਕ ! ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਪ ਸੁਪਰੀਮੋ

ਕੇਜਰੀਵਾਲ ਦੀ ਪੰਜਾਬ ਦੇ ਅਧਿਕਾਰੀਆਂ ਨਾਲ ਭਗਵੰਤ ਮਾਨ ਦੀ ਗੈਰਹਾਜ਼ਰੀ ‘ਚ ਬੈਠਕ ! ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਪ ਸੁਪਰੀਮੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫੇਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਦਰਅਸਲ ਸੋਸ਼ਲ ਮੀਡੀਆ ‘ਤੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਨਾਲ ਸਬੰਧਿਤ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਹੈ। ਵਿਰੋਧੀ ਰਾਜਨੀਤਕ ਆਗੂਆਂ ਵੱਲੋਂ ਆਖਿਆ ਜਾ ਰਿਹਾ ਹੈ ਇਸ ਬੈਠਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੀ ਪਿਛਲੀ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਸ਼ਾਮਿਲ ਨਹੀਂ ਕੀਤਾ ਗਿਆ। ਸੱਤਾਧਾਰੀ ਪਾਰਟੀ ‘ਆਪ’ ਦੇ ਨੁਮਾਇੰਦੇ ਮਲਵਿੰਦਰ ਕੰਗ ਮੁਤਾਬਕ ਇਹ ਇੱਕ ਗੈਰ ਰਸਮੀ ਬੈਠਕ ਸੀ ਅਤੇ ਇਸ ਬਾਰੇ ਕੋਈ ਵਿਵਾਦ ਨਹੀਂ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਉੱਪਰ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤੇ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਟਵੀਟ ਵਿੱਚ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਨਾਮ ਲੈਂਦੇ ਹੋਏ ਆਖਿਆ ਕਿ ਭਗਵੰਤ ਮਾਨ ਦੀ ਗ਼ੈਰਹਾਜ਼ਰੀ ਵਿੱਚ ਅਰਵਿੰਦ ਕੇਜਰੀਵਾਲ ਵੱਲੋਂ ਇਹ ਬੈਠਕ ਸੱਦੀ ਗਈ ਸੀ। ਆਪਣੇ ਟਵੀਟ ਵਿੱਚ ਰਾਜਾ ਵੜਿੰਗ ਨੇ ਅੱਗੇ ਲਿਖਿਆ ਕਿ ਪੰਜਾਬ ਦੇ ਮੁੱਖ ਸਕੱਤਰ, ਪਾਵਰ ਸਕੱਤਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੰਸਦ ਮੈਂਬਰ ਰਾਘਵ ਚੱਢਾ, ਦਿੱਲੀ ਦੇ ਮੰਤਰੀ ਸਤੇਂਦਰ ਜੈਨ ਇਸ ਬੈਠਕ ਵਿੱਚ ਸ਼ਾਮਲ ਸਨ। ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਵੀ ਭਗਵੰਤ ਮਾਨ ਨੂੰ ਸਵਾਲ ਕਰਦੇ ਹੋਏ ਆਖਿਆ ਗਿਆ ਹੈ ਕਿ ਮੁੱਖ ਮੰਤਰੀ ਨੂੰ ਇਸ ਬਾਰੇ ਆਪਣਾ ਪੱਖ ਰੱਖਣਾ ਚਾਹੀਦਾ ਹੈ। ਖਹਿਰਾ ਨੇ ਇਸ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਬਾਹਰੀ ਲੋਕਾਂ ਦਾ ਦਖਲ ਕਰਾਰ ਦਿੱਤਾ। ਨਵਜੋਤ ਸਿੱਧੂ ਨੇ ਆਪਣੇ ਇੱਕ ਟਵੀਟ ਵਿੱਚ ਆਖਿਆ ਹੈ ਕਿ ਪੰਜਾਬ ਦੇ ਅਧਿਕਾਰੀਆਂ ਨੂੰ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਤਲਬ ਕੀਤਾ ਗਿਆ। ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਨੂੰ ਇਸ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

The post ਕੇਜਰੀਵਾਲ ਦੀ ਪੰਜਾਬ ਦੇ ਅਧਿਕਾਰੀਆਂ ਨਾਲ ਭਗਵੰਤ ਮਾਨ ਦੀ ਗੈਰਹਾਜ਼ਰੀ ‘ਚ ਬੈਠਕ ! ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਪ ਸੁਪਰੀਮੋ first appeared on Punjabi News Online.


Source link

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …