Home / Punjabi News / ਕੇਜਰੀਵਾਲ ਦੀ ਸਿਹਤ ਜਾਂਚ ਲਈ ਏਮਜ਼ ਮੈਡੀਕਲ ਬੋਰਡ ਕਾਇਮ ਕਰੇ: ਅਦਾਲਤ

ਕੇਜਰੀਵਾਲ ਦੀ ਸਿਹਤ ਜਾਂਚ ਲਈ ਏਮਜ਼ ਮੈਡੀਕਲ ਬੋਰਡ ਕਾਇਮ ਕਰੇ: ਅਦਾਲਤ

ਨਵੀਂ ਦਿੱਲੀ, 22 ਅਪਰੈਲ
ਇਥੋਂ ਦੀ ਅਦਾਲਤ ਨੇ ਅੱਜ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਡਾਕਟਰੀ ਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੋਰਡ ਤੈਅ ਕਰੇਗਾ ਕਿ ਕੀ ਕੇਜਰੀਵਾਲ ਨੂੰ ਆਪਣੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਇਨਸੁਲਿਨ ਦੀ ਲੋੜ ਹੈ ਜਾਂ ਨਹੀਂ। ਇਸ ਤੋਂ ਇਲਾਵਾ ਬੋਰਡ ਉਨ੍ਹਾਂ ਦੀ ਸਿਹਤ ਨਾਲ ਜੁੜੇ ਹੋਰ ਪਹਿਲੂਆਂ ‘ਤੇ ਵੀ ਗੌਰ ਕਰੇਗਾ। ਸੀਬੀਆਈ ਅਤੇ ਈਡੀ ਕੇਸਾਂ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਡਾਕਟਰ ਨਾਲ ਸਲਾਹ ਕਰਨ ਲਈ ਕੇਜਰੀਵਾਲ ਦੁਆਰਾ ਦਾਇਰ ਕੀਤੀ ਅਰਜ਼ੀ ਨੂੰ ਰੱਦ ਕਰਦੇ ਹੋਏ ਇਹ ਹੁਕਮ ਦਿੱਤਾ।

The post ਕੇਜਰੀਵਾਲ ਦੀ ਸਿਹਤ ਜਾਂਚ ਲਈ ਏਮਜ਼ ਮੈਡੀਕਲ ਬੋਰਡ ਕਾਇਮ ਕਰੇ: ਅਦਾਲਤ appeared first on Punjabi Tribune.


Source link

Check Also

Milk Price hike:  ਮਹਿੰਗਾਈ ਦਾ ਝਟਕਾ, ਦੁੱਧ 5 ਰੁਪਏ ਪ੍ਰਤੀ ਲੀਟਰ ਮਹਿੰਗਾ , ਨਵੀਆਂ ਦਰਾਂ ਅੱਜ ਤੋਂ ਲਾਗੂ

Jammu Kashmir Milk Price hike:  ਜੰਮੂ-ਕਸ਼ਮੀਰ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ …