Home / Punjabi News / ਕੇਜੀਵਾਲ ਤੇ ਮਾਨ ਨੇ ਅਯੁੱਧਿਆ ’ਚ ਭਗਵਾਨ ਸ੍ਰੀ ਰਾਮਲੱਲਾ ਦੇ ਦਰਸ਼ਨ ਕੀਤੇ

ਕੇਜੀਵਾਲ ਤੇ ਮਾਨ ਨੇ ਅਯੁੱਧਿਆ ’ਚ ਭਗਵਾਨ ਸ੍ਰੀ ਰਾਮਲੱਲਾ ਦੇ ਦਰਸ਼ਨ ਕੀਤੇ

ਅਯੁੱਧਿਆ, 12 ਫਰਵਰੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਯੁੱਧਿਆ ਪਹੁੰਚੇ, ਜਿੱਥੇ ਦੋਵਾਂ ਆਗੂਆਂ ਨੇ ਨਵੇਂ ਬਣੇ ਸ੍ਰੀ ਰਾਮ ਮੰਦਰ ਵਿੱਚ ਭਗਵਾਨ ਸ੍ਰੀ ਰਾਮਲੱਲਾ ਦੇ ਦਰਸ਼ਨ ਕੀਤੇ। ਕੇਜਰੀਵਾਲ ਅਤੇ ਮਾਨ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਸਨ। ‘ਆਪ’ ਨੇਤਾ ਨੇ ਦੱਸਿਆ ਕਿ ਕੇਜਰੀਵਾਲ ਅਤੇ ਮਾਨ ਬਾਅਦ ਦੁਪਹਿਰ 2 ਵਜੇ ਅਯੁੱਧਿਆ ਹਵਾਈ ਅੱਡੇ ‘ਤੇ ਪਹੁੰਚੇ। ਦੋਵੇਂ ਆਗੂਆਂ ਨੇ ਹਵਾਈ ਅੱਡੇ ‘ਤੇ ਇਕੱਠੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਨਹੀਂ ਕੀਤੀ ਅਤੇ ਰਾਮ ਜਨਮ ਭੂਮੀ ਵੱਲ ਚਲੇ ਗਏ। ਕੇਜਰੀਵਾਲ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਭਗਵੰਤ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਦੇ ਕੁਝ ਹੋਰ ਮੈਂਬਰਾਂ ਨਾਲ ਰਾਮ ਜਨਮ ਭੂਮੀ ਵਿਖੇ ਸ੍ਰੀ ਰਾਮ ਲੱਲਾ ਦੇ ਦਰਸ਼ਨ ਕਰਨ ਗਏ। ਦੋਵਾਂ ਨੇ ਰਾਮ ਮੰਦਰ ‘ਚ ਕਰੀਬ ਡੇਢ ਘੰਟਾ ਬਿਤਾਇਆ।

The post ਕੇਜੀਵਾਲ ਤੇ ਮਾਨ ਨੇ ਅਯੁੱਧਿਆ ’ਚ ਭਗਵਾਨ ਸ੍ਰੀ ਰਾਮਲੱਲਾ ਦੇ ਦਰਸ਼ਨ ਕੀਤੇ appeared first on Punjabi Tribune.


Source link

Check Also

ਕੇਕੇ ਯਾਦਵ ਨੇ ਪੰਜਾਬੀ ’ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਸਰਬਜੀਤ ਸਿੰਘ ਭੰਗੂ ਪਟਿਆਲਾ, 26 ਅਪਰੈਲ ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ …