Home / Punjabi News / ਕੇਪੀ ਸ਼ਰਮਾ ਓਲੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ

ਕੇਪੀ ਸ਼ਰਮਾ ਓਲੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ

ਕਾਠਮੰਡੂ, 15 ਜੁਲਾਈ
ਕੇਪੀ ਸ਼ਰਮਾ ਓਲੀ ਨੇ ਚੌਥੀ ਵਾਰ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਨੇਪਾਲ ਦੀ ਸਭ ਤੋਂ ਵੱਡੀ ਕਮਿਊਨਿਸਟ ਪਾਰਟੀ ਦੇ ਆਗੂ ਨੂੰ ਬੀਤ ਦਿਨੀਂ ਰਾਸ਼ਟਰਪਤੀ ਰਾਮ ਚੰਦਰ ਪੌਡੇਲ ਵੱਲੋਂ ਨਵੀਂ ਗਠਜੋੜ ਸਰਕਾਰ ਦੀ ਅਗਵਾਈ ਕਰਨ ਲਈ ਨੇਪਾਲ ਦਾ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ ਸੀ। ਇਸ ਵੇਲੇ ਸਰਕਾਰ ਦੇਸ਼ ਵਿੱਚ ਰਾਜਨੀਤਕ ਸਥਿਰਤਾ ਦੀ ਚੁਣੌਤੀ ਦਾ ਸਾਹਮਣਾ ਕਰ ਰਹੀ ਹੈ। ਓਲੀ (72) ਪੁਸ਼ਪ ਕਮਲ ਦਹਿਲ ਪ੍ਰਚੰਡ ਦੀ ਥਾਂ ਲੈਣਗੇ ਜੋ ਸ਼ੁੱਕਰਵਾਰ ਨੂੰ ਪ੍ਰਤੀਨਿਧ ਸਦਨ ਵਿਚ ਭਰੋਸੇ ਦਾ ਵੋਟ ਗੁਆ ਬੈਠੇ ਸਨ ਜਿਸ ਨਾਲ ਓਲੀ ਦੀ ਅਗਵਾਈ ਵਾਲੀ ਨਵੀਂ ਸਰਕਾਰ ਦਾ ਗਠਨ ਹੋਇਆ। ਉਹ ਸੰਸਦ ਦੀ ਸਭ ਤੋਂ ਵੱਡੀ ਪਾਰਟੀ ਨੇਪਾਲੀ ਕਾਂਗਰਸ ਦੇ ਸਮਰਥਨ ਨਾਲ ਪ੍ਰਧਾਨ ਮੰਤਰੀ ਬਣੇ।

 

The post ਕੇਪੀ ਸ਼ਰਮਾ ਓਲੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ appeared first on Punjabi Tribune.


Source link

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …