Home / Punjabi News / ਕੇਰਲ ‘ਚ ਹੜ੍ਹ ਕਾਰਨ 42 ਲੋਕਾਂ ਦੀ ਮੌਤ, ਓਰੇਂਜ ਅਲਰਟ ਜਾਰੀ

ਕੇਰਲ ‘ਚ ਹੜ੍ਹ ਕਾਰਨ 42 ਲੋਕਾਂ ਦੀ ਮੌਤ, ਓਰੇਂਜ ਅਲਰਟ ਜਾਰੀ

ਕੇਰਲ ‘ਚ ਹੜ੍ਹ ਕਾਰਨ 42 ਲੋਕਾਂ ਦੀ ਮੌਤ, ਓਰੇਂਜ ਅਲਰਟ ਜਾਰੀ

ਕੋਇੰਬਟੂਰ— ਦੇਸ਼ ਕਈ ਸੂਬਿਆਂ ਵਿਚ ਭਾਰੀ ਮੀਂਹ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਮਹਾਰਾਸ਼ਟਰ, ਕਰਨਾਟਕ ਅਤੇ ਕੇਰਲ ‘ਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੱਡੀ ਗਿਣਤੀ ‘ਚ ਲੋਕ ਬੇਘਰ ਹੋ ਗਏ ਹਨ। ਕੇਰਲ ਦੇ ਤ੍ਰਿਸ਼ੂਲ, ਕੋਟਯਾਮ ਸਮੇਤ 7 ਜ਼ਿਲਿਆਂ ਵਿਚ ਓਰੇਂਜ ਅਲਰਜ ਜਾਰੀ ਕੀਤਾ ਗਿਆ ਹੈ। ਭਾਰੀ ਮੀਂਹ ਅਤੇ ਹੜ੍ਹ ਕਾਰਨ ਕੇਰਲ ਵਿਚ ਮਰਨ ਵਾਲਿਆਂ ਦੀ ਗਿਣਤੀ 42 ਤਕ ਪਹੁੰਚ ਗਈ ਹੈ। ਮੌਸਮ ਵਿਭਾਗ ਮੁਤਾਬਕ ਕੇਰਲ ਦੇ ਵਾਇਨਾਡ, ਇੱਡੁਕੀ, ਕੰਨੂਰ, ਮਾਲਾਪੁਰਮ ਦੇ ਜ਼ਿਆਦਾਤਰ ਹਿੱਸਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ, ਇਸ ਲਈ ਇਨ੍ਹਾਂ ਜ਼ਿਲਿਆਂ ਵਿਚ ਰੈੱਡ ਅਲਰਟ ਜਾਰੀ ਰਹੇਗਾ। ਕੇਰਲ ਦੇ ਵਾਇਨਾਡ ‘ਚ ਫੌਜ ਨੇ ਇਕ ਨਵਜੰਮੀ ਬੱਚੀ ਨੂੰ ਬਚਾਇਆ ਹੈ।
ਕੇਰਲ ਦੇ ਤੱਟ ਨਾਲ ਲੱਗਦੇ ਇਲਾਕਿਆਂ ਵਿਚ ਪੱਛਮੀ ਦਿਸ਼ਾ ਵਲੋਂ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦਾ ਅਨੁਮਾਨ ਜਤਾਇਆ ਹੈ। ਇਸ ਕਾਰਨ ਮਛੇਰਿਆਂ ਨੂੰ ਸਮੁੰਦਰ ਵਿਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਕੇਰਲ ਸਟੇਟ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਮੁਤਾਬਕ ਕੇਰਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਹੁਣ ਤਕ 22, 165 ਲੋਕਾਂ ਨੂੰ ਸੁਰੱਖਿਤ ਬਾਹਰ ਕੱਢਿਆ ਗਿਆ ਹੈ।
ਪੂਰੇ ਸੂਬੇ ਵਿਚ ਹੜ੍ਹ ਪਭਾਵਿਤ ਲੋਕਾਂ ਲਈ 315 ਕੈਂਪ ਬਣਾਏ ਗਏ ਹਨ। ਫੌਜ ਦੇ ਨਾਲ-ਨਾਲ ਰਾਸ਼ਟਰੀ ਆਫਤ ਮੋਚਨ ਬਲ ਅਤੇ ਹੋਰ ਏਜੰਸੀਆਂ ਲਗਾਤਾਰ ਬਚਾਅ ਕੰਮ ਵਿਚ ਜੁਟੀਆਂ ਹੋਈਆਂ ਹਨ। ਇੱਥੇ ਦੱਸ ਦੇਈਏ ਕਿ ਕੇਰਲ ਦੇ ਨਾਲ-ਨਾਲ ਕਰਨਾਟਕ ਅਤੇ ਮਹਾਰਾਸ਼ਟਰ ਵਿਚ ਵੀ ਭਾਰੀ ਮੀਂਹ ਕਾਰਨ ਹਾਲਾਤ ਬਹੁਤ ਖਰਾਬ ਹੋ ਗਏ ਹਨ।
ਕਰਨਾਟਕ ਵਿਚ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਕਾਰਨ 13 ਸੜਕਾਂ ਬਲਾਕ ਹੋ ਗਈਆਂ ਹਨ। ਹੜ੍ਹ ਪ੍ਰਭਾਵਿਤ ਇਨ੍ਹਾਂ ਸੂਬਿਆਂ ਵਿਚ ਐੱਨ. ਡੀ. ਆਰ. ਐੱਫ. ਦੀ ਟੀਮ ਬਚਾਅ ਕੰਮਾਂ ਵਿਚ ਲੱਗੀਆਂ ਹੋਈਆਂ ਹਨ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …