Home / Punjabi News / ਕੇਰਲ ਹੜ੍ਹ: ਹੁਣ ਤੱਕ 95 ਲੋਕਾਂ ਦੀ ਮੌਤ, ਰੈੱਡ ਅਲਰਟ ਜਾਰੀ

ਕੇਰਲ ਹੜ੍ਹ: ਹੁਣ ਤੱਕ 95 ਲੋਕਾਂ ਦੀ ਮੌਤ, ਰੈੱਡ ਅਲਰਟ ਜਾਰੀ

ਕੇਰਲ ਹੜ੍ਹ: ਹੁਣ ਤੱਕ 95 ਲੋਕਾਂ ਦੀ ਮੌਤ, ਰੈੱਡ ਅਲਰਟ ਜਾਰੀ

ਤਿਰੂਵੰਤਪੁਰਮ—ਕੇਰਲ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉਤਰਾਂਖੰਡ ਸਮੇਤ ਰਾਜਸਥਾਨ ਸੂਬਿਆਂ ‘ਚ ਹੜ੍ਹ ਦਾ ਕਹਿਰ ਜਾਰੀ ਹੈ। ਕੇਰਲ ਸੂਬਾ ਆਫਤ ਪ੍ਰਬੰਧਨ ਅਥਾਰਿਟੀ ਵੱਲੋਂ ਜਾਰੀ ਕੀਤੀ ਰਿਪੋਰਟ ਮੁਤਾਬਕ ਹੜ੍ਹ ਕਾਰਨ 8 ਅਗਸਤ ਤੋਂ ਹੁਣ ਤੱਕ 95 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 34 ਲੋਕ ਜ਼ਖਮੀ ਅਤੇ 59 ਲੋਕ ਲਾਪਤਾ ਹੋ ਚੁੱਕੇ ਹਨ। ਕੋਝੀਕੋਡ ਅਤੇ ਮੱਲਾਪੁਰਮ ਜ਼ਿਲਿਆਂ ‘ਚ ਭਾਰੀ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੱਲਾਪੁਰਮ ਅਤੇ ਵਾਇਨਾਡ ਜ਼ਿਲਿਆਂ ‘ਚ ਜ਼ਮੀਨ ਖਿਸ਼ਕਣ ਕਾਰਨ ਭਾਰੀ ਨੁਕਸਾਨ ਹੋਇਆ ਹੈ। ਸੂਬੇ ‘ਚ ਪ੍ਰਭਾਵਿਤ ਇਲਾਕਿਆਂ ‘ਚ ਸਕੂਲ ਅਤੇ ਕਾਲਜ ਬੰਦ ਕੀਤੇ ਗਏ ਹਨ।

ਇਸ ਤੋਂ ਇਲਾਵਾ ਹੋਰ ਸੂਬਿਆਂ ਦੀ ਗੱਲ ਕਰੀਏ ਤਾਂ ਕਰਨਾਟਕ ‘ਚ 54, ਉਤਰਾਂਖੰਡ 34, ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ‘ਚ 32, ਗੁਜਰਾਤ ‘ਚ 24 ਲੋਕਾਂ ਦੀ ਮੌਤ ਹੋ ਚੁੱਕੀ ਹੈ।

 

Check Also

ਕੋਠੀਆਂ ਵਿੱਚ ਚੋਰੀਆਂ ਕਰਨ ਵਾਲੇ ਗਰੋਹ ਦਾ ਮੈਂਬਰ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 27 ਮਾਰਚ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੀ ਟੀਮ ਨੇ …