Home / Punjabi News / ਕੈਨੇਡਾ: ਅੰਬੈਸਡਰ ਬ੍ਰਿਜ ਤੋਂ ਟਰੱਕ ਚਾਲਕਾਂ ਨੂੰ ਹਟਾਉਣ ਦਾ ਕੰਮ ਸ਼ੁਰੂ

ਕੈਨੇਡਾ: ਅੰਬੈਸਡਰ ਬ੍ਰਿਜ ਤੋਂ ਟਰੱਕ ਚਾਲਕਾਂ ਨੂੰ ਹਟਾਉਣ ਦਾ ਕੰਮ ਸ਼ੁਰੂ

ਕੈਨੇਡਾ: ਅੰਬੈਸਡਰ ਬ੍ਰਿਜ ਤੋਂ ਟਰੱਕ ਚਾਲਕਾਂ ਨੂੰ ਹਟਾਉਣ ਦਾ ਕੰਮ ਸ਼ੁਰੂ

ਵਿੰਡਸਰ (ਕੈਨੇਡਾ), 12 ਫਰਵਰੀ

ਕੈਨੇਡਾ ਪੁਲੀਸ ਨੇ ਕੈਨੇਡਾ ਤੇ ਅਮਰੀਕਾ ਦੀ ਸਰਹੱਦ ‘ਤੇ ਅੰਬੈਸਡਰ ਬ੍ਰਿਜ ‘ਤੇ ਰੋਸ ਪ੍ਰਦਰਸ਼ਨ ਕਰਨ ਵਾਲੇ ਟਰੱਕ ਚਾਲਕਾਂ ਨੂੰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਟਰੱਕ ਚਾਲਕਾਂ ਦੇ ਰੋਸ ਪ੍ਰਦਰਸ਼ਨਾਂ ਕਾਰਨ ਕੈਨੇਡਾ ਤੇ ਅਮਰੀਕਾ ਵਿਚਾਲੇ ਵਪਾਰਕ ਗਤੀਵਿਧੀਆਂ ਵਿੱਚ ਰੁਕਾਵਟਾਂ ਪੈਦਾ ਹੋ ਰਹੀਆਂ ਹਨ। ਟਰੱਕ ਚਾਲਕ ਕੈਨੇਡਾ ਦੀਆਂ ਕੋਵਿਡ ਪਾਬੰਦੀਆਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਵੇਰਵਿਆਂ ਅਨੁਸਾਰ ਵਿੰਡਸਰ ਪੁਲੀਸ ਤੇ ਉਸ ਨੂੰ ਸਹਿਯੋਗ ਦੇਣ ਵਾਲੀਆਂ ਪੁਲੀਸ ਏਜੰਸੀਆਂ ਨੇ ਟਰੱਕ ਚਾਲਕਾਂ ਨੂੰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਪੁਲੀਸ ਨੇ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਰੋਸ ਪ੍ਰਦਰਸ਼ਨ ਕਰ ਰਹੇ ਟਰੱਕ ਚਾਲਕਾਂ ਵਾਲੇ ਰਾਹਾਂ ‘ਤੇ ਨਾ ਜਾਣ। -ਏਪੀ


Source link

Check Also

ਪੁਣੇ: ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਨੇ ਵੋਟ ਪਾਈ ਪਰ ਪਤਨੀ ਦਾ ਨਾਂ ਵੋਟਰ ਸੂਚੀ ’ਚੋਂ ਗਾਇਬ

ਪੁਣੇ, 13 ਮਈ ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਏਅਰ ਚੀਫ ਮਾਰਸ਼ਲ ਪ੍ਰਦੀਪ ਵਸੰਤ ਨਾਇਕ …