ਕੈਨੇਡਾ ਵਿਚ ਵੀ ਗ਼ੈਰ-ਕਾਨੂੰਨੀ ਪ੍ਰਵਾਸੀਆਂ ਲਈ ਮੁਸ਼ਕਲਾਂ ਵਧ ਗਈਆਂ ਹਨ। ਲੱਖਾਂ ਰੁਪਏ ਖ਼ਰਚ ਕਰ ਕੇ ਵਿਦੇਸ਼ੀ ਧਰਤੀ ’ਤੇ ਅਪਣੇ ਸੁਪਨੇ ਪੂਰੇ ਕਰਨ ਗਏ ਹਜ਼ਾਰਾਂ ਪੰਜਾਬੀ ਨੌਜਵਾਨਾਂ ਨੂੰ ਵਾਪਸ ਉਨ੍ਹਾਂ ਦੇ ਮੁਲਕ ਭੇਜਿਆ ਜਾਵੇਗਾ। ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਦੇਸ਼ ਭਰ ਵਿਚ ਰਹਿ ਰਹੇ ਅਜਿਹੇ ਲੋਕਾਂ ਵਿਰੁਧ ਪਿਤਰੀ ਦੇਸ਼ ਵਾਪਸੀ ਦੀ ਵੱਡੀ ਕਾਰਵਾਈ ਸ਼ੁਰੂ ਕਰ ਦਿਤੀ ਹੈ, ਜਿਨ੍ਹਾਂ ਦਾ ਵੀਜ਼ਾ ਖ਼ਤਮ ਹੋ ਚੁੱਕਾ ਹੈ ਜਾਂ ਜਿਨ੍ਹਾਂ ਦੀਆਂ ਸ਼ਰਨ ਪਟੀਸ਼ਨਾਂ ਰੱਦ ਹੋ ਗਈਆਂ ਹਨ। ਏਜੰਸੀ ਨੇ ਹੁਣ ਤਕ 30 ਹਜ਼ਾਰ ਤੋਂ ਜ਼ਿਆਦਾ ਡਿਪੋਰਟ ਕਰਨ ਦੇ ਵਾਰੰਟ ਜਾਰੀ ਕਰ ਦਿਤੇ ਹਨ।
Source link
Asian Tribune Your Multilingual Newspaper covering World and local news News