Home / Punjabi News / ਕੈਨੇਡਾ ‘ਚ ਵੀ ਉੱਡ ਰਹੀਆਂ ਨਿਯਮਾਂ ਦੀਆਂ ਧੱਜੀਆਂ, ਸਰਕਾਰ ਨੇ ਚੁੱਕਿਆ ਸਖਤ ਕਦਮ

ਕੈਨੇਡਾ ‘ਚ ਵੀ ਉੱਡ ਰਹੀਆਂ ਨਿਯਮਾਂ ਦੀਆਂ ਧੱਜੀਆਂ, ਸਰਕਾਰ ਨੇ ਚੁੱਕਿਆ ਸਖਤ ਕਦਮ

ਕੈਨੇਡਾ ‘ਚ ਵੀ ਉੱਡ ਰਹੀਆਂ ਨਿਯਮਾਂ ਦੀਆਂ ਧੱਜੀਆਂ, ਸਰਕਾਰ ਨੇ ਚੁੱਕਿਆ ਸਖਤ ਕਦਮ

ਅਜਿਹੇ ‘ਚ ਕੈਨੇਡਾ ਸਰਕਾਰ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਹੋ ਗਈ ਹੈ। ਨਿਯਮ ਤੋੜਨ ਵਾਲੇ ਲੋਕਾਂ ‘ਤੇ 1 ਤੋਂ 5 ਹਜ਼ਾਰ ਡਾਲਰ ਦਾ ਜ਼ੁਰਮਾਨਾ ਲਾਇਆ ਗਿਆ। ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਮਗਰੋਂ ਹੁਣ ਸਰਕਾਰ ਕੈਨੇਡਾ ਖੋਲ੍ਹਣ ਦੀ ਰਣਨੀਤੀ ਘੜ ਰਹੀ ਹੈ।

ਚੰਡੀਗੜ੍ਹ: ਕੋਰੋਨਾ ਵਾਇਰਸ ਦਾ ਪਸਾਰ ਰੋਕਣ ਲਈ ਸੋਸ਼ਲ ਡਿਸਟੈਂਸੰਗ ਵੱਡੇ ਪੱਧਰ ‘ਤੇ ਅਪਣਾਇਆ ਜਾਣ ਵਾਲਾ ਤਰੀਕਾ ਹੈ। ਅਜਿਹੇ ‘ਚ ਕਈ ਲੋਕ ਇਸ ਨਿਯਮ ਦਾ ਪਾਲਣ ਨਹੀਂ ਕਰਦੇ। ਕੈਨੇਡਾ ਦੇ ਟੋਰਾਂਟੋ ਦੇ ਇੱਕ ਪਾਰਕ ‘ਚ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ, ਉਸ ਵੇਲੇ ਉੱਡੀਆਂ ਜਦੋਂ ਵੱਡੀ ਗਿਣਤੀ ਲੋਕ ਪਾਰਕ ‘ਚ ਪਹੁੰਚੇ।

ਅਜਿਹੇ ‘ਚ ਕੈਨੇਡਾ ਸਰਕਾਰ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਹੋ ਗਈ ਹੈ। ਨਿਯਮ ਤੋੜਨ ਵਾਲੇ ਲੋਕਾਂ ‘ਤੇ 1 ਤੋਂ 5 ਹਜ਼ਾਰ ਡਾਲਰ ਦਾ ਜ਼ੁਰਮਾਨਾ ਲਾਇਆ ਗਿਆ। ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਮਗਰੋਂ ਹੁਣ ਸਰਕਾਰ ਕੈਨੇਡਾ ਖੋਲ੍ਹਣ ਦੀ ਰਣਨੀਤੀ ਘੜ ਰਹੀ ਹੈ। ਦੇਸ਼ ਚ ਕੋਰੋਨਾ ਪੀੜਤਾਂ ਦਾ ਪਤਾ ਲਾਉਣ ਲਈ ਵੀ ਸਰਕਾਰ ਨਵੇਂ ਤਰੀਕੇ ਅਪਣਾ ਰਹੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ‘ਨਵੇਂ ਪੀੜਤਾਂ ਤੱਕ ਪਹੁੰਚ ਕਰਨੀ ਬੇਹੱਦ ਜ਼ਰੂਰੀ’ ਹੈ।

ਅਜਿਹੇ ‘ਚ ਕੋਰੋਨਾ ਪੀੜਤਾਂ ਦਾ ਪਤਾ ਲਾਉਣ ਲਈ ਇਕ ਐਪ ਦਾ ਇਸਤੇਮਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਐਪ ਦੀ ਵਰਤੋਂ ਸਵੈਇੱਛਾ ਨਾਲ ਹੋਵੇਗੀ। ਐਪ ਸਹੀ ਜਾਣਕਾਰੀ ਵਾਲੀ ਹੋਵੇਗੀ ਜੋ ਉਪਭੋਗਤਾ ਦੀ ਸਿਹਤ ਤੇ ਸਥਾਨ ਸਬੰਧੀ ਜਾਣਕਾਰੀ ਦੇਵੇਗੀ। ਇਸ ਤੋਂ ਇਲਾਵਾ ਕੋਰੋਨਾ ਪੀੜਤ ਹੋਣ ਦੀ ਜਾਣਕਾਰੀ ਸਰਕਾਰ ਤੱਕ ਪਹੁੰਚਾਏਗੀ। ਇਸ ਐਪ ਤੋਂ ਮਿਲੀ ਕੋਈ ਵੀ ਜਾਣਕਾਰੀ ਜਨਤਕ ਨਹੀਂ ਹੋਵੇਗੀ

Check Also

ਪੁਣੇ: ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਨੇ ਵੋਟ ਪਾਈ ਪਰ ਪਤਨੀ ਦਾ ਨਾਂ ਵੋਟਰ ਸੂਚੀ ’ਚੋਂ ਗਾਇਬ

ਪੁਣੇ, 13 ਮਈ ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਏਅਰ ਚੀਫ ਮਾਰਸ਼ਲ ਪ੍ਰਦੀਪ ਵਸੰਤ ਨਾਇਕ …