Home / Punjabi News / ਕੈਨੇਡਾ ਤੋਂ ਨਾਜਾਇਜ਼ ਢੰਗ ਨਾਲ 800 ਤੋਂ ਵੱਧ ਭਾਰਤੀਆਂ ਨੂੰ ਅਮਰੀਕਾ ’ਚ ਦਾਖ਼ਲ ਕਰਾਉਣ ਵਾਲੇ ਪੰਜਾਬੀ ਨੂੰ 3 ਸਾਲ ਤੋਂ ਵੱਧ ਦੀ ਸਜ਼ਾ

ਕੈਨੇਡਾ ਤੋਂ ਨਾਜਾਇਜ਼ ਢੰਗ ਨਾਲ 800 ਤੋਂ ਵੱਧ ਭਾਰਤੀਆਂ ਨੂੰ ਅਮਰੀਕਾ ’ਚ ਦਾਖ਼ਲ ਕਰਾਉਣ ਵਾਲੇ ਪੰਜਾਬੀ ਨੂੰ 3 ਸਾਲ ਤੋਂ ਵੱਧ ਦੀ ਸਜ਼ਾ

ਨਿਊਯਾਰਕ, 28 ਜੂਨ

49 ਸਾਲਾ ਭਾਰਤੀ-ਅਮਰੀਕੀ ਵਿਅਕਤੀ ਨੂੰ ਸੈਂਕੜੇ ਭਾਰਤੀ ਨਾਗਰਿਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਸਰਹੱਦ ਪਾਰ ਕਰਵਾ ਕੇ ਅਮਰੀਕਾ ਦਾਖਲ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਤੋਂ ਵੱਧ ਦੀ ਸਜ਼ਾ ਸੁਣਾਈ ਗਈ ਹੈ। ਕੈਲੀਫੋਰਨੀਆ ਦੇ ਐਲਕ ਗਰੋਵ ਦੇ ਰਜਿੰਦਰ ਪਾਲ ਸਿੰਘ ਉਰਫ਼ ਜਸਪਾਲ ਗਿੱਲ ਨੂੰ ਸਿਆਟਲ ਦੀ ਜ਼ਿਲ੍ਹਾ ਅਦਾਲਤ ਨੇ ਸਜ਼ਾ ਸੁਣਾਈ। ਗਿੱਲ ਨੇ ਫਰਵਰੀ ਵਿੱਚ ਦੋਸ਼ੀ ਕਬੂਲ ਕੀਤਾ ਸੀ ਤੇ ਮੰਨਿਆ ਸੀ ਕਿ ਉਸ ਨੇ ਤਸਕਰੀ ਗਰੋਹ ਦੇ ਪ੍ਰਮੁੱਖ ਮੈਂਬਰ ਵਜੋਂ ਇਸ ਕੰਮ ਲਈ 500,000 ਡਾਲਰ ਤੋਂ ਵੱਧ ਲਏ ਸਨ। ਉਹ ਭਾਰਤੀਆਂ ਨੂੰ ਨਾਜਾਇਜ਼ ਢੰਗ ਨਾਲ ਅਮਰੀਕਾ ‘ਚ ਦਾਖਲ ਕਰਾਉਣ ਲਈ ਉਬੇਰ ਦੀ ਵਰਤੋਂ ਕਰਦਾ ਸੀ। ਚਾਰ ਸਾਲਾਂ ਦੇ ਅਰਸੇ ਵਿੱਚ ਉਸ ਨੇ 800 ਤੋਂ ਵੱਧ ਲੋਕਾਂ ਨੂੰ ਅਮਰੀਕਾ ਵਿੱਚ ਲਿਆਂਦਾ।


Source link

Check Also

ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦਾ ਸਾਂਝਾ ਅਪਰੇਸ਼ਨ: 3450 ਲਿਟਰ ਇਥਨੋਲ ਬਰਾਮਦ ਤੇ 3 ਕਾਬੂ

ਗੁਰਦੀਪ ਸਿੰਘ ਲਾਲੀ ਸੰਗਰੂਰ, 27 ਅਪਰੈਲ ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਅਪਰੇਸ਼ਨ …