ਕੈਨੇਡਾ ਦੇ ਦੋ ਮੰਤਰੀਆਂ ਵੱਲੋਂ ਖਾਲਿਸਤਾਨ ਬਾਰੇ ਦਿੱਤੇ ਬਿਆਨ ਦਾ ਸਵਾਗਤ
ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਸ ਪ੍ਰਗਟ ਕੀਤੀ ਹੈ ਕਿ ਪੰਜਾਬ ਦੌਰੇ ‘ਤੇ ਆ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਸ੍ਰੀ ਜਸਟਿਨ ਟਰੂਡੋ ਨਾਲ ਲਾਹੇਵੰਦ ਗੱਲਬਾਤ ਹੋਵੇਗੀ। ਉਨਾਂ ਕਿਹਾ ਕਿ ਅਜਿਹਾ ਕੈਨੇਡਾ ਦੇ ਦੋ ਮੰਤਰੀਆਂ ਵੱਲੋਂ ਖਾਲਿਸਤਾਨੀ ਲਹਿਰ ਨਾਲ ਕੋਈ ਸਬੰਧ ਨਾ ਹੋਣ ਦੇ ਦਿੱਤੇ ਗਏ ਬਿਆਨ ਤੋਂ ਬਾਅਦ ਸੰਭਵ ਹੋਇਆ ਹੈ। ਅੱਜ ਨਰਾਇਣਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲ ਹੀ ਵਿੱਚ ਕੈਨੇਡਾ ਦੇ ਰੱਖਿਆ ਮੰਤਰੀ ਸ੍ਰੀ ਹਰਜੀਤ ਸਿੰਘ ਸੱਜਣ ਅਤੇ ਮੁੱਢਲਾ ਢਾਂਚਾ ਮੰਤਰੀ ਸ੍ਰੀ ਅਮਰਜੀਤ ਸਿੰਘ ਸੋਹੀ ਵਲੋਂ ਖਾਲਿਸਤਾਨ ਦੇ ਮੁੱਦੇ ਉੱਤੇ ਦਿੱਤੇ ਸਪਸ਼ਟੀਕਰਨ ਤੋਂ ਬਾਅਦ ਆਸ ਬਣੀ ਹੈ ਕਿ ਸ੍ਰੀ ਜਸਟਿਨ ਟਰੂਡੋ ਨਾਲ ਪੰਜਾਬ ਅਤੇ ਕੈਨੇਡਾ ਦੇ ਉਸਾਰੂ ਸਬੰਧਾਂ ਬਾਰੇ ਲਾਹੇਵੰਦ ਗੱਲਬਾਤ ਹੋ ਸਕੇਗੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਸੱਜਣ ਅਤੇ ਸ੍ਰੀ ਸੋਹੀ ਵਲੋਂ ਦਿੱਤੇ ਬਿਆਨ ਦਾ ਸੁਆਗਤ ਕਰਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਸੁਖਾਵਾਂ ਮਾਹੌਲ ਸਿਰਜਣ ਲਈ ਵਧਾਈ ਦੇ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਸੱਜਣ ਅਤੇ ਸ੍ਰੀ ਸੋਹੀ ਵਲੋਂ ਦਿੱਤੇ ਬਿਆਨ ਕਿ ਉਹ ਕਦੇ ਵੀ ਖਾਲਿਸਤਾਨ ਦੇ ਹਿਮਾਇਤੀ ਨਹੀਂ ਰਹੇ ਨੇ ਸਪਸ਼ਟ ਕੀਤਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਆਪਣੀ ਧਰਤੀ ਤੋਂ ਭਾਰਤ ਵਿਰੋਧੀ ਕਾਰਵਾਈਆਂ ਕਰਨ ਦੀ ਆਗਿਆ ਕਦਾਚਿਤ ਨਹੀਂ ਦੇਣਗੇ।
ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਇਕ ਸਵਾਲ ਦੇ ਉੱਤਰ ਵਿੱਚ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ 10.25 ਲੱਖ ਕਿਸਾਨਾਂ ਦਾ ਖੇਤੀ ਕਰਜਾ ਮੁਆਫ ਕਰਨ ਲਈ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਹਿੱਤ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਵਿੱਤੀ ਸੰਕਟ ਦੇ ਬਾਵਜੂਦ ਪੰਜਾਬ ਸਰਕਾਰ ਕਰਜਾ ਮੁਆਫੀ ਦੀ ਪ੍ਰਕ੍ਰਿਆਿ ਛੇਤੀ ਮੁਕੰਮਲ ਕਰ ਲਵੇਗੀ।
Check Also
Donald Trump may cause problems for China before he leaves presidency: Experts
WASHINGTON: With US President Donald Trump showing no signs that he will leave office gracefully after …
Asian Tribune Your Multilingual Newspaper covering World and local news News