Home / Punjabi News / ਕੈਨੇਡਾ ਦੇ ਬੀਸੀ ’ਚ ਹੜ੍ਹਾਂ ਕਾਰਨ ਭਾਰੀ ਤਬਾਹੀ ਤੇ ਕਈ ਮੌਤਾਂ ਤੋਂ ਬਾਅਦ ਐਮਰਜੰਸੀ ਦਾ ਐਲਾਨ

ਕੈਨੇਡਾ ਦੇ ਬੀਸੀ ’ਚ ਹੜ੍ਹਾਂ ਕਾਰਨ ਭਾਰੀ ਤਬਾਹੀ ਤੇ ਕਈ ਮੌਤਾਂ ਤੋਂ ਬਾਅਦ ਐਮਰਜੰਸੀ ਦਾ ਐਲਾਨ

ਕੈਨੇਡਾ ਦੇ ਬੀਸੀ ’ਚ ਹੜ੍ਹਾਂ ਕਾਰਨ ਭਾਰੀ ਤਬਾਹੀ ਤੇ ਕਈ ਮੌਤਾਂ ਤੋਂ ਬਾਅਦ ਐਮਰਜੰਸੀ ਦਾ ਐਲਾਨ

ਵੈਨਕੂਵਰ, 18 ਨਵੰਬਰ

ਭਾਰੀ ਮੀਂਹ ਕਾਰਨ ਆਏ ਹੜ੍ਹਾਂ ਅਤੇ ਢਿੱਗਾਂ ਡਿੱਗਣ ਕਾਰਨ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਐਮਰਜੰਸੀ ਦਾ ਐਲਾਨ ਕਰ ਦਿੱਤਾ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਾਨ-ਮਾਲ ਦੇ ਜ਼ਿਆਦਾ ਨੁਕਸਾਨ ਦਾ ਡਰ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਹੜ੍ਹਾਂ ਕਾਰਨ ਕਈ ਜਾਨਾਂ ਗਈਆਂ ਹਨ। ਸ਼ਨੀਵਾਰ ਅਤੇ ਸੋਮਵਾਰ ਦਰਮਿਆਨ ਦੱਖਣੀ ਬ੍ਰਿਟਿਸ਼ ਕੋਲੰਬੀਆ ਵਿੱਚ ਰਿਕਾਰਡ ਤੋੜ ਬਾਰਿਸ਼ ਤੋਂ ਬਾਅਦ ਬ੍ਰਿਟਿਸ਼ ਕੋਲੰਬੀਆ ਦੇ ਹੇਠਲੇ ਹਿੱਸੇ ਅਤੇ ਸੂਬੇ ਦੇ ਅੰਦਰੂਨੀ ਹਿੱਸੇ ਵਿੱਚ ਪ੍ਰਮੁੱਖ ਸੜਕਾਂ ਹੜ੍ਹਾਂ ਵਿੱਚ ਡੁੱਬ ਗਈਆਂ। ਢਿੱਗਾਂ ਡਿੱਗਣ ਕਾਰਨ ਉਨ੍ਹਾਂ ਦਾ ਸੜਕ ਸੰਪਰਕ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਟੁੱਟ ਗਿਆ ਹੈ।


Source link

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …