Home / Punjabi News / ਕੈਪਟਨ ਅਤੇ ਬਾਦਲਾਂ ਤੋਂ ਬਦਲਾ ਲਵੇਗੀ ਸਿੱਖ ਕੌਮ: ਢੀਂਡਸਾ

ਕੈਪਟਨ ਅਤੇ ਬਾਦਲਾਂ ਤੋਂ ਬਦਲਾ ਲਵੇਗੀ ਸਿੱਖ ਕੌਮ: ਢੀਂਡਸਾ

ਕੈਪਟਨ ਅਤੇ ਬਾਦਲਾਂ ਤੋਂ ਬਦਲਾ ਲਵੇਗੀ ਸਿੱਖ ਕੌਮ: ਢੀਂਡਸਾ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 14 ਅਪਰੈਲ

ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਸ ਘਟਨਾ ਨਾਲ ਜੁੜੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡਾਂ ਦੇ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵੱਲੋਂ ਖੇਡੇ ਜਾ ਰਹੇ ਫਿਕਸ ਮੈਚ ਨੇ ਸਿੱਖ ਕੌਮ ਨੂੰ ਨਿਰਾਸ਼ ਕੀਤਾ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਰਾਹੀਂ ਰਾਜ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ਦੇ ਲੋਕ ਅਤੇ ਸਿੱਖ, ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਨੂੰ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਦੋਹਾਂ ਪਾਰਟੀਆਂ ਨੂੰ ਇਸ ਦਾ ਖ਼ਮਿਆਜ਼ਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਭੁਗਤਣਾ ਪਵੇਗਾ। ਸ੍ਰੀ ਢੀਂਡਸਾ ਨੇ ਕਿਹਾ ਕਿ ਸੂਬੇ ਵਿੱਚ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਪੰਜਾਬ ਦੇ ਲੋਕ ਮਹਿਸੂਸ ਕਰ ਰਹੇ ਹਨ ਕਿ ਕਾਂਗਰਸ ਅਤੇ ਬਾਦਲ ਪਰਿਵਾਰ ਵਿਚਾਲੇ ਗੁਪਤ ਸਮਝੌਤਾ ਹੋਇਆ ਹੈ। ਇਸ ਸਮਝੌਤੇ ਕਾਰਨ ਹੀ ਮੁੱਖ ਮੰਤਰੀ ਨੇ ਬਾਦਲਾਂ ਦੀ ਨਾਜਾਇਜ਼ ਟਰਾਂਸਪੋਰਟ, ਕੇਬਲ ਮਾਫੀਆ ਅਤੇ ਹੋਰਨਾਂ ਗੈਰ ਕਾਨੂੰਨੀ ਧੰਦਿਆਂ ਨੂੰ ਹੱਥ ਨਹੀਂ ਪਾਇਆ। ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਗੋਲੀ ਕਾਂਡ ਦੇ ਮਾਮਲੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜੇ ਹੋਏ ਹਨ, ਇਸ ਲਈ ਜੇਕਰ ਸਰਕਾਰ ਅਤੇ ਬਾਦਲ ਪਰਿਵਾਰ ਲੋਕਾਂ ਦੇ ਜਜ਼ਬਾਤਾਂ ਨਾਲ ਖੇਡਣਗੇ ਤਾਂ ਲੋਕ ਕਿਸੇ ਵੀ ਕੀਮਤ ‘ਤੇ ਉਨ੍ਹਾਂ ਨੂੰ ਮੁਆਫ਼ ਨਹੀਂ ਕਰਨਗੇ। ਸ੍ਰੀ ਢੀਂਡਸਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਨਾਂਹ-ਪੱਖੀ ਰਵੱਈਏ ਕਾਰਨ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲਣ ਦੀ ਆਸ ਟੁੱਟ ਗਈ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਸਿੱਖ ਮਨਾਂ ਅੰਦਰ ਇਨਸਾਫ਼ ਦੀ ਆਸ ਜਗਾਈ ਸੀ ਪਰ ਕੈਪਟਨ ਅਤੇ ਬਾਦਲਾਂ ਦੀਆਂ ਚਾਲਾਂ ਨੇ ਇਸ ਪੁਲੀਸ ਅਧਿਕਾਰੀ ਨੂੰ ਇਸ ਹੱਦ ਤੱਕ ਨਿਰਾਸ਼ ਕਰ ਦਿੱਤਾ ਕਿ ਉਸ ਨੂੰ ਅਹੁਦੇ ਤੋਂ ਅਸਤੀਫਾ ਦੇਣਾ ਪਿਆ।


Source link

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …